ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ 'ਚ ਚੋਰਾਂ ਦੇ ਹੌਂਸਲੇ ਬੁਲੰਦ ਹੁੰਦੇ ਜਾ ਰਹੇ ਹਨ। ਹਲਕਾ ਜੰਡਿਆਲਾ ਗੁਰੂ 'ਚ ਲਗਾਤਾਰ ਚੋਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਪਿਛਲੇ ਦਿਨੀਂ ਜੰਡਿਆਲਾ ਗੁਰੂ ਵਿਖੇ ਤਿੰਨ ਦੁਕਾਨਾਂ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਇਆ ਗਿਆ ਸੀ ਉਥੇ ਹੀ ਹੁਣ ਚੋਰਾਂ ਨੇ ਬੇਖੌਫ਼ ਹੋ ਕੇ ਪੁਲਸ ਥਾਣੇ ਨੂੰ ਵੀ ਸੁਰੱਖਿਅਤ ਨਹੀਂ ਨਹੀਂ ਰਹੇ। ਚੋਰਾਂ ਨੂੰ ਪੁਲਸ ਪ੍ਰਸ਼ਾਸ਼ਨ ਦਾ ਵੀ ਕੋਈ ਡਰ ਖ਼ੌਫ਼ ਨਜ਼ਰ ਨਹੀਂ ਹੈ।
ਇਹ ਵੀ ਪੜ੍ਹੋ- SGPC ਦਫ਼ਤਰ 'ਚ ਹੋਏ ਕਤਲ ਦੇ ਮਾਮਲੇ 'ਚ ਪੁਲਸ ਨੇ ਲਿਆ ਵੱਡਾ ਐਕਸ਼ਨ
ਜਾਣਕਾਰੀ ਮੁਤਾਬਕ ਅੱਜ ਇੱਕ ਵਿਅਕਤੀ ਥਾਣੇ ਅੰਦਰ ਕਿਸੇ ਕੰਮ ਲਈ ਆਇਆ ਸੀ ਤੇ ਉਸ ਵੱਲੋਂ ਥਾਣੇ ਦੇ ਗੇਟ ਅੰਦਰ ਹੀ ਆਪਣਾ ਮੋਟਰਸਾਇਕਲ ਲਗਾਇਆ ਗਿਆ ਸੀ। ਜਦੋਂ ਉਸ ਨੇ ਪੰਜ ਮਿੰਟ ਬਾਅਦ ਬਾਹਰ ਆ ਕੇ ਵੇਖਿਆ ਤਾਂ ਉਸਦਾ ਮੋਟਰਸਾਈਕਲ ਗਾਇਬ ਸੀ। ਉਸ ਪੀੜਤ ਵਿਅਕਤੀ ਦਾ ਕਹਿਣਾ ਹੈ ਕਿ ਮੈਂ ਪੁਲਸ ਥਾਣੇ ਕੰਮ ਲਈ ਆਇਆ ਸੀ ਤਾਂ ਚੋਰਾਂ ਨੇ ਮੇਰਾ ਮੋਟਰਸਾਈਕਲ ਚੋਰੀ ਕਰ ਲਿਆ। ਉਸ ਨੇ ਦੱਸਿਆ ਕਿ ਪੰਜ ਮਿੰਟ ਬਾਅਦ ਉਸ ਨੇ ਬਾਹਰ ਨਿਕਲ ਕੇ ਦੇਖਿਆ ਤਾਂ ਮੋਟਰਸਾਇਕਲ ਗਾਇਬ ਸੀ। ਉਸਦਾ ਕਹਿਣਾ ਸੀ ਕਿ ਪੁਲਸ ਥਾਣੇ ਦੇ ਅੰਦਰ ਹੀ ਚੋਰੀ ਦੀਆਂ ਘਟਨਾਵਾਂ ਹੋ ਰਹੀਆਂ ਹਨ। ਚੋਰਾਂ ਨੂੰ ਪੁਲਸ ਦਾ ਕੋਈ ਡਰ ਖ਼ੌਫ਼ ਨਹੀਂ ਰਿਹਾ। ਥਾਣੇ ਦੇ ਅੰਦਰੋਂ ਹੀ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਜਿਸਦੀ ਸ਼ਿਕਾਇਤ ਪੁਲਸ ਅਧਿਕਾਰੀਆਂ ਨੂੰ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ 'ਚ ਵਾਪਰਿਆ ਵੱਡਾ ਹਾਦਸਾ, ਕੜਾਹੇ 'ਚ ਡਿੱਗਿਆ ਸੇਵਾਦਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫੋਨ ਕਰਕੇ ਦੁਕਾਨਦਾਰ ਨੂੰ ਕਿਹਾ, 'ਹੈਲੋ ਮੈਂ ਫੂਡ ਸਪਲਾਈ ਦਾ ਇੰਸਪੈਕਟਰ ਬੋਲ ਰਿਹਾ ਹਾਂ'...ਫਿਰ ਹੋਇਆ ਜੋ ਸੋਚਿਆ ਨਾ ਸੀ
NEXT STORY