ਗੁਰਦਾਸਪੁਰ : ਗੁਰਦਾਸਪੁਰ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਸੁਭਾਸ਼ ਚੰਦਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਵਿਚ ਮੂੰਹ ’ਤੇ ਕੱਪੜਾ ਬੰਨ੍ਹ ਕੇ ਜਾਂ ਮੂੰਹ ਢੱਕ ਕੇ ਚੱਲਣ ਜਾਂ ਮੂੰਹ ਢੱਕ ਕੇ ਵਾਹਨ ਚਲਾਉਣ ’ਤੇ ਸਖ਼ਤ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਜ਼ਿਲ੍ਹੇ ਵਿਚ ਸੁਰੱਖਿਆ, ਅਮਨ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਲਗਾਈ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਦਿਲ ਵਲੂੰਧਰਣ ਵਾਲੀ ਘਟਨਾ, ਇੱਕੋ ਪਰਿਵਾਰ ਦੇ ਚਾਰ ਜੀਆਂ ਨੇ ਭਾਖੜਾ ਨਹਿਰ ’ਚ ਮਾਰੀਆਂ ਛਾਲਾਂ
ਪਾਬੰਦੀ ਦੇ ਇਹ ਹੁਕਮ ਜਾਰੀ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੁਭਾਸ਼ ਚੰਦਰ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਸ਼ਹਿਰਾਂ ਅਤੇ ਵੱਖ-ਵੱਖ ਇਲਾਕਿਆਂ ਵਿਚ ਆਏ ਦਿਨ ਨਕਾਬਪੋਸ਼ ਲੁਟੇਰਿਆਂ ਵਲੋਂ ਲੁੱਟਾਂ-ਖੋਹਾਂ, ਕਤਲ, ਡਕੈਤੀਆਂ ਅਤੇ ਚੈਨ ਸਨੈਚਿੰਗ ਦੇ ਮਾਮਲਿਆਂ ਵਿਚ ਜਦੋਂ ਪੁਲਸ ਵੱਲੋਂ ਵਾਰਦਾਤ ਵਾਲੀ ਜਗ੍ਹਾ ’ਤੇ ਲੱਗੇ ਸੀ.ਸੀ.ਟੀ.ਵੀ. ਫੁਟੇਜ ਦੀ ਪੜਤਾਲ ਕੀਤੀ ਜਾਂਦੀ ਹੈ ਤਾਂ ਫੁਟੇਜ ਵਿਚ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦਾ ਮੂੰਹ ਕੱਪੜੇ ਜਾਂ ਮਾਸਕ ਨਾਲ ਪੂਰੀ ਤਰ੍ਹਾਂ ਢਕਿਆ ਹੋਣ ਕਾਰਨ ਮੁਲਜ਼ਮ ਦੀ ਪਛਾਣ ਨਹੀਂ ਹੋ ਪਾਉਂਦੀ।
ਇਹ ਵੀ ਪੜ੍ਹੋ : ਬਠਿੰਡਾ ’ਚ ਹੋਏ ਢਾਬਾ ਮਾਲਕ ਦੇ ਕਤਲ ਕਾਂਡ ’ਚ ਵੱਡਾ ਖ਼ੁਲਾਸਾ, ਜਾਂਚ ’ਚ ਸਾਹਮਣੇ ਆਈ ਹੈਰਾਨ ਕਰਨ ਵਾਲੀ ਗੱਲ
ਇਸ ਸਭ ਨੂੰ ਦੇਖਦੇ ਹੋਏ ਮੂੰਹ ’ਤੇ ਕੱਪੜਾ ਪਾ ਕੇ ਜਾਂ ਮੂੰਹ ਨੂੰ ਢੱਕ ਕੇ ਪੈਦਲ ਚੱਲਣ ਜਾਂ ਵਾਹਨ ਚਲਾਉਣ ’ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਪਾਬੰਦੀ ਦੇ ਇਹ ਹੁਕਮ ਮਿਤੀ 1 ਨਵੰਬਰ 2023 ਤੋਂ 30 ਦਸੰਬਰ 2023 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ : ਕਬੱਡੀ ਖਿਡਾਰੀ ਬਿੰਦਰੂ ਨੂੰ ਗੋਲ਼ੀਆਂ ਮਾਰਨ ਦੇ ਮਾਮਲੇ ’ਚ ਨਵਾਂ ਮੋੜ, ਹਰਿਆਣਾ ਜੇਲ੍ਹ ਪਹੁੰਚੀ ਪੰਜਾਬ ਪੁਲਸ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਅੱਤਵਾਦੀ ਗਿਰੋਹ ਦਾ ਪਰਦਾਫਾਸ਼, 5 ਵਿਦੇਸ਼ੀ ਪਿਸਤੌਲ ਤੇ ਮੈਗਜ਼ੀਨਾਂ ਸਣੇ 4 ਗ੍ਰਿਫ਼ਤਾਰ
NEXT STORY