ਸੁਲਤਾਨਪੁਰ ਲੋਧੀ (ਜ. ਬ)- ਸੁਲਤਾਨਪੁਰ ਲੋਧੀ ਸ਼ਹਿਰ 'ਚ ਇਕ ਦਿਲਚਸਪ ਅਤੇ ਬਿਲਕੁਲ ਫਿਲਮੀ ਅੰਦਾਜ਼ ਵਾਲਾ ਮਾਮਲਾ ਸਾਹਮਣੇ ਆਇਆ, ਜਿੱਥੇ ਮੋਟਰਸਾਈਕਲ ਚੋਰੀ ਕਰਕੇ ਭੱਜ ਰਹੇ ਚੋਰ ਨੂੰ ਆਖਿਰਕਾਰ ਪੁਲਸ ਨੇ ਕਾਬੂ ਕਰ ਲਿਆ। ਜਾਣਕਾਰੀ ਮੁਤਾਬਕ ਤਲਵੰਡੀ ਪੁੱਲ ਨੇੜੇ ਇਕ ਦਫ਼ਤਰ ਦੇ ਬਾਹਰ ਖੜ੍ਹੇ ਮੋਟਰਸਾਈਕਲ ਨੂੰ ਚੋਰ ਵੱਲੋਂ ਚੋਰੀ ਕਰ ਲਿਆ ਗਿਆ ਸੀ। ਜਿਵੇਂ ਹੀ ਲੋਕਾਂ ਨੂੰ ਇਸ ਘਟਨਾ ਦਾ ਪਤਾ ਲੱਗਾ ਤਾਂ ਉਹ ਤੁਰੰਤ ਚੋਰ ਦੇ ਪਿੱਛੇ ਲੱਗ ਗਏ। ਹਾਲਾਤ ਕੁਝ ਸਮੇਂ ਲਈ ਬਿਲਕੁਲ ਫਿਲਮੀ ਸੀਨ ਵਾਂਗ ਬਣ ਗਏ, ਚੋਰ ਅੱਗੇ-ਅੱਗੇ ਤੇ ਲੋਕਾਂ ਸਮੇਤ ਪੁਲਸ ਪਿੱਛੇ-ਪਿੱਛੇ ਦੌੜਦੀ ਰਹੀ।

ਇਹ ਵੀ ਪੜ੍ਹੋ: ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ? ISI ਦੀ ਛਤਰ-ਛਾਇਆ ਹੇਠ ਵੱਡੀ ਸਾਜ਼ਿਸ਼: 4 ਮਹੀਨੇ, 2 ਧਮਾਕੇ
ਭੱਜਦੇ ਹੋਏ ਬਚਣ ਦੀ ਕੋਸ਼ਿਸ਼ 'ਚ ਚੋਰ ਨੇ ਪਵਿੱਤਰ ਕਾਲੀ ਵੇਈਂ 'ਚ ਛਾਲ ਮਾਰ ਦਿੱਤੀ ਅਤੇ ਪਾਣੀ ਵਿੱਚ ਹੀ ਲੁਕਣ ਦੀ ਕੋਸ਼ਿਸ਼ ਕੀਤੀ। ਪੁਲਸ ਅਤੇ ਲੋਕ ਕਾਫ਼ੀ ਸਮੇਂ ਤੱਕ ਉਸ ਦੇ ਪਿੱਛੇ ਲੱਗੇ ਰਹੇ ਪਰ ਉਹ ਬਾਹਰ ਆਉਣ ਲਈ ਤਿਆਰ ਨਹੀਂ ਸੀ। ਆਖਿਰਕਾਰ ਸੰਤ ਸੀਚੇਵਾਲ ਦੇ ਸੇਵਾਦਾਰਾਂ ਦੀ ਮਦਦ ਨਾਲ ਚੋਰ ਨੂੰ ਪਾਣੀ 'ਚੋਂ ਬਾਹਰ ਕੱਢਿਆ ਗਿਆ ਅਤੇ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ। ਮੌਕੇ 'ਤੇ ਇਕੱਠੇ ਹੋਏ ਕੁਝ ਲੋਕਾਂ ਵੱਲੋਂ ਚੋਰ ਦੀ ਕੁੱਟਮਾਰ ਵੀ ਕੀਤੀ ਗਈ।

ਪੁਲਸ ਪੁੱਛਗਿੱਛ ਦੌਰਾਨ ਚੋਰ ਨੇ ਖ਼ੁਲਾਸਾ ਕੀਤਾ ਕਿ ਉਹ ਇਕੱਲਾ ਨਹੀਂ, ਸਗੋਂ ਉਸ ਦੇ ਕਈ ਸਾਥੀ ਵੀ ਹਨ ਜੋ ਇਲਾਕੇ ਵਿੱਚ ਹੋ ਰਹੀਆਂ ਮੋਟਰਸਾਈਕਲ ਚੋਰੀਆਂ 'ਚ ਸ਼ਾਮਲ ਹਨ। ਫਿਲਹਾਲ ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹੋਰ ਸਾਥੀਆਂ ਦੀ ਭਾਲ ਜਾਰੀ ਹੈ।

ਇਹ ਵੀ ਪੜ੍ਹੋ: ISI ਆਧਾਰਿਤ ਜਾਸੂਸੀ ਨੈੱਟਵਰਕ ਦਾ ਪਰਦਾਫ਼ਾਸ਼! ਦੋ ਮੁਲਜ਼ਮ ਗ੍ਰਿਫ਼ਤਾਰ, DGP ਦੇ ਵੱਡੇ ਖ਼ੁਲਾਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਲੁਧਿਆਣਾ 'ਚ ਦਿਨ-ਦਿਹਾੜੇ ਘਰ 'ਚੋਂ ਹੋ ਗਈ ਚੋਰੀ
NEXT STORY