ਬਟਾਲਾ, ਕਾਦੀਆਂ, (ਬੇਰੀ, ਲੁਕਮਾਨ)- ਬੀਤੀ ਦੇਰ ਰਾਤ ਚੋਰਾਂ ਵੱਲੋਂ ਬੁੱਟਰ ਰੋਡ ਸਥਿਤ ਸ਼ਰਮਾ ਬੇਕਰੀ ਦੇ ਸ਼ਟਰ ਦੇ ਤਾਲੇ ਤੋੜ ਕੇ ਗੱਲੇ 'ਚ ਰੱਖੀ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਅਨਿਲ ਕੁਮਾਰ ਸ਼ਰਮਾ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਉਹ ਸ਼ਾਮ ਨੂੰ ਆਪਣੀ ਦੁਕਾਨ ਬੰਦ ਕਰ ਕੇ ਘਰ ਚਲੇ ਗਏ ਸੀ। ਉਨ੍ਹਾਂ ਕਿਹਾ ਕਿ ਅਗਲੀ ਸਵੇਰ 5 ਵਜੇ ਉਨ੍ਹਾਂ ਨੂੰ ਹਰਜਿੰਦਰ ਸਿੰਘ ਦਾ ਫੋਨ ਆਇਆ ਕਿ ਉਨ੍ਹਾਂ ਦੀ ਦੁਕਾਨ ਦੇ ਸ਼ਟਰ ਦੇ ਤਾਲੇ ਟੁੱਟੇ ਹੋਏ ਹਨ। ਉਨ੍ਹਾਂ ਕਿਹਾ ਕਿ ਜਦੋਂ ਦੁਕਾਨ 'ਤੇ ਆ ਕੇ ਦੇਖਿਆ ਤਾਂ ਚੋਰਾਂ ਵੱਲੋਂ ਗੱਲੇ 'ਚ ਰੱਖੇ ਬਰੈੱਡਾਂ ਦੇ 5,000 ਰੁਪਏ ਤੋਂ ਇਲਾਵਾ ਵੱਖਰੇ ਰੱਖੇ 2700 ਰੁਪਏ ਚੋਰੀ ਕਰ ਲਏ ਗਏ ਸਨ। ਇਸ ਸਬੰਧੀ ਉਨ੍ਹਾਂ ਪੁਲਸ ਥਾਣਾ ਕਾਦੀਆਂ 'ਚ ਰਿਪੋਰਟ ਦਰਜ ਕਰਵਾ ਦਿੱਤੀ ਹੈ। ਪੁਲਸ ਦੁਕਾਨ ਦੇ ਸਾਹਮਣੇ ਇਜ਼ੀ ਡੇ 'ਚ ਲੱਗੇ ਸੀ. ਸੀ. ਟੀ. ਵੀ. ਦੀ ਫੁਟੇਜ ਚੈੱਕ ਕਰ ਰਹੀ ਹੈ।
5 ਕਰੋੜ ਦੀ ਹੈਰੋਇਨ ਸਣੇ ਕਾਬੂ
NEXT STORY