ਜਲੰਧਰ (ਵੈੱਬ ਡੈਸਕ)- ਜਲੰਧਰ ਸ਼ਹਿਰ ਦੀ ਗ੍ਰੇਟਰ ਕੈਲਾਸ਼ ਕਾਲੋਨੀ ਵਿੱਚ ਇਕ ਵੱਡੀ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਇਥੇ ਚੋਰ ਤਿੰਨ ਭਰਾਵਾਂ ਦੀਆਂ ਕੋਠੀਆਂ ਵਿਚ ਚੋਰੀ ਦੀ ਵਾਕਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ। ਘਰ ਦੇ ਮਾਲਕਾਂ ਨੂੰ ਚੋਰੀ ਦਾ ਪਤਾ ਉਦੋਂ ਲੱਗਿਆ ਜਦੋਂ ਉਹ ਸਵੇਰੇ ਆਪਣੀਆਂ ਕੋਠੀਆਂ 'ਚ ਪਹੁੰਚੇ। ਪਰਿਵਾਰਾਂ ਨੇ ਚੋਰੀ ਦੀ ਸੂਚਨਾ ਪੁਲਸ ਥਾਣੇ ਦਿੱਤੀ, ਜਿਸ ਤੋਂ ਬਾਅਦ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ। ਚੋਰਾਂ ਨੇ ਤਿੰਨ ਸਕੇ ਭਰਾਵਾਂ ਦੀਆਂ ਨਿਰਮਾਣ ਅਧੀਨ ਕੋਠੀਆਂ ਨੂੰ ਨਿਸ਼ਾਨਾ ਬਣਾਇਆ। ਉਹ ਤਿੰਨੋਂ ਮਕਾਨਾਂ ਦੇ ਤਾਲੇ ਤੋੜ ਕੇ ਘਰ ਵਿੱਚ ਦਾਖਲ ਹੋਏ ਅਤੇ ਬਾਥਰੂਮ ਦੀਆਂ ਫਿਟਿੰਗਾਂ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ: ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਗ੍ਰੇਟਰ ਕੈਲਾਸ਼ ਕਾਲੋਨੀ ਦੇ ਵਸਨੀਕ ਸੋਨੂੰ ਅਗਰਵਾਲ ਨੇ ਦੱਸਿਆ ਕਿ ਕਾਲੋਨੀ ਵਿੱਚ ਤਿੰਨ ਭਰਾ ਇਕੱਠੇ ਨਵੇਂ ਘਰ ਬਣਾ ਰਹੇ ਹਨ। ਉਹ ਕੱਲ੍ਹ ਸ਼ਾਮ ਨੂੰ ਆਮ ਵਾਂਗ ਆਪਣਾ ਮਜ਼ਦੂਰੀ ਦਾ ਕੰਮ ਖ਼ਤਮ ਕਰਕੇ ਘਰ ਗਿਆ ਸੀ। ਜਦੋਂ ਉਹ ਸਵੇਰੇ ਘਰ ਵਾਪਸ ਆਇਆ ਤਾਂ ਉਸ ਨੇ ਵੇਖਿਆ ਕਿ ਚੋਰਾਂ ਨੇ ਤਾਲੇ ਤੋੜ ਕੇ ਬਾਥਰੂਮ ਵਿੱਚੋਂ ਸਾਮਾਨ ਚੋਰੀ ਕਰ ਲਿਆ ਹੈ। ਉਸ ਨੇ ਦੱਸਿਆ ਕਿ ਚੋਰਾਂ ਨੇ ਤਿੰਨੋਂ ਘਰਾਂ ਵਿੱਚੋਂ ਲਗਭਗ 2.5 ਤੋਂ 3 ਲੱਖ ਰੁਪਏ ਦਾ ਸਾਮਾਨ ਚੋਰੀ ਕਰ ਲਿਆ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਸਾਬਕਾ ਫ਼ੌਜੀ ਦੇ ਘਰ ਬਾਹਰ ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪਾਵਰਕਾਮ ਦੇ ਲਾਈਨਮੈਨ ਤੋਂ ਨਕਦੀ ਖੋਹਣ ਵਾਲੇ ਦੋ ਮੋਟਰਸਾਈਕਲ ਸਵਾਰਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
NEXT STORY