ਜਲੰਧਰ (ਸੋਨੂੰ)- ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ ਵਿਚ ਸਥਿਤ ਇਕ ਬੈਕਰੀ ਦੀ ਦੁਕਾਨ ਵਿਚ ਦਿਨ-ਦਿਹਾੜੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਚੋਰ ਦੁਕਾਨ ਦੇ ਗੱਲੇ ਵਿਚੋਂ ਕਰੀਬ 50 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਿਆ। ਪੂਰੀ ਘਟਨਾ ਉਥੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ ਹੈ। ਸੀ. ਸੀ. ਟੀ. ਵੀ. ਫੁਟੇਜ ਵਿੱਚ ਚੋਰ ਦੀ ਤਸਵੀਰ ਸਾਫ਼ ਵਿਖਾਈ ਦੇ ਰਹੀ ਹੈ। ਚੋਰ ਪਹਿਲਾਂ ਵੇਖਦਾ ਹੈ ਕਿ ਦੁਕਾਨ ਵਿੱਚ ਕੋਈ ਮੌਜੂਦ ਨਹੀਂ ਹੈ। ਜਿਸ ਦੇ ਬਾਅਦ ਉਹ ਕਾਊਂਟਰ ਉੱਤੇ ਚੜ੍ਹ ਕੇ ਤਿਜੌਰੀ ਨੂੰ ਖੋਲ੍ਹਦਾ ਹੈ ਅਤੇ ਤਿਜੌਰੀ ਵਿਚੋਂ ਪੈਸੇ ਚੋਰੀ ਕਰਕੇ ਫਰਾਰ ਹੋ ਜਾਂਦਾ ਹੈ।

ਜਿਵੇਂ ਕਿ ਇਹ ਚੋਰ ਪੈਸੇ ਨਿਕਲਦਾ ਹੈ ਤਾਂ ਦੁਕਾਨਦਾਰ ਅੰਦਰੋਂ ਬਾਹਰ ਆ ਜਾਂਦਾ ਹੈ ਅਤੇ ਚੋਰ ਪੈਸੇ ਲੈ ਕੇ ਫਰਾਰ ਹੋ ਜਾਂਦਾ ਹੈ। ਹਾਲਾਂਕਿ ਘਟਨਾ ਦੇ ਦੌਰਾਨ ਇਕ ਬਾਈਕ ਸਵਾਰ ਦੁਕਾਨ 'ਤੇ ਆ ਕੇ ਰੂਕਦਾ ਹੈ ਪਰ ਚੋਰ ਮੌਕੇ ਤੋਂ ਫਰਾਰ ਹੋ ਜਾਂਦਾ ਹੈ। ਘਟਨਾ ਦੀ ਸ਼ਿਕਾਇਤ ਦੁਕਾਨਦਾਰ ਨੇ ਪੁਲਸ ਨੂੰ ਦੇ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਚੋਰ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: ਨਵਾਂਸ਼ਹਿਰ 'ਚ ਚੱਲੀਆਂ ਗੋਲ਼ੀਆਂ! ਦਹਿਲਿਆ ਇਹ ਇਲਾਕਾ, ਸਹਿਮੇ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
2 ਮਿੰਟ 26 ਸੈਕਿੰਡ ਦੀ ਵੀਡੀਓ ਨੇ ਉਡਾਏ ਹੋਸ਼! ਪੰਜਾਬ ਪੁਲਸ ਕੋਲ ਪਹੁੰਚਿਆ ਮਾਮਲਾ
NEXT STORY