ਮੋਗਾ (ਅਾਜ਼ਾਦ) - ਚੋਰਾਂ ਨੇ ਗੁਰਦੁਆਰਾ ਕੋਠੇ ਗਾਬਾ ਸਿੰਘ ਜੀ ਬਾਘਾਪੁਰਾਣਾ ਨੂੰ ਵੀ ਨਹੀਂ ਬਖਸ਼ਿਆ ਅਤੇ ਉਹ ਉਥੋਂ ਨਕਦੀ ਅਤੇ ਇਨਵਰਟਰ ਚੋਰੀ ਕਰ ਕੇ ਲੈ ਗਏ। ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸੁਲੱਖਣ ਸਿੰਘ ਪੁੱਤਰ ਸੇਵਕ ਸਿੰਘ ਦੀ ਸ਼ਿਕਾਇਤ ’ਤੇ ਅਣਪਛਾਤੇ ਚੋਰਾਂ ਖਿਲਾਫ ਪੁਲਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਹੌਲਦਾਰ ਤਰਸੇਮ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਗ੍ਰੰਥੀ ਸੁਲੱਖਣ ਸਿੰਘ ਨੇ ਕਿਹਾ ਕਿ ਬੀਤੀ 12-13 ਜੁਲਾਈ ਦੀ ਰਾਤ ਨੂੰ ਚੋਰ ਗੁਰਦੁਆਰਾ ਸਾਹਿਬ ’ਚੋਂ ਗੋਲਕ ਨੂੰ ਭੰਨ ਕੇ ਚਾਰ ਹਜ਼ਾਰ ਰੁਪਏ ਦੀ ਨਕਦੀ ਦੇ ਇਲਾਵਾ ਇਨਵਰਟਰ ਚੋਰੀ ਕਰ ਕੇ ਲੈ ਗਏ। ਚੋਰੀ ਹੋਏ ਸਾਮਾਨ ਦੀ ਕੀਮਤ 20 ਹਜ਼ਾਰ ਰੁਪਏ ਦੇ ਕਰੀਬ ਹੈ। ਹੌਲਦਾਰ ਤਰਸੇਮ ਸਿੰਘ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ।
ਸਫਾਈ ਸੇਵਕ ਗਏ 2 ਦਿਨਾਂ ਦੀ ਹੜਤਾਲ ’ਤੇ, ਲਾਏ ਜਾਣਗੇ ਬੂਟੇ : ਪ੍ਰਧਾਨ ਕਾਲਾ
NEXT STORY