ਭਵਾਨੀਗੜ੍ਹ (ਕਾਂਸਲ) - ਸਥਾਨਕ ਇਲਾਕੇ ’ਚ ਸਰਗਰਮ ਚੋਰ ਗਿਰੋਹ ਵਲੋਂ ਬੀਤੀ ਰਾਤ ਸਥਾਨਕ ਸ਼ਹਿਰ ਦੀ ਮੁੱਖ ਸੜਕ ’ਤੇ ਪੁਰਾਣੇ ਅਤੇ ਨਵੇ ਅੱਡੇ ਨੇੜੇ ਸਥਿਤ 3 ਮੈਡੀਕਲ ਸਟੋਰਾਂ ਨੂੰ ਨਿਸ਼ਾਨਾਂ ਬਣਾਉਣ ਦੀ ਸੂਚਨਾ ਮਿਲੀ ਹੈ। ਚੋਰ ਤਿੰਨਾਂ ਦੁਕਾਨਾਂ ਦੇ ਸ਼ਟਰ ਤੋੜ ਕੇ ਨਗਦੀ ਚੋਰੀ ਕਰਕੇ ਰਫੂ ਚੱਕਰ ਹੋ ਗਏ। ਘਟਨਾ ਸਥਾਨ ’ਤੇ ਪੁੱਜੇ ਘੁੰਮਣ ਮੈਡੀਕਲ ਹਾਲ ਦੇ ਮਾਲਕ ਗਗਨ ਘੁੰਮਣ ਨੇ ਦੱਸਿਆ ਕਿ ਬੀਤੀ ਦੇਰ ਰਾਤ ਕਰੀਬ 3:25 ਮਿੰਟ ’ਤੇ ਦੋ ਅਣਪਛਾਤੇ ਚੋਰ ਉਸ ਦੀ ਦੁਕਾਨ ਦਾ ਸ਼ਟਰ ਤੋੜ ਕੇ ਦੁਕਾਨ ’ਚ ਦਾਖਿਲ ਹੋਏ ਅਤੇ ਗੱਲੇ ’ਚ ਪਈ 70 ਹਜ਼ਾਰ ਦੇ ਕਰੀਬ ਦੀ ਨਗਦੀ ਚੋਰੀ ਕਰਕੇ ਲੈ ਗਏ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਦਿਲ ਕੰਬਾਊ ਵਾਰਦਾਤ : 12ਵੀਂ ਦੇ ਵਿਦਿਆਰਥੀ ਦਾ ਸਕੂਲ ਦੇ ਬਾਹਰ ਤੇਜ਼ਧਾਰ ਹਥਿਆਰਾਂ ਨਾਲ ਕਤਲ
ਉਨ੍ਹਾਂ ਦੱਸਿਆ ਕਿ ਇਹ ਸਾਰੀ ਘਟਨਾ ਦੁਕਾਨ ’ਚ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ’ਚ ਕੈਦ ਹੋ ਗਈ। ਦੋਵੇ ਅਣਪਛਾਤੇ ਮੋਨੇ ਵਿਅਕਤੀ ਸਨ, ਜਿਨ੍ਹਾਂ ਨੇ ਆਪਣੇ ਮੂੰਹ ਢੱਕੇ ਹੋਏ ਸਨ, ਜਿਨ੍ਹਾਂ ਨੇ ਬੇਖੋਫ਼ ਹੋ ਕੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ। ਇਸ ਤਰ੍ਹਾਂ ਉਕਤ ਚੋਰਾਂ ਨੇ ਕੁਝ ਦੁਕਾਨਾਂ ਦੇ ਫਰਕ ਨਾਲ ਇਕ ਹੋਰ ਮੈਡੀਕਲ ਸਟੋਰ ਰਾਜ ਮੈਡੀਕਲ ਸਟੋਰ ਦਾ ਵੀ ਸ਼ਟਰ ਤੋੜ ਕੇ ਚੋਰੀ ਦੀ ਘਟਨਾਂ ਨੂੰ ਅੰਜਾਮ ਦਿੱਤਾ। ਦੁਕਾਨ ਦੇ ਮਾਲਕ ਪਿੰਟੂ ਨੇ ਦੱਸਿਆ ਕਿ ਚੋਰ ਉਸ ਦੀ ਦੁਕਾਨ ਦੇ ਗੱਲੇ ’ਚ ਪਈ 4 ਤੋਂ 5 ਹਜ਼ਾਰ ਰੁਪਏ ਦੀ ਨਗਦੀ ਚੋਰੀ ਕਰਕੇ ਲੈ ਗਏ।
ਪੜ੍ਹੋ ਇਹ ਵੀ ਖ਼ਬਰ - ਫਾਇਨਾਂਸ ਕੰਪਨੀ ਦੇ ਕਰਮਚਾਰੀਆਂ ਤੋਂ ਪਰੇਸ਼ਾਨ ਨੌਜਵਾਨ ਵਲੋਂ ਖੁਦਕੁਸ਼ੀ, ਸੁਸਾਈਡ ਨੋਟ ’ਚ ਕਹੀ ਇਹ ਗੱਲ
ਪੜ੍ਹੋ ਇਹ ਵੀ ਖ਼ਬਰ - ਨਗਰ ਨਿਗਮਾਂ ਤੇ ਨਗਰ ਕੌਂਸਲ ਚੋਣ 2021 : ਅੰਮ੍ਰਿਤਸਰ ’ਚ ਇਨ੍ਹਾਂ ਉਮੀਦਵਾਰਾਂ ਨੇ ਹਾਸਲ ਕੀਤੀ ਜਿੱਤ
ਦੁਕਾਨਦਾਰ ਨੇ ਰੋਸ ਜ਼ਾਹਿਰ ਕੀਤਾ ਕਿ ਉਸ ਦੀ ਦੁਕਾਨ ’ਚ ਚੋਰੀ ਦੀ ਇਹ ਤੀਜੀ ਚੌਥੀ ਘਟਨਾ ਹੈ। ਪੁਲਸ ਨੇ ਇਕ ਵਾਰ ਵੀ ਚੋਰਾਂ ਨੂੰ ਕਾਬੂ ਨਹੀਂ ਕੀਤਾ ਅਤੇ ਉਨ੍ਹਾਂ ਦੀਆਂ ਦੁਕਾਨਾਂ ਸ਼ਹਿਰ ’ਚ ਲੰਘਦੀ ਨੈਸ਼ਨਲ ਹਾਈਵੇ ’ਤੇ ਸਥਿਤ ਹੋਣ ਦੇ ਬਾਵਜੂਦ ਚੋਰ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਇਸੇ ਤਰ੍ਹਾਂ ਚੋਰ ਗਿਰੋਹ ਨੇ ਸਥਾਨਕ ਨਵੇ ਬੱਸ ਅੱਡੇ ਨੇੜੇ ਮੁੱਖ ਸੜਕ ’ਤੇ ਸਥਿਤ ਸਿੰਗਲਾ ਮੈਡੀਕਲ ਹਾਲ ਦਾ ਸ਼ਟਰ ਤੋੜ ਕੇ ਚੋਰੀ ਕੀਤੀ।
ਪੜ੍ਹੋ ਇਹ ਵੀ ਖ਼ਬਰ - ਸਥਾਨਕ ਚੋਣਾਂ ਦੇ ਨਤੀਜਿਆਂ ਦੇ ਐਲਾਨ ਤੋਂ ਬਾਅਦ ਅਕਾਲੀ ਦਲ ਦਾ ਕਾਂਗਰਸ ’ਤੇ ਹਮਲਾ
ਦੁਕਾਨ ਦੇ ਮਾਲਕ ਨੇ ਦੱਸਿਆ ਕਿ ਚੋਰ ਉਸ ਦੇ ਗੱਲੇ ’ਚ ਸਾਰੀ ਨਗਦੀ ਲੈ ਕੇ ਰਫੂ ਚੱਕਰ ਹੋ ਗਏ। ਉਨ੍ਹਾਂ ਇਸ ਘਟਨਾ ਦੀ ਸੂਚਨਾ ਸਥਾਨਕ ਪੁਲਸ ਨੂੰ ਦੇ ਦਿੱਤੀ ਹੈ। ਸ਼ਹਿਰ ’ਚ ਲਗਾਤਾਰ ਵਾਪਰ ਰਹੀਆਂ ਚੋਰੀ ਦੀਆਂ ਘਟਨਾਵਾਂ ਨੂੰ ਲੈ ਕੇ ਸ਼ਹਿਰ ਨਿਵਾਸੀਆਂ ’ਚ ਪ੍ਰਸ਼ਾਸਨ ਪ੍ਰਤੀ ਸਖ਼ਤ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਰਾਤ ਸਮੇਂ ਪੁਲਸ ਦੀ ਗਸ਼ਤ ਤੇਜ ਕੀਤੀ ਜਾਵੇ ਅਤੇ ਰਾਤ ਸਮੇਂ ਸ਼ਹਿਰ ’ਚ ਘੁੰਮਣ ਵਾਲੇ ਵਿਅਕਤੀਆਂ ਨੂੰ ਰੋਕ ਕੇ ਪੁਲਸ ਨੂੰ ਉਨ੍ਹਾਂ ਦੀ ਪੜਤਾਲ ਜ਼ਰੂਰ ਕਰਨੀ ਚਾਹੀਦੀ ਹੈ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ : ਨਗਰ ਕੌਂਸਲ ਚੋਣਾਂ ’ਚ ਕਾਂਗਰਸ ਨੇ 29 ਸੀਟਾਂ ’ਤੇ ਹਾਸਲ ਕੀਤੀ ਇਤਿਹਾਸਕ ਜਿੱਤ
ਵੱਡੀ ਖ਼ਬਰ : ਆਜ਼ਾਦ ਗਰੁੱਪ ਦੇ ਮੁਖੀ ਸਾਬਕਾ ਮੇਅਰ ਕੁਲਵੰਤ ਸਿੰਘ ਆਪਣੇ ਵਾਰਡ 'ਚੋਂ ਹਾਰੇ
NEXT STORY