ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 22 ਦਸੰਬਰ ਨੂੰ ਚੰਡੀਗੜ੍ਹ ਪਹੁੰਚ ਰਹੇ ਹਨ। ਉਨ੍ਹਾਂ ਦੀ ਆਮਦ ਦੇ ਮੱਦੇਨਜ਼ਰ ਸ਼ਹਿਰ ਦੀਆਂ ਕਈ ਸੜਕਾਂ ਨੂੰ ਬੰਦ ਰੱਖਿਆ ਜਾਵੇਗਾ। ਇਸ ਦੇ ਲਈ ਟ੍ਰੈਫਿਕ ਪੁਲਸ ਵੱਲੋਂ 21 ਅਤੇ 22 ਤਾਰੀਖ਼ ਲਈ ਐਡਵਾਈਜ਼ਰੀ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਅੱਜ ਸ਼ਾਮ 5 ਵਜੇ ਤੱਕ ਰਿਹਰਸਲ ਹੋਣੀ ਹੈ। ਇਸ ਦੌਰਾਨ ਰਾਜਿੰਦਰ ਪਾਰਕ ਸੈਕਟਰ-2, 3 ਦੇ ਛੋਟਾ ਚੌਂਕ ਤੋਂ ਲੈ ਕੇ ਸੁਖ਼ਨਾ ਝੀਲ ਵਰਗੇ ਪੁਆਇੰਟ ਤੱਕ ਉੱਤਰ ਸੜਕ 'ਤੇ ਜਾਮ ਰਹੇਗਾ। ਇਸ ਤੋਂ ਇਲਾਵਾ ਟ੍ਰੈਫਿਕ ਨੂੰ ਹੀਰਾ ਸਿੰਘ ਚੌਂਕ ਤੋਂ ਗੋਲਫ ਟਰਨ ’ਤੇ ਵਿਗਿਆਨ ਪੱਥ ਅਤੇ ਵੀ. ਵੀ. ਆਈ. ਪੀ. ਸੁਖਨਾ ਮਾਰਗ ’ਤੇ ਚੱਲ ਰਹੇ ਐੱਸ. ਜੀ. ਜੀ. ਐੱਸ. ਲਾਈਟ ਪੁਆਇੰਟ ਤੋਂ ਸੇਂਟ ਕਬੀਰ ਲਾਈਟ ਪੁਆਇੰਟ ਵੱਲ ਡਾਇਵਰਟ ਕੀਤਾ ਜਾਵੇਗਾ। ਲੋਕਾਂ ਨੂੰ ਆਪਣੀ ਮੰਜ਼ਿਲ 'ਤੇ ਪਹੁੰਚਣ ਲਈ ਹੋਰ ਬਦਲਵੇਂ ਰਸਤਿਆਂ ਦੀ ਵਰਤੋਂ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਆਉਣ ਤੋਂ ਪਹਿਲਾਂ ਹੋ ਜਾਓ ਸਾਵਧਾਨ! 'ਕੋਰੋਨਾ' ਦੇ ਮੱਦੇਨਜ਼ਰ ਜਾਰੀ ਹੋਈਆਂ ਸਖ਼ਤ ਹਦਾਇਤਾਂ
22 ਦਸੰਬਰ ਨੂੰ ਸ਼ਾਮ 6 ਤੋਂ 8 ਵਜੇ ਤੱਕ ਸੁਖਨਾ ਮਾਰਗ 'ਤੇ ਐੱਸ. ਜੀ. ਜੀ. ਐੱਸ. ਲਾਈਟ ਪੁਆਇੰਟ, ਪੀ. ਐੱਸ. ਈਸਟ ਚੌਂਕ, ਸਰੋਵਰ ਮਾਰਗ 'ਤੇ ਏ. ਪੀ. ਚੌਂਕ, ਪੁਰਾਣਾ ਲੇਬਰ ਚੌਂਕ ਅਤੇ ਸਾਊਥ ਮਾਰਗ ਤੋਂ ਨਿਊ ਲੇਬਰ ਚੌਂਕ, ਸ਼ਾਮ ਫੈਸ਼ਨ ਮਾਲ ਨੇੜੇ, ਜ਼ੀਰਕਪੁਰ ਬੈਰੀਅਰ ਤੱਕ ਜਾਮ ਰਹੇਗਾ। ਲੋਕਾਂ ਨੂੰ ਇਹ ਵੀ ਸਲਾਹ ਦਿੱਤੀ ਗਈ ਹੈ ਕਿ ਉਹ ਟ੍ਰੈਫਿਕ ਜਾਮ ਤੋਂ ਬਚਣ ਲਈ ਬਦਲਵੇਂ ਰਸਤੇ ਆਪਣੇ ਕੇ ਸ਼ਾਮ 5 ਵਜੇ ਤੋਂ ਪਹਿਲਾਂ ਆਪਣੀ ਮੰਜ਼ਿਲ 'ਤੇ ਪਹੁੰਚਣ ਦੀ ਕੋਸ਼ਿਸ਼ ਕਰਨ। ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਪੂਰੇ ਸ਼ਹਿਰ 'ਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਪੁਲਸ ਵਿਭਾਗ ਨੇ ਸੁਰੱਖਿਆ ਲਈ ਤਿੰਨ ਹਜ਼ਾਰ ਤੋਂ ਵੱਧ ਜਵਾਨ ਤਾਇਨਾਤ ਕੀਤੇ ਹਨ।
ਇਹ ਵੀ ਪੜ੍ਹੋ : ਮੋਹਾਲੀ ਦੇ ਸਕੂਲ 'ਚ ਬਾਸਕਟ ਬਾਲ ਖੇਡਦੇ ਬੱਚੇ ਦੀ ਮੌਤ, CCTV 'ਚ ਕੈਦ ਹੋਈ ਸਾਰੀ ਘਟਨਾ
ਸੁਰੱਖਿਆ ਅਤੇ ਕਾਨੂੰਨ ਵਿਵਸਥਾ ਦੀ ਪੂਰੀ ਜ਼ਿੰਮੇਵਾਰੀ ਐੱਸ. ਐੱਸ. ਪੀ. ਕੰਵਰਦੀਪ ਕੌਰ ਸੰਭਾਲਣਗੇ। ਹਵਾਈ ਅੱਡੇ ਤੋਂ ਸੈਕਟਰ-26 ਤੱਕ ਸੜਕ ਦੇ ਦੋਵੇਂ ਪਾਸੇ ਪੁਲਸ ਮੁਲਾਜ਼ਮ ਤਾਇਨਾਤ ਰਹਿਣਗੇ। ਕੇਂਦਰੀ ਗ੍ਰਹਿ ਮੰਤਰੀ ਸ਼ਾਹ ਸੈਕਟਰ-17 ਵਿਚ 88 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਉਦਘਾਟਨ ਕਰਨਗੇ। ਇਸ ਤੋਂ ਇਲਾਵਾ 44 ਏ. ਐੱਸ. ਆਈਜ਼ ਤੇ 700 ਨਵ-ਨਿਯੁਕਤ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਪੀ. ਸੀ. ਆਰ. ਵਿੰਗ ਵਿਚ ਸ਼ਾਮਲ ਹੋਣ ਲਈ 3 ਕਰੋੜ 75 ਲੱਖ ਰੁਪਏ ਵਿਚ ਖ਼ਰੀਦੀ ਗਈ ਟਾਟਾ ਸਫਾਰੀ ਨੂੰ ਵੀ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾਵੇਗਾ। 21 ਦਸੰਬਰ ਨੂੰ ਦੁਪਹਿਰ 1 ਤੋਂ ਸ਼ਾਮ 5 ਵਜੇ ਤੱਕ ਰਿਹਰਸਲ ਕੀਤੀ ਜਾਵੇਗੀ। ਇਸ ਲਈ ਲੋਕਾਂ ਨੂੰ ਉਪਰੋਕਤ ਸਮੇਂ ਦੌਰਾਨ ਬਦਲਵੇਂ ਮਾਰਗਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਲਸ ਮੁਲਾਜ਼ਮ ਨੇ ਘਰ ’ਚ ਹੀ ਸ਼ੱਕੀ ਹਾਲਾਤ ’ਚ ਕੀਤੀ ਖ਼ੁਦਕੁਸ਼ੀ, ਮਾਂ ਨੇ ਕਿਹਾ ਮੇਰੇ ਪੁੱਤ ਦਾ ਕਤਲ ਹੋਇਆ
NEXT STORY