ਮੋਗਾ (ਅਾਜ਼ਾਦ) - ਪਿੰਡ ਦਾਤਾ ਨਿਵਾਸੀ ਡਾ. ਯਾਦਵਿੰਦਰ ਸਿੰਘ ਦੇ ਘਰ ’ਚੋਂ ਅਣਪਛਾਤੇ ਚੋਰ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਕੇ ਫਰਾਰ ਹੋ ਗਏ। ਥਾਣਾ ਮਹਿਣਾ ਦੇ ਇੰਚਾਰਜ ਦਿਲਬਾਗ਼ ਸਿੰਘ ਨੇ ਦੱਸਿਆ ਕਿ ਜਾਣਕਾਰੀ ਮਿਲਣ ’ਤੇ ਮੈਂ ਤੇ ਸਹਾਇਕ ਥਾਣੇਦਾਰ ਗੁਲਜ਼ਾਰ ਸਿੰਘ ਮੌਕੇ ’ਤੇ ਪੁੱਜੇ ਅਤੇ ਜਾਂਚ ਤੋਂ ਇਲਾਵਾ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ। ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ’ਚ ਡਾ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਜਦ ਉਹ ਸਵੇਰੇ ਉੱਠਿਆ ਤਾਂ ਦੇਖਿਆ ਕਿ ਸਾਡੇ ਇਕ ਕਮਰੇ ਦਾ ਦਰਵਾਜ਼ਾ ਖੁੱਲ੍ਹਾ ਹੋਇਆ ਸੀ, ਜਦ ਅਸੀਂ ਅੰਦਰ ਜਾ ਕੇ ਦੇਖਿਆ ਤਾਂ ਸਾਰਾ ਸਾਮਾਨ ਖਿੱਲਰਿਆ ਪਿਆ ਸੀ ਅਤੇ ਅਲਮਾਰੀ ਦਾ ਲਾਕਰ ਵੀ ਟੁੱਟਿਆ ਹੋਇਆ ਸੀ, ਜਿਸ ’ਚੋਂ 9 ਤੋਲੇ ਸੋਨੇ ਦੇ ਗਹਿਣੇ ਅਤੇ 20 ਹਜ਼ਾਰ ਰੁਪਏ ਨਕਦੀ ਚੋਰ ਚੋਰੀ ਕਰ ਕੇ ਲੈ ਗਏ।
ਡੀ.ਐੱਸ.ਪੀ. ਅਜੇ ਰਾਜ ਸਿੰਘ ਨੇ ਦੱਸਿਆ ਕਿ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ ਤੇ ਅਣਪਛਾਤੇ ਚੋਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਸਹਾਇਕ ਥਾਣੇਦਾਰ ਗੁਲਜ਼ਾਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ।
ਪਾਕਿ 'ਚ ਆਜ਼ਾਦ ਤੇ ਨਿਰਪੱਖ ਚੋਣਾਂ ਨਹੀਂ ਹੋਣਗੀਆਂ, ਹਿੰਸਾ ਭੜਕਣ ਦਾ ਖਦਸ਼ਾ
NEXT STORY