ਜਲਾਲਾਬਾਦ (ਸੁਨੀਲ ਨਾਗਪਾਲ) : ਇੱਥੇ ਸ਼ਹੀਦ ਊਧਮ ਸਿੰਘ ਚੌਂਕ ਨੇੜੇ ਇਕ ਮੁੰਡੇ ਵਲੋਂ ਜੂਸ ਦੀ ਦੁਕਾਨ 'ਤੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਨੂੰ ਦੁਕਾਨਦਾਰ ਸਣੇ ਲੋਕਾਂ ਨੇ ਖੰਭੇ ਨਾਲ ਬੰਨ੍ਹ ਦਿੱਤਾ ਅਤੇ ਉਸ ਦੇ ਮੂੰਹ 'ਤੇ ਚੋਰ ਲਿਖ ਦਿੱਤਾ। ਇਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਾਣਕਾਰੀ ਮੁਤਾਬਕ ਉਕਤ ਚੋਰੀ ਕਰਨ ਵਾਲਾ ਨੌਜਵਾਨ ਜਲਾਲਾਬਾਦ ਦਾ ਹੀ ਰਹਿਣ ਵਾਲਾ ਹੈ ਅਤੇ ਨਸ਼ੇ ਦਾ ਆਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਨਵੇਂ ਰਾਸ਼ਨ ਡਿਪੂ ਲੈਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ, ਸਰਕਾਰ ਜਲਦ ਜਾਰੀ ਕਰੇਗੀ ਹੁਕਮ
ਉਹ ਪਹਿਲਾਂ ਵੀ ਕਈ ਚੋਰੀਆਂ ਕਰ ਚੁੱਕਾ ਹੈ ਅਤੇ ਲੋਕ ਉਸ ਤੋਂ ਪਰੇਸ਼ਾਨ ਹੋ ਚੁੱਕੇ ਹਨ। ਹੁਣ ਜਦੋਂ ਉਸ ਨੇ ਸ਼ਹੀਦ ਊਧਮ ਸਿੰਘ ਚੌਂਕ ਨੇੜੇ ਜੂਸ ਦੀ ਦੁਕਾਨ ਤੋਂ ਨਕਦੀ ਚੋਰੀ ਕੀਤੀ ਤਾਂ ਲੋਕਾਂ ਨੇ ਉਸ ਨੂੰ ਕਾਬੂ ਕਰ ਲਿਆ। ਪਹਿਲਾਂ ਤਾਂ ਉਸ ਦੀ ਜੰਮ ਕੇ ਛਿੱਤਰ-ਪਰੇਡ ਕੀਤੀ ਗਈ ਅਤੇ ਫਿਰ ਉਸ ਨੂੰ ਖੰਭੇ ਨਾਲ ਬੰਨ੍ਹ ਦਿੱਤਾ ਗਿਆ। ਇੰਨਾ ਹੀ ਨਹੀਂ, ਲੋਕਾਂ ਨੇ ਉਸ ਦੇ ਮੂੰਹ 'ਤੇ ਚੋਰ ਲਿਖ ਦਿੱਤਾ।
ਇਹ ਵੀ ਪੜ੍ਹੋ : ਪੰਜਾਬ ਦੇ IPS ਤੇ IAS ਅਫ਼ਸਰ ਵੱਡੀ ਮੁਸੀਬਤ 'ਚ! ਹੁਣ CBI ਦੀ ਰਾਡਾਰ 'ਤੇ...
ਫਿਲਹਾਲ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਲੋਕਾਂ ਦਾ ਕਹਿਣਾ ਸੀ ਕਿ ਨਸ਼ੇ ਕਾਰਨ ਉਕਤ ਨੌਜਵਾਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਹੈ, ਜਿਸ ਕਾਰਨ ਉਸ ਨੂੰ ਸਬਕ ਸਿਖਾਉਣ ਲਈ ਅਜਿਹਾ ਕੀਤਾ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਰਾਂਸਪੋਰਟ ਵਿਭਾਗ ਦੀਆਂ 56 ਸੇਵਾਵਾਂ ਦੀ ਮੋਗਾ ਦੇ ਸਾਰੇ ਸੇਵਾ ਕੇਂਦਰਾਂ ’ਚ ਵੀ ਹੋਈ ਸ਼ੁਰੂਆਤ
NEXT STORY