ਬਠਿੰਡਾ (ਵਿਜੇ ਵਰਮਾ) : ਇੱਥੇ ਗੁਰੂਕੁਲ ਰੋਡ 'ਤੇ ਚੋਰਾਂ ਨੇ ਪੀ. ਸੀ. ਆਰ. ਮੁਲਾਜ਼ਮ ਨੂੰ ਜ਼ਖਮੀ ਕਰ ਦਿੱਤਾ। ਜਾਣਕਾਰੀ ਮੁਤਾਬਕ ਪੀ. ਸੀ. ਆਰ. ਪਾਰਟੀ ਚੋਰੀ ਹੋਏ ਮੋਟਰਸਾਈਕਲਾਂ ਦੀ ਜਾਂਚ ਕਰ ਰਹੀ ਸੀ। ਇਸ ਦੌਰਾਨ 2 ਨੌਜਵਾਨ ਮੋਟਰਸਾਈਕਲ 'ਤੇ ਆਉਂਦੇ ਦੇਖੇ ਗਏ। ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਨੌਜਵਾਨਾਂ ਨੇ ਮੋਟਰਸਾਈਕਲ ਰੋਕਿਆ ਅਤੇ ਪੀ. ਸੀ. ਆਰ. ਮੁਲਾਜ਼ਮ ਨਰਿੰਦਰ ਸਿੰਘ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਉਸ ਨੂੰ ਜ਼ਖਮੀ ਹਾਲਤ 'ਚ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ।
ਡਾਕਟਰ ਨੇ ਉਸ ਨੂੰ ਖ਼ਤਰੇ ਤੋਂ ਬਾਹਰ ਦੱਸਿਆ। ਐੱਸ. ਪੀ. ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਇਹ ਘਟਨਾ ਚੈਕਿੰਗ ਦੌਰਾਨ ਵਾਪਰੀ। ਉਨ੍ਹਾਂ ਦੱਸਿਆ ਕਿ ਨਰਿੰਦਰ ਸਿੰਘ ਪੀ. ਸੀ. ਆਰ. 12 ਵਿੱਚ ਤਾਇਨਾਤ ਹੈ। ਉਹ ਗੁਰੂਕੁਲ ਰੋਡ 'ਤੇ ਮੋਟਰਸਾਈਕਲਾਂ ਦੀ ਜਾਂਚ ਕਰ ਰਿਹਾ ਸੀ ਅਤੇ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਲੋਕ ਚੋਰੀ ਦੇ ਮੋਟਰਸਾਈਕਲਾਂ 'ਤੇ ਘੁੰਮ ਰਹੇ ਹਨ। ਪੀ. ਸੀ. ਆਰ. ਮੁਲਾਜ਼ਮ ਨੇ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਨ੍ਹਾਂ ਨੇ ਉਸ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਜ਼ਖਮੀ ਕਰ ਦਿੱਤਾ ਅਤੇ ਭੱਜ ਗਏ। ਪੁਲਸ ਜਾਂਚ ਵਿੱਚ ਲੱਗੀ ਹੋਈ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਦੋਸ਼ੀ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Punjab: ਪਿਓ-ਪੁੱਤ ਦਾ ਹੈਰਾਨੀਜਨਕ ਕਾਰਾ! ਦੋ ਕਰੋੜ ਦੀ ਇੰਝ ਜਾਅਲੀ ਰਸੀਦ ਬਣਾ NRI ਔਰਤ ਨਾਲ ਕੀਤਾ ਵੱਡਾ ਕਾਂਡ
NEXT STORY