ਜ਼ੀਰਾ (ਗੁਰਮੇਲ ਸੇਖ਼ਵਾ) : ਥਾਣਾ ਜ਼ੀਰਾ ਅਧੀਨ ਪੈਂਦੇ ਪਿੰਡ ਮਨਸੂਰਵਾਲ ਕਲਾਂ ਵਿਚ ਬੀਤੀ ਰਾਤ ਅਣਪਛਾਤੇ ਚੋਰ ਇਕ ਘਰ 'ਚ ਸੰਨ੍ਹ•ਲਗਾ ਕੇ ਨਗਦੀ ਅਤੇ ਸੋਨਾ ਚੋਰੀ ਕਰਕੇ ਫਰਾਰ ਹੋ ਗਏ। ਇਸ ਦਾ ਪਤਾ ਪਰਿਵਾਰ ਨੂੰ ਸਵੇਰ ਵੇਲੇ ਉੱਠਣ 'ਤੇ ਲੱਗਾ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਜ਼ੀਰਾ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਪੀੜਤ ਪਰਿਵਾਰ ਦੇ ਬਿਆਨ ਦਰਜ ਕਰਕੇ ਅਣਪਛਾਤੇ ਚੋਰਾਂ 'ਤੇ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਜ਼ੀਰਾ ਦੇ ਏ.ਐੱਸ.ਆਈ. ਵਨ ਸਿੰਘ ਅਤੇ ਪੁਲਸ ਕਰਮਚਾਰੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨ ਵਿਚ ਸ਼ਿਕਾਇਤਕਰਤਾ ਸੁਖਦੇਵ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਮਨਸੂਰਵਾਲ ਕਲਾਂ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਪਰਿਵਾਰ ਨਾਲ ਘਰ ਦੇ ਵਿਹੜੇ 'ਚ ਸੁੱਤਾ ਪਿਆ ਸੀ ਤਾਂ ਰਾਤ ਸਮੇਂ ਚੋਰਾਂ ਨੇ ਘਰ ਦੇ ਪਿਛਲੇ ਪਾਸੇ ਕੰਧ ਵਿਚ ਸੰਨ੍ਹ ਲਾ ਕੇ ਘਰ ਅੰਦਰ ਦਾਖ਼ਲ ਹੋ 1 ਲੱਖ ਦੀ ਨਗਦੀ ਅਤੇ ਦੋ ਸੋਨੇ ਦੀ ਮੁੰਦਰੀਆਂ ਚੋਰੀ ਕਰ ਲਈ।
ਪੀੜਤ ਅਨੁਸਾਰ ਜਦੋਂ ਉਸਨੇ ਸਵੇਰ ਉੱਠ ਕੇ ਦੇਖਿਆ ਤਾਂ ਘਰ ਦੇ ਪਿਛਲੇ ਪਾਸੇ ਕੰਧ ਟੁੱਟੀ ਹੋਈ ਸੀ ਅਤੇ ਘਰ ਦੇ ਅੰਦਰੋ ਨਗਦੀ ਅਤੇ ਸੋਨਾ ਗਾਇਬ ਸੀ। ਮਾਮਲੇ ਦੀ ਜਾਂਚ ਕਰ ਰਹੇ ਵਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ 'ਚ ਅਣਪਛਾਤੇ ਚੋਰਾਂ ਵਿਰੁੱਧ ਪਰਚਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।
ਕੋਰੋਨਾ ਕਾਲ 'ਚ ਗ਼ਰੀਬਾਂ ਦਾ ਖ਼ੂਨ ਨਿਚੋੜ ਰਿਹੈ ਮਨੀ ਮਾਫ਼ੀਆ, ਕਈ ਲੋਕ ਕਰ ਚੁੱਕੇ ਹਨ ਖੁਦਕੁਸ਼ੀਆਂ
NEXT STORY