ਜਲੰਧਰ (ਵਰੁਣ)- ਆਜ਼ਾਦੀ ਦਿਹਾੜੇ ਸਬੰਧੀ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਵੀਰਵਾਰ ਨੂੰ ਸੂਬਾ ਪੱਧਰੀ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਨੂੰ ਲੈ ਕੇ ਸਟੇਡੀਅਮ ਵਿਚ ਫੁੱਲ ਰਿਹਰਸਲ ਵੀ ਕਰਵਾਈ ਗਈ ਹੈ। ਅਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਝੰਡਾ ਲਹਿਰਾਉਣਗੇ। ਉਥੇ ਹੀ ਇਸ ਮੌਕੇ ਜਲੰਧਰ ਟ੍ਰੈਫਿਕ ਪੁਲਸ ਵੱਲੋਂ ਆਮ ਪਬਲਿਕ ਨੂੰ ਕੋਈ ਪਰੇਸ਼ਾਨੀ ਨਾ ਹੋਵੇ, ਇਸ ਸਬੰਧੀ ਰੂਟ ਪਲਾਨ ਜਾਰੀ ਕਰ ਦਿੱਤਾ ਗਿਆ ਹੈ। ਆਮ ਪਬਲਿਕ ਅਤੇ ਵਾਹਨ ਚਾਲਕਾਂ ਦੀ ਸਹੂਲਤ ਲਈ ਸਟੇਡੀਅਮ ਨੂੰ ਲੱਗਦੇ ਰਸਤੇ, ਬੱਸ ਸਟੈਂਡ ਜਲੰਧਰ ਤੋਂ ਆਉਣ-ਜਾਣ ਵਾਲੀ ਸਵਾਰੀ ਬੱਸਾਂ/ਵ੍ਹੀਕਲਾਂ ਲਈ ਰੂਟ ਡਾਇਵਰਟ ਕੀਤੇ ਗਏ ਹਨ। ਇਸ ਦੇ ਇਲਾਵਾ ਸਮਾਗਮ ਵਿਚ ਵਾਹਨਾਂ ਲਈ ਪਾਰਕਿੰਗ ਦੀ ਵਿਵਸਥਾ ਵੀ ਕੀਤੀ ਗਈ ਹੈ।
ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ, ਆਮ ਵਾਹਨਾਂ ਲਈ ਕੁਝ ਰੂਟਾਂ 'ਤੇ ਪਾਬੰਦੀ ਹੋਵੇਗੀ, ਜਿਸ ਵਿੱਚ ਡਾਇਵਰਸ਼ਨ ਕੀਤੇ ਗਏ ਹਨ। ਡਾਇਵਰਸ਼ਨ ਵਾਲੇ ਮੁੱਖ ਚੌਰਾਹਿਆਂ ਵਿੱਚ ਸਮਰਾ ਚੌਂਕ, ਗੀਤਾ ਮੰਦਰ ਚੌਂਕ, ਮਸੰਦ ਚੌਂਕ, ਰੈੱਡ ਕਰਾਸ ਮੋੜ, ਟੀ-ਪੁਆਇੰਟ ਖ਼ਾਲਸਾ ਸਕੂਲ ਅਤੇ ਪ੍ਰਤਾਪ ਪੁਰਾ ਮੋੜ ਸ਼ਾਮਲ ਹਨ।
ਇਹ ਵੀ ਪੜ੍ਹੋ- 20 ਦਿਨਾਂ ਦੀ ਛੁੱਟੀ 'ਤੇ ਆਏ ਫ਼ੌਜੀ ਦੀ ਸੜਕ ਹਾਦਸੇ 'ਚ ਮੌਤ, ਦੋ ਸਾਲਾ ਬੱਚੇ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ
ਸਵੇਰੇ 7.00 ਵਜੇ ਤੋਂ ਦੁਪਹਿਰ 2 ਵਜੇ ਤੱਕ ਡਾਇਵਰਟ ਕੀਤੇ ਗਏ ਚੌਂਕ
1. ਜਲੰਧਰ ਬੱਸ ਸਟੈਂਡ/ਸ਼ਹਿਰ ਤੋਂ ਨਕੋਦਰ-ਸ਼ਾਹਕੋਟ ਸਾਈਡ ਨੂੰ ਆਉਣ-ਜਾਣ ਵਾਲੇ ਸਾਰੇ ਵਾਹਨ ਬੱਸ ਸਟੈਂਡ, ਸਮਰਾ ਚੌਂਕ, ਕੂਲ ਰੋਡ, ਟਰੈਫਿਕ ਸਿਗਨਲ ਲਾਈਟਾਂ ਅਰਬਨ ਅਸਟੇਟ ਫੇਜ-2-CT ਇੰਸਟੀਚਿਊਟ ਵਾਇਆ ਪਿੰਡ ਪ੍ਰਤਾਪਪੁਰਾ ਰੂਟ ਦਾ ਇਸਤੇਮਾਲ ਕਰਨਗੇ ਅਤੇ ਵਡਾਲਾ ਚੌਂਕ, ਗੁਰੂ ਰਵਿਦਾਸ ਚੌਂਕ ਰੂਟ ਰਾਹੀਂ ਆਉਣ-ਜਾਣ ਦੀ ਮਨਾਹੀ ਰਹੇਗੀ।
2. ਜਲੰਧਰ ਬੱਸ ਸਟੈਂਡ/ਸ਼ਹਿਰ ਤੋਂ ਕਪੂਰਥਲਾ ਆਉਣ-ਜਾਣ ਵਾਲੀਆਂ ਬੱਸਾਂ/ਹੈਵੀ ਵ੍ਹੀਕਲ ਪੀ. ਏ. ਪੀ. ਚੌਂਕ ਵਾਇਆ ਕਰਤਾਰਪੁਰ, ਕਪੂਰਥਲਾ ਰੂਟ ਦਾ ਇਸਤੇਮਾਲ ਕਰਨਗੇ।
ਇਹ ਵੀ ਪੜ੍ਹੋ- ਦੋ ਕਾਰਾਂ ਵਿਚਾਲੇ ਜ਼ਬਰਦਸਤ ਟੱਕਰ ਹੋਣ ਕਾਰਨ ਵਾਪਰਿਆ ਭਿਆਨਕ ਹਾਦਸਾ, ਉੱਡੇ ਪਰਖੱਚੇ, 1 ਦੀ ਦਰਦਨਾਕ ਮੌਤ
ਆਮ ਵਾਹਨਾਂ ਲਈ ਪ੍ਰਤਿਬੰਧਿਤ ਪ੍ਰਵੇਸ਼ ਦੇ ਨਾਲ ਰੂਟ ਹੇਠ ਲਿਖੇ ਅਨੁਸਾਰ ਹਨ:
1. ਸਮਰਾ ਚੌਂਕ- ਚੁਨਮੁਨ ਚੌਂਕ-ਮਿਲਕ ਬਾਰ ਚੌਂਕ- ਰੈੱਡ ਕਰਾਸ ਮੋੜ
2. ਗੀਤਾ ਮੰਦਿਰ ਚੌਂਕ- ਚੁਨਮੁਨ ਚੌਂਕ- ਟੀ ਪੁਆਇੰਟ ਏ. ਪੀ. ਜੇ. ਕਾਲਜ
3. ਮਸੰਦ ਚੌਂਕ-ਮਿਲਕ ਬਾਰ ਚੌਂਕ-ਗੁਰੂ ਨਾਨਕ ਮਿਸ਼ਨ ਚੌਂਕ
ਇਸ ਦੇ ਨਾਲ ਹੀ ਆਮ ਲੋਕਾਂ ਨੂੰ ਅਸੁਵਿਧਾ ਤੋਂ ਬਚਣ ਅਤੇ ਮੁਸ਼ਕਿਲ ਰਹਿਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਆਪਣੇ ਰੂਟਾਂ ਦੀ ਪਹਿਲਾਂ ਤੋਂ ਯੋਜਨਾ ਬਣਾਉਣ ਦੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਤੇ ਮੰਡਰਾ ਸਕਦੈ ਵੱਡਾ ਖ਼ਤਰਾ, ਸਤਲੁਜ ਦਰਿਆ ’ਚ ਪਾਣੀ ਦਾ ਪੱਧਰ ਵਧਿਆ, ਸਹਿਮੇ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਦੁਕਾਨ ਦਾ ਸ਼ਟਰ ਤੋੜ ਕੇ ਕਾਜੂ-ਬਦਾਮ ਤੇ ਨਕਦੀ ਲੈ ਗਏ ਚੋਰ
NEXT STORY