ਫ਼ਰੀਦਕੋਟ (ਰਾਜਨ) - ਜ਼ਿਲੇ ਦੇ ਸੀਨੀਅਰ ਪੁਲਸ ਕਪਤਾਨ ਵੱਲੋਂ ਵੱਖ-ਵੱਖ ਕੇਸਾਂ ਵਿਚ ਭਗੌੜਿਆਂ ਨੂੰ ਕਾਬੂ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਸੇਵਾ ਸਿੰਘ ਮੱਲ੍ਹੀ ਐੱਸ. ਪੀ. (ਇਨਵੈਸਟੀਗੇਸ਼ਨ), ਯਾਦਵਿੰਦਰ ਸਿੰਘ ਬਾਜਵਾ ਡੀ. ਐੱਸ. ਪੀ. ਇਨਵੈਸਟੀਗੇਸ਼ਨ ਅਤੇ ਐੱਸ. ਆਈ. ਪ੍ਰਵੀਨ ਕੁਮਾਰ ਮੁਖੀ ਪੀ. ਓ. ਸਟਾਫ਼ ਦੀਆਂ ਹਦਾਇਤਾਂ 'ਤੇ ਏ. ਐੱਸ. ਆਈ. ਗੁਰਜੀਤ ਸਿੰਘ ਨੇ ਆਪਣੇ ਸਾਥੀ ਪੁਲਸ ਕਰਮਚਾਰੀਆਂ ਦੀ ਸਹਾਇਤਾ ਨਾਲ ਮੁਕੱਦਮਾ ਨੰਬਰ 68 ਦੇ ਭਗੌੜੇ ਦੋਸ਼ੀ ਜੰਗੀਰ ਸਿੰਘ ਉਰਫ਼ ਲਾਲਾ ਪੁੱਤਰ ਵਾਸੀ ਪਿੰਡ ਬੂੜਾ ਗੁੱਜਰ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ।
ਮੁਖੀ ਪੀ. ਓ. ਸਟਾਫ਼ ਨੇ ਦੱਸਿਆ ਕਿ ਇਸ ਦੋਸ਼ੀ ਨੂੰ ਉਕਤ ਕੇਸ ਵਿਚ ਮਾਣਯੋਗ ਅਦਾਲਤ ਵੱਲੋਂ ਬੀਤੀ 12 ਅਗਸਤ 2013 ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਦੋਸ਼ੀ ਨੇ ਹੋਰਨਾਂ ਨਾਲ ਮਿਲ ਕੇ ਐੱਫ਼. ਸੀ. ਆਈ. ਦੇ ਪਿੰਡ ਸੇਵੇਵਾਲਾ ਗੋਦਾਮ ਵਿਚੋਂ 78 ਗੱਟੇ ਕਣਕ ਦੇ ਚੋਰੀ ਕੀਤੇ ਸਨ। ਉਨ੍ਹਾਂ ਦੱਸਿਆ ਕਿ ਇਸ ਦੇ ਸਾਥੀਆਂ ਨੂੰ ਕਾਬੂ ਕਰ ਲਿਆ ਗਿਆ ਸੀ ਪਰ ਇਹ ਦੋਸ਼ੀ ਪੁਲਸ ਦੀ ਪਹੁੰਚ ਤੋਂ ਬਾਹਰ ਚਲ ਰਿਹਾ ਸੀ।
ਬਾਜ਼ਾਰ 'ਚ ਖੜ੍ਹੀ ਕਾਰ ਨੂੰ ਲੱਗੀ ਅੱਗ
NEXT STORY