ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) - ਪੁਲਸ ਸਟੇਸ਼ਨ ਦੀਨਾਨਗਰ ਅਧੀਨ ਪੈਂਦੇ ਪਿੰਡ ਅਵਾਂਖਾ ਵਿਖੇ ਦਿਨ-ਦਿਹਾੜੇ ਕਰੀਬ ਸਾਢੇ 12 ਵਜੇ ਇੱਕ ਆਟਾ ਚੱਕੀ ਤੋਂ ਦੋ ਸ਼ਾਤਰ ਚੋਰ ਕਣਕ ਦੀਆਂ ਦੋ ਬੋਰੀਆਂ ਚੁੱਕ ਕੇ ਫਰਾਰ ਹੋ ਗਏ। ਇਹ ਸਾਰੀ ਘਟਨਾ ਸੜਕ 'ਤੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਇਸ ਸਬੰਧੀ ਚੱਕੀ ਦੇ ਮਾਲਕ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸਾਡੇ ਘਰ ਰਿਸ਼ਤੇਦਾਰ ਆਏ ਹੋਏ ਸਨ, ਜਿਸ ਕਾਰਨ ਮੈਂ ਪੰਜ ਮਿੰਟ ਲਈ ਉਨ੍ਹਾਂ ਨੂੰ ਮਿਲਣ ਲਈ ਗਿਆ। ਇਸ ਦੌਰਾਨ ਦੋ ਸ਼ਾਤਰ ਚੋਰ ਸਕੂਟਰੀ ਦੇ ਸਵਾਰ ਹੋ ਕੇ ਆਏ ਜਿਨ੍ਹਾਂ ਵੱਲੋਂ ਚੱਕੀ ਅੰਦਰ ਪਈਆਂ ਕਣਕ ਦੀਆਂ ਬੋਰੀਆਂ ਵਿੱਚੋਂ ਦੋ ਬੋਰੀਆਂ ਸਕੂਟਰੀ ਤੇ ਚੁੱਕ ਕੇ ਰੱਖ ਲਈਆਂ ਅਤੇ ਫਰਾਰ ਹੋ ਗਏ।
ਇਸ ਸਬੰਧੀ ਦੀਨਾਨਗਰ ਪੁਲਸ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ ਅਤੇ ਪੁਲਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਇਨ੍ਹਾਂ ਚੋਰਾਂ ਦੀ ਜਲਦ ਤੋਂ ਜਲਦ ਪਛਾਣ ਕਰਕੇ ਇਨ੍ਹਾਂ ਨੂੰ ਕਾਬੂ ਕੀਤਾ ਜਾਵੇ ਤਾਂ ਕਿ ਆਉਣ ਵਾਲੇ ਦਿਨਾਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਵੱਡੀ ਚੋਰੀ ਨੂੰ ਅੰਜਾਮ ਨਾ ਦੇ ਸਕਣ। ਦੂਜੇ ਪਾਸੇ ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਦੀਨਾਨਗਰ ਦੇ ਆਲੇ ਦੁਆਲੇ ਇਲਾਕੇ ਅੰਦਰ ਰੋਜ਼ਾਨਾ ਲੁੱਟ ਖੋਹ ਦੀਆਂ ਅਤੇ ਚੋਰੀ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ ਪਰ ਪੁਲਸ ਪ੍ਰਸ਼ਾਸਨ ਇਨ੍ਹਾਂ ਘਟਨਾਵਾਂ ਨੂੰ ਨੱਥ ਪਾਉਣ ਵਿੱਚ ਅਸਫਲ ਦਿਖਾਈ ਦੇ ਰਹੀ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਇਨ੍ਹਾਂ ਲੋਕਾਂ ਖਿਲਾਫ ਸਖਤੀ ਨਾਲ ਸਿਕੰਜਾ ਕੱਸਿਆ ਜਾਵੇ ਤਾਂ ਕਿ ਇਨ੍ਹਾਂ ਘਟਨਾ ਨੂੰ ਨੱਥ ਪੈ ਸਕੇ।
ਕਿਸਾਨ ਆਗੂਆਂ ਦੀ ਹਰਿਆਣਾ ਪ੍ਰਸ਼ਾਸਨ ਨਾਲ ਮੀਟਿੰਗ ਬੇਸਿੱਟਾ
NEXT STORY