ਜਲੰਧਰ- ਪੰਜਾਬ ਦੇ ਲੋਕਾਂ ਵਿੱਚ ਇਨ੍ਹੀਂ ਦਿਨੀਂ ਇਕ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ, ਜਿਸ ਕਾਰਨ ਲੋਕਾਂ ਦੀ ਨੀਂਦ ਹਰਾਮ ਹੋ ਰਹੀ ਹੈ। ਖ਼ਬਰ ਜਲੰਧਰ ਦੀ ਹੈ, ਜਿੱਥੋਂ ਦੀ ਇਕ ਵੀਡੀਓ ਖ਼ੂਬ ਵਾਇਰਲ ਹੋ ਰਹੀ ਹੈ। ਜੀ ਹਾਂ, ਜੇਕਰ ਤੁਸੀਂ ਵੀ ਭੂਤਾਂ 'ਤੇ ਵਿਸ਼ਵਾਸ ਕਰਦੇ ਹੋ ਤਾਂ ਇਹ ਖ਼ਬਰ ਪੜ੍ਹ ਕੇ ਤੁਹਾਡੀ ਰਾਤਾਂ ਦੀ ਨੀਂਦ ਉੱਡ ਜਾਵੇਗੀ। ਦਰਅਸਲ ਸ਼ਹਿਰ ਦੇ ਬਸਤੀ ਬਾਵਾ ਖੇਲ ਇਲਾਕੇ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਇਕ ਭੂਤ ਦਾ ਪਰਛਾਵਾਂ ਨਜ਼ਰ ਆ ਰਿਹਾ ਹੈ, ਜਿਸ ਨੂੰ ਵੇਖ ਕੇ ਲੋਕਾਂ ਦੀ ਨੀਂਦ ਉੱਡ ਰਹੀ ਹੈ।
ਇਹ ਵੀ ਪੜ੍ਹੋ- ਔਰਤ ਨੇ ਤਾਂਤਰਿਕ 'ਤੇ ਕੀਤਾ ਅੰਨ੍ਹਾ ਵਿਸ਼ਵਾਸ, ਫਿਰ ਹੋਇਆ ਉਹ ਜੋ ਸੋਚਿਆ ਨਾ ਸੀ
ਜਾਣਕਾਰੀ ਮੁਤਾਬਕ ਇਹ ਵੀਡੀਓ ਜਲੰਧਰ ਦੀ ਕਿਸੇ ਇਕ ਫੈਕਟਰੀ ਦੀ ਦੱਸੀ ਜਾ ਰਹੀ ਹੈ, ਜਿੱਥੇ ਭੂਤ ਦਾ ਪਰਛਾਵਾਂ ਨਜ਼ਰ ਆ ਰਿਹਾ ਹੈ ਪਰ ਇਹ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਇਹ ਵੀਡੀਓ ਕਿਹੜੀ ਫੈਕਟਰੀ ਦੀ ਹੈ। ਉਂਝ ਕੁਝ ਲੋਕ ਕਹਿ ਰਹੇ ਹਨ ਕਿ ਇਹ ਜਲੰਧਰ ਦੀ ਕਿਸੇ ਫੈਕਟਰੀ ਦੀ ਹੈ। ਵੀਡੀਓ ਸ਼ਹਿਰ ਦੇ ਬਸਤੀ ਬਾਬਾ ਖੇਲ ਇਲਾਕੇ ਦੀ ਦੱਸੀ ਜਾ ਰਹੀ ਹੈ।
ਇਹ ਵੀ ਸੰਭਵ ਹੈ ਕਿ ਇਹ ਵੀਡੀਓ ਏ. ਆਈ. ਟੈਕਨਾਲੋਜੀ ਨਾਲ ਤਿਆਰ ਕੀਤਾ ਗਿਆ ਹੈ ਪਰ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਅਤੇ ਭੂਤਾਂ 'ਤੇ ਵਿਸ਼ਵਾਸ ਕਰਨ ਵਾਲੇ ਲੋਕ ਇਸ ਵੀਡੀਓ ਨੂੰ ਵੇਖ ਕੇ ਡਰ ਗਏ ਹਨ। ਡਰ ਦੇ ਮਾਹੌਲ ਵਿਚ ਉਨ੍ਹਾਂ ਦੀ ਰਾਤਾਂ ਦੀ ਨੀਂਦ ਤੱਕ ਉੱਡ ਗਈ ਹੈ। ਫਿਲਹਾਲ ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ਅਤੇ ਲੋਕ ਘਰਾਂ 'ਚੋਂ ਬਾਹਰ ਨਿਕਲਣ ਤੋਂ ਝਿਜਕਣ ਲੱਗੇ ਹਨ। ਇਥੇ ਦੱਸ ਦੇਈਏ ਕਿ 'ਜਗ ਬਾਣੀ' ਇਸ ਵਾਇਰਲ ਫੋਟੋ ਅਤੇ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਖੇਡਦੇ-ਖੇਡਦੇ ਬੱਚੀ ਨਾਲ ਵਾਪਰੀ ਅਣਹੋਣੀ, ਹਾਲ ਵੇਖ ਧਾਹਾਂ ਮਾਰ ਰੋਈ ਮਾਂ
ਹਾਲਾਂਕਿ ਅੱਜ ਦੇ ਸਮੇਂ ਵਿਚ ਵਿਗਿਆਨੀਆਂ ਦਾ ਮੰਨਣਾ ਹੈ ਕਿ ਅਜਿਹੀ ਕੋਈ ਤਕਨੀਕ ਨਹੀਂ ਹੈ, ਜਿਸ ਦੁਆਰਾ ਭੂਤਾਂ ਦੀ ਮੌਜੂਦਗੀ ਜਾਂ ਉਨ੍ਹਾਂ ਦੇ ਆਕਾਰ ਅਤੇ ਵਿਹਾਰ ਦਾ ਪਤਾ ਲਗਾਇਆ ਜਾ ਸਕੇ ਪਰ ਸਵਾਲ ਇਹ ਵੀ ਉੱਠਦਾ ਹੈ ਕਿ ਲੋਕਾਂ ਦੀਆਂ ਤਸਵੀਰਾਂ ਜਾਂ ਵੀਡੀਓਜ਼ ਵਿੱਚ ਭੂਤ ਅਕਸਰ ਭੱਜਦੇ, ਮੁਸਕਰਾਉਂਦੇ, ਝਾਕਦੇ ਜਾਂ ਡਰਦੇ ਹੋਏ ਕਿਵੇਂ ਵੇਖੇ ਜਾਂਦੇ ਹਨ? ਭੂਤ ਅਸਲ ਵਿੱਚ ਮੌਜੂਦ ਹਨ ਜਾਂ ਨਹੀਂ ਇਸ ਬਾਰੇ ਅਜੇ ਤੱਕ ਕੋਈ ਤੱਥ ਸਾਹਮਣੇ ਨਹੀਂ ਆਏ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਠੰਡ ਦੀ ਦਸਤਕ, ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ, ਜਾਣੋ ਅਗਲੇ ਦਿਨਾਂ ਦਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਾਬਾਲਗਾ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
NEXT STORY