ਫਗਵਾੜਾ, (ਜਲੋਟਾ)— ਨੇੜਲੇ ਪਿੰਡ ਪੰਡੋਰੀ, ਢੱਕ ਪੰਡੋਰੀ ਅਤੇ ਘੁੰਮਣਾ ਵਿਖੇ ਅਣਪਛਾਤੇ ਚੋਰਾਂ ਵੱਲੋਂ ਕਈ ਕਿਸਾਨਾਂ ਦੀਆਂ ਮੋਟਰਾਂ ਤੋਂ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਦਾ ਸਮਾਚਾਰ ਮਿਲਿਆ ਹੈ।
ਪੀੜਤ ਕਿਸਾਨਾਂ ਅੰਮ੍ਰਿਤਪਾਲ ਸਿੰਘ ਸਰਪੰਚ ਪੰਡੋਰੀ, ਗਗਨਦੀਪ ਸਿੰਘ ਢੱਕ ਪੰਡੋਰੀ, ਹੁਸਨ ਲਾਲ, ਅਮਰ ਨਾਥ, ਲਾਲ ਚੰਦ, ਚਮਨ ਲਾਲ, ਸਤਨਾਮ ਲਾਲ, ਜੀਤ ਰਾਮ, ਗੁਰਬਚਨ ਸਿੰਘ ਆਦਿ ਨੇ ਦੱਸਿਆ ਕਿ ਉਨ੍ਹਾਂ ਦਾ ਕਰੀਬ 25 ਹਜ਼ਾਰ ਰੁਪਏ ਦਾ ਨੁਕਸਾਨ ਹੋਇਆ ਹੈ। ਪੁਲਸ ਨੂੰ ਚੋਰੀ ਦੀ ਸੂਚਨਾ ਦੇ ਦਿੱਤੀ ਗਈ ਹੈ। ਪੀੜਤ ਕਿਸਾਨਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਅਜਿਹੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਿੰਡਾਂ ਵਿਚ ਰਾਤ ਨੂੰ ਪੁਲਸ ਗਸ਼ਤ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਭਵਿੱਖ ਵਿਚ ਅਜਿਹੇ ਅਨਸਰ ਉਨ੍ਹਾਂ ਦਾ ਨੁਕਸਾਨ ਨਾ ਕਰਨ।
'ਮੈਨੂੰ ਤਾਂ ਯਕੀਨ ਹੀ ਨਹੀਂ ਹੋ ਰਿਹਾ ਕਿ ਮੇਰਾ ਸਾਈਂ ਇਸ ਦੁਨੀਆ 'ਚ ਨਹੀਂ ਰਿਹਾ'
NEXT STORY