ਰੂਪਨਗਰ- ਪਿਛਲੇ ਕਈ ਦਿਨਾਂ ਤੋਂ ਰੁਕ-ਰੁਕ ਹੋ ਰਹੀ ਬਾਰਿਸ਼ ਨੇ ਬੀਤੇ ਕੱਲ੍ਹ ਭਿਆਨਕ ਰੂਪ ਧਾਰ ਲਿਆ ਤੇ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੰਜਾਬ ਦੇ ਕਈ ਇਲਾਕਿਆਂ 'ਚ ਭਾਰੀ ਪਾਣੀ ਜਮ੍ਹਾ ਹੋ ਗਿਆ ਹੈ। ਇਸ ਕਾਰਨ ਲੋਕਾਂ ਨੂੰ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਆਉਣ-ਜਾਣ 'ਚ ਵੀ ਮੁਸ਼ਕਲਾਂ ਆ ਰਹੀਆਂ ਹਨ।
ਇਸੇ ਦੌਰਾਨ ਕਈ ਸਕੂਲਾਂ 'ਚ ਬਾਰਿਸ਼ ਕਾਰਨ ਪਾਣੀ ਭਰ ਗਿਆ ਹੈ, ਜਿਸ ਕਾਰਨ ਬੱਚਿਆਂ ਲਈ ਉੱਥੇ ਆਉਣਾ ਖ਼ਤਰੇ ਤੋਂ ਖ਼ਾਲੀ ਨਹੀਂ ਹੋਵੇਗਾ। ਇਸ ਸਥਿਤੀ ਨੂੰ ਦੇਖਦੇ ਹੋਏ ਜ਼ਿਲ੍ਹਾ ਰੂਪਨਗਰ ਦੇ ਕਈ ਪ੍ਰਾਇਮਰੀ ਤੇ ਸੈਕੰਡਰੀ ਸਕੂਲਾਂ ਦੀਆਂ ਇਮਾਰਤਾਂ 'ਚ ਪਾਣੀ ਭਰ ਜਾਣ ਕਾਰਨ ਪ੍ਰਸ਼ਾਸਨ ਨੇ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਉੱਥੇ ਸੋਮਵਾਰ ਨੂੰ ਛੁੱਟੀ ਕਰਨ ਦਾ ਐਲਾਨ ਕਰ ਦਿੱਤਾ ਹੈ।
ਇਨ੍ਹਾਂ ਸਕੂਲਾਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਭੱਲੜੀ, ਬਲਾਕ ਨੰਗਲ, ਸਰਕਾਰੀ ਪ੍ਰਾਇਮਰੀ ਸਕੂਲ ਨਾਨਗਰਾਂ, ਬਲਾਕ ਨੰਗਲ, ਸਰਕਾਰੀ ਪ੍ਰਾਇਮਰੀ ਸਕੂਲ ਖਾਬੜਾ, ਬਲਾਕ ਸਲੌਰਾ, ਸਰਕਾਰੀ ਪ੍ਰਾਇਮਰੀ ਸਕੂਲ ਖੇੜਾ ਕਮਲੋਟ, ਬਲਾਕ ਝੱਜ, ਸਰਕਾਰੀ ਪ੍ਰਾਇਮਰੀ ਸਕੂਲ ਅਮਰਪੁਰ ਬੇਲਾ, ਬਲਾਕ ਝੱਜ, ਸਰਕਾਰੀ ਪ੍ਰਾਇਮਰੀ ਸਕੂਲ ਬ੍ਰਹਮਪੁਰ ਲੋਅਰ, ਬਲਾਕ ਸ੍ਰੀ ਅਨੰਦਪੁਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਸਾਲ, ਬਲਾਕ ਨੰਗਲ, ਸਰਕਾਰੀ ਹਾਈ ਸਕੂਲ ਕੁਲਗਰਾਂ, ਬਲਾਕ ਨੰਗਲ, ਸਰਕਾਰੀ ਮਿਡਲ ਸਕੂਲ ਮਹਿਲਵਾਂ, ਬਲਾਕ ਨੰਗਲ, ਸਰਕਾਰੀ ਪ੍ਰਾਇਮਰੀ ਸਕੂਲ, ਬਲਾਕ ਨੰਗਲ, ਸਰਕਾਰੀ ਹਾਈ ਸਕੂਲ ਦਸਗਰਾਈਂ, ਬਲਾਕ ਸ੍ਰੀ ਅਨੰਦਪੁਰ ਸਾਹਿਬ, ਸਰਕਾਰੀ ਮਿਡਲ ਸਕੂਲ ਖਾਨਪੁਰ, ਬਲਾਕ ਸ੍ਰੀ ਅਨੰਦਪੁਰ ਸਾਹਿਬ ਸ਼ਾਮਲ ਹਨ।
ਇਹ ਵੀ ਪੜ੍ਹੋ- ਜੈਜੋਂ ਹਾਦਸੇ 'ਚ ਪੀੜਤ ਪਰਿਵਾਰ ਲਈ CM ਮਾਨ ਦਾ ਵੱਡਾ ਐਲਾਨ, ਬਰਸਾਤੀ ਮੌਸਮ ਬਾਰੇ ਵੀ ਲੋਕਾਂ ਨੂੰ ਕੀਤੀ ਖ਼ਾਸ ਅਪੀਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੋਟਰ ਸਾਈਕਲ ਸਵਾਰ ਲੁਟੇਰਿਆਂ ਨੇ ਘਰ ਦੇ ਬਾਹਰ ਔਰਤ ਦੀਆ ਵਾਲੀਆਂ ਝਪਟੀਆਂ
NEXT STORY