ਜਲੰਧਰ (ਕੁੰਦਨ, ਪੰਕਜ)- ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਵੱਖ-ਵੱਖ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਚੋਰਾਂ/ ਲੁੱਟਾਂ ਖੋਹਾਂ ਕਰਨ ਦੇ ਇੱਕ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ। ਵੇਰਵੇ ਦਿੰਦੇ ਬਸਤੀ ਬਾਵਾ ਖੇਲ ਥਾਣੇ ਦੇ ਇੰਚਾਰਜ ਹਰਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਸ਼ਹਿਰ 'ਚ ਲੁੱਟਾਂ-ਖੋਹਾਂ ਦਾ ਇਕ ਗਿਰੋਹ ਸਰਗਰਮ ਹੈ। ਉਨ੍ਹਾਂ ਦੱਸਿਆ ਕਿ ਲੈਦਰ ਕੰਪਲੈਕਸ ਨੇੜੇ ਫੋਰਸ ਦੀ ਇਕ ਟੀਮ ਤਾਇਨਾਤ ਕੀਤੀ ਗਈ ਸੀ, ਜਿੱਥੇ ਉਨ੍ਹਾਂ ਨੇ ਚਾਰ ਵਿਅਕਤੀਆਂ ਨੂੰ ਦਬੋਚ ਲਿਆ।
ਉਕਤ ਮੁਲਜ਼ਮ ਕਥਿਤ ਤੌਰ 'ਤੇ ਆਸ ਪਾਸ ਦੇ ਇਲਾਕੇ ਵਿੱਚ ਚੋਰੀ ਕੀਤੇ ਮੋਬਾਇਲ ਫੋਨ ਵੇਚਣ ਦੀ ਕੋਸ਼ਿਸ਼ ਕਰ ਰਹੇ ਸਨ। ਫੜੇ ਗਏ ਨੌਜਵਾਨਾਂ ਦੀ ਪਛਾਣ ਰਣਜੀਤ ਸਿੰਘ ਉਰਫ਼ ਸੋਨੂੰ ਭਲਵਾਨ ਪੁੱਤਰ ਨਾਨਕ ਸਿੰਘ ਵਾਸੀ ਰਾਜ ਨਗਰ ਜਲੰਧਰ, ਦੀਪਲ ਉਰਫ਼ ਦੀਪੂ ਪੁੱਤਰ ਉਦੇ ਰਾਜ ਵਾਸੀ ਸ਼ਿਵ ਨਗਰ ਜਲੰਧਰ, ਨਵੀਨ ਉਰਫ਼ ਗੇਂਦੂ ਪੁੱਤਰ ਸਵ. ਵਰਿੰਦਰ ਸਿੰਘ, ਵਾਸੀ ਸੰਗਤ ਨਗਰ, ਜਲੰਧਰ ਅਤੇ ਪਰਮਜੀਤ ਸਿੰਘ ਉਰਫ਼ ਲੱਕੀ ਪੁੱਤਰ ਗੁਰਮੇਲ ਸਿੰਘ, ਥਾਣਾ ਸੰਗਤ ਨਗਰ, ਜਲੰਧਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਮੁੜ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਦਿਨ-ਦਿਹਾੜੇ ਚੱਲੀਆਂ ਗੋਲ਼ੀਆਂ
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮਾਂ ਕੋਲੋਂ ਚੋਰੀ ਦੇ ਨੌਂ ਮੋਬਾਇਲ ਫੋਨ, ਦੋ ਲੈਪਟਾਪ ਅਤੇ ਦੋ ਖੰਜਰ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਥਾਣਾ ਬਸਤੀ ਬਾਵਾ ਖੇਲ, ਜਲੰਧਰ ਵਿਖੇ ਮਿਤੀ 08.01.2025 ਨੂੰ 303 (2), 304 (2) ਅਤੇ 317(2) ਬੀ. ਐੱਨ. ਐੱਸ. ਨੂੰ ਐੱਫ਼. ਆਈ. ਆਰ. ਨੰਬਰ 06 ਦਰਜ ਕੀਤਾ ਗਿਆ ਸੀ। ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ 'ਚ ਸਾਂਝੇ ਕੀਤੇ ਜਾਣਗੇ।
ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ, ਖ਼ੂਹ 'ਚੋਂ ਮਿਲੀ ਡੇਢ ਮਹੀਨਾ ਪਹਿਲਾਂ ਵਿਆਹੀ ਕੁੜੀ ਦੀ ਲਾਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੁੜ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਦਿਨ-ਦਿਹਾੜੇ ਚੱਲੀਆਂ ਗੋਲ਼ੀਆਂ
NEXT STORY