ਰਾਜਪੁਰਾ (ਚਾਵਲਾ) - ਸ਼ਨੀਵਾਰ ਨੂੰ ਰਾਜਪੁਰਾ-ਪਟਿਆਲਾ ਰੋਡ 'ਤੇ ਸਥਿਤ ਪਿੰਡ ਗਾਜ਼ੀਪੁਰ ਵਿਚ ਚੋਰਾਂ ਨੇ ਰਾਤ 2 ਵਜੇ ਪਿੰਡ ਦੇ ਗੁਰਦੁਆਰਾ ਸਾਹਿਬ 'ਚ ਵੜ ਕੇ ਗੇਟ ਦੇ ਜਿੰਦਰੇ ਤੋੜ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ। ਸਾਰੀ ਘਟਨਾ ਗੁਰਦੁਆਰਾ ਕੰਪਲੈਕਸ ਵਿਚ ਲੱਗੇ ਤਿੰਨ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਈ। ਜਾਣਕਾਰੀ ਦਿੰਦਿਆਂ ਗੁਰਦੁਆਰਾ ਗਾਜ਼ੀਪੁਰ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਅਤੇ ਗੰ੍ਰਥੀ ਗੁਰਜੰਟ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਚ ਰਾਤ ਵੇਲੇ ਕੋਈ ਮੌਜੂਦ ਨਹੀਂ ਹੁੰਦਾ। ਪਿਛਲੇ ਸਾਲ ਪੰਚਾਇਤ ਵੱਲੋਂ 3 ਸੀ. ਸੀ. ਟੀ. ਵੀ. ਕੈਮਰੇ ਲਵਾਏ ਗਏ ਸਨ। ਉਨ੍ਹਾਂ ਦੱਸਿਆ ਕਿ ਚੋਰੀ ਦੀ ਵਾਰਦਾਤ ਅਤੇ ਦਰਵਾਜ਼ੇ 'ਤੇ ਲੱਗਾ ਜਿੰਦਰਾ ਟੁੱਟਿਆ ਦੇਖ ਗੰਰਥੀ ਨੇ ਪਿੰਡ ਵਾਲਿਆਂ ਨੂੰ ਸੂਚਿਤ ਕੀਤਾ। ਪਿੰਡ ਵਾਸੀਆਂ ਅਤੇ ਗੁਰਦੁਆਰਾ ਪ੍ਰਧਾਨ ਵੱਲੋਂ ਮੌਕੇ 'ਤੇ ਪਹੁੰਚ ਕੇ ਕੈਮਰਿਆਂ ਦੀ ਜਾਂਚ ਕੀਤੀ ਤਾਂ ਰਾਤ ਦੇ ਸਮੇਂ 4 ਅਣਪਛਾਤੇ ਚੋਰਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦੇਣ ਦਾ ਪਤਾ ਚਲਿਆ। ਉਨ੍ਹਾਂ ਦੱਸਿਆ ਕਿ ਦੇਖਣ ਵਿਚ ਚਾਰੇ ਚੋਰ ਪ੍ਰਵਾਸੀ ਲਗਦੇ ਹਨ। ਪਿੰਡ ਵਾਲਿਆਂ ਅਨੁਸਾਰ ਸ਼ਨੀਵਾਰ ਰਾਤ ਗੁਰਦੁਆਰਾ ਸਾਹਿਬ ਦੇ ਨਾਲ ਹੀ ਨੇੜੇ ਇਕ ਪਿੰਡ ਦੇ ਮੰਦਰ ਵਿਚ ਵੀ ਚੋਰਾਂ ਵੱਲੋਂ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਇਸ ਸਾਰੀ ਘਟਨਾ ਦੀ ਜਾਣਕਾਰੀ ਥਾਣਾ ਖੇੜੀ ਗੰਡਿਆਂ ਪੁਲਸ ਨੂੰ ਦੇ ਦਿੱਤੀ ਗਈ ਹੈ।
ਵੇਟਰ ਨੇ ਸ਼ੱਕੀ ਹਾਲਾਤ 'ਚ ਫਾਹਾ ਲੈ ਕੇ ਦਿੱਤੀ ਜਾਨ
NEXT STORY