ਦੀਨਾਨਗਰ (ਗੋਰਾਇਆ)- ਪੰਜਾਬ 'ਚ ਮੌਸਮੀ ਬਦਲਾਅ ਅਤੇ ਦਰਿਆਵਾਂ 'ਚ ਵਧ ਰਹੇ ਪਾਣੀ ਕਾਰਨ ਕਈ ਖੇਤਰਾਂ 'ਚ ਹੜ੍ਹ ਵਰਗੀ ਸਥਿਤੀ ਬਣ ਗਈ ਹੈ। ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਕੁਝ ਪਿੰਡਾਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ
ਤਾਜ਼ਾ ਜਾਣਕਾਰੀ ਅਨੁਸਾਰ ਰਾਵੀ ਦਰਿਆ ਵਿੱਚ 150000 ਕਿਊਸਕ ਤੋਂ ਵੱਧ ਪਾਣੀ ਛੱਡੇ ਜਾਣ ਕਾਰਨ ਡੇਰਾ ਬਾਬਾ ਨਾਨਕ ਦੇ ਪਿੰਡ ਧਰਮਕੋਟ, ਪਤਨ, ਗੁਰਚਕ ਅਤੇ ਘਣੀਏ ਕੇ ਬੇਟ ਵਿਚ ਖਤਰੇ ਦੇ ਹਾਲਾਤ ਹਨ। ਇਸੇ ਤਰ੍ਹਾਂ ਕਲਾਨੌਰ ਦੇ ਪਿੰਡ 'ਚ ਚੰਦੂਵਡਾਲ, ਕਮਾਲਪੁਰ ਜਟਾ ਅਤੇ ਦੀਨਾਨਗਰ ਖੇਤਰ ਦੇ ਪਿੰਡ ਕਾਨਾ, ਚੌਂਤਰਾ, ਚੱਕਰੀ, ਸਲਾਚ, ਆਧ ਜੈਨਪੁ ਅਤੇ ਠਾਕੁਰਪੁਰ ਆਦਿ ਪਿੰਡਾਂ 'ਚ ਵੀ ਹੜ੍ਹ ਦਾ ਖ਼ਤਰਾ ਮੰਡਰਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਵਾਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ
ਸਰਕਾਰ ਅਤੇ ਪ੍ਰਸ਼ਾਸਨ ਨੇ ਲੋਕਾਂ ਨੂੰ ਦਰਿਆਵਾਂ ਅਤੇ ਨਹਿਰਾਂ ਦੇ ਨੇੜੇ ਨਾ ਜਾਣ, ਘਰਾਂ 'ਚ ਸੁਰੱਖਿਅਤ ਰਹਿਣ ਅਤੇ ਬਿਨਾਂ ਲੋੜ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਜਲਾਲੀਆ ਦਰਿਆ ਉਫਾਨ 'ਤੇ, ਡੋਬ 'ਤੇ ਇਹ ਪਿੰਡ, ਘਰਾਂ 'ਚ ਬਣੀ ਹੜ੍ਹ ਵਰਗੀ ਸਥਿਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੱਸਦਾ-ਖੇਡਣਾ ਉੱਜੜਿਆ ਪਰਿਵਾਰ, ਖੇਡਦੇ ਸਮੇਂ ਮੁੰਡੇ ਨਾਲ ਵਾਪਰੀ ਅਣਹੋਣੀ ਨੇ ਵਿਛਾ 'ਤੇ ਸੱਥਰ
NEXT STORY