ਪਟਿਆਲਾ (ਬਲਜਿੰਦਰ) - ਆਫੀਸਰ ਕਾਲੋਨੀ ਨੂੰ ਜਾਂਦੀ ਸੜਕ 'ਤੇ ਸਥਿਤ ਡਾਕਟਰਜ਼ ਇਨਕਲੇਵ ਵਿਖੇ ਇੱਕ ਘਰ ਵਿਚ ਅੱਜ ਦਿਨ-ਦਿਹਾੜੇ ਚੋਰ ਨੇ ਘਰ ਦੇ ਅੰਦਰ ਵੜ ਕੇ ਚੋਰੀ ਕਰਨ ਦੀ ਨਾਕਾਮ ਕੋਸ਼ਿਸ਼ ਕੀਤੀ। ਜਿਉਂ ਹੀ ਚੋਰ ਅੰਦਰ ਵੜਿਆ, ਉਥੋਂ ਗੁਜ਼ਰਦੇ ਵਿਅਕਤੀ ਨੇ ਦੇਖ ਲਿਆ ਅਤੇ ਰੌਲਾ ਪਾ ਦਿੱਤਾ। ਜਦੋਂ ਚੋਰ ਨੂੰ ਇਸ ਗੱਲ ਦਾ ਅਹਿਸਾਸ ਹੋ ਗਿਆ ਕਿ ਬਾਹਰ ਰੌਲਾ ਪੈ ਗਿਆ ਹੈ ਤਾਂ ਉਸ ਨੇ ਆਪਣਾ ਰਿਵਾਲਵਰ ਕੱਢਿਆ ਅਤੇ ਇਕੱਠੇ ਹੋਏ ਲੋਕਾਂ ਵੱਲ ਤਾਣ ਦੇ ਫਰਾਰ ਹੋ ਗਿਆ। ਚੋਰੀ ਕਰਨ ਆਇਆ ਵਿਅਕਤੀ ਆਪਣਾ ਮੋਟਰਸਾਈਕਲ ਉਥੇ ਹੀ ਛੱਡ ਗਿਆ।
ਜਾਣਕਾਰੀ ਮਿਲਦੇ ਹੀ ਡੀ. ਐੱਸ. ਪੀ. ਸਿਟੀ-1 ਸੌਰਵ ਜਿੰਦਲ ਅਤੇ ਥਾਣਾ ਸਿਵਲ ਲਾਈਨ ਦੇ ਐੱਸ. ਐੱਚ. ਓ. ਜੇ. ਐੱਸ. ਰੰਧਾਵਾ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਗਏ। ਇੰਸਪੈਕਟਰ ਰੰਧਾਵਾ ਨੇ ਦੱਸਿਆ ਕਿ ਉਨ੍ਹਾਂ ਨੇ ਮੋਟਰਸਾਈਕਲ ਕਬਜ਼ੇ ਵਿਚ ਲੈ ਲਿਆ ਹੈ। ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਕਰਜ਼ੇ ਤੋਂ ਪ੍ਰੇਸ਼ਾਨ ਵਿਅਕਤੀ ਨੇ ਨਹਿਰ 'ਚ ਮਾਰੀ ਛਾਲ
NEXT STORY