ਜਲੰਧਰ (ਰਮਨ)–ਆਦਰਸ਼ ਨਗਰ ਚੌਪਾਟੀ ਨੇੜੇ ਨੌਸਰਬਾਜ਼ ਸ਼ਰੇਆਮ ਕਾਰ ਦਾ ਸ਼ੀਸ਼ਾ ਤੋੜ ਕੇ ਪੈਸਿਆਂ ਨਾਲ ਭਰਿਆ ਬੈਗ ਚੋਰੀ ਕਰਕੇ ਫ਼ਰਾਰ ਹੋ ਗਏ। ਸੂਚਨਾ ਮਿਲਦੇ ਹੀ ਥਾਣਾ ਨੰਬਰ 2 ਦੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਮਾਮਲੇ ਦੀ ਜਾਣਕਾਰੀ ਦਿੰਦਿਆਂ ਮਨੀਸ਼ ਨੇ ਦੱਸਿਆ ਕਿ ਉਹ ਬਬਰੀਕ ਚੌਂਕ ਤੋਂ ਆ ਰਹੇ ਸਨ। ਸ਼ਾਇਦ ਉਥੋਂ ਹੀ ਲੁਟੇਰੇ ਉਨ੍ਹਾਂ ਦਾ ਪਿੱਛਾ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਗੱਡੀ ਦਾ ਟਾਇਰ ਪੰਕਚਰ ਹੋ ਗਿਆ। ਆਦਰਸ਼ ਨਗਰ ਚੌਂਕ ਵਾਲਾ ਇਲਾਕਾ ਭੀੜ-ਭਾੜ ਵਾਲਾ ਹੋਣ ਕਾਰਨ ਉਨ੍ਹਾਂ ਨੇ ਗੱਡੀ ਆਦਰਸ਼ ਨਗਰ ਚੌਪਾਟੀ ਕੋਲ ਖੜ੍ਹੀ ਕਰ ਦਿੱਤੀ ਅਤੇ ਉਹ ਟਾਇਰ ਨੂੰ ਪੰਕਚਰ ਲਗਾਉਣ ਲਈ ਥੋੜ੍ਹਾ ਅੱਗੇ ਗਏ।
ਇਹ ਵੀ ਪੜ੍ਹੋ- ਨਸ਼ਿਆਂ 'ਤੇ ਰੋਕ ਲਾਉਣ ਲਈ DGP ਗੌਰਵ ਯਾਦਵ ਦੀ ਸਖ਼ਤੀ, ਸੂਬੇ ਦੇ ਪਿੰਡਾਂ ਲਈ ਕਮੇਟੀਆਂ ਦਾ ਕੀਤਾ ਗਠਨ
ਉਨ੍ਹਾਂ ਦੱਸਿਆ ਕਿ ਲੋਕਾਂ ਸਾਹਮਣੇ ਲੁਟੇਰਿਆਂ ਨੇ ਕਾਰ ਦਾ ਸ਼ੀਸ਼ਾ ਤੋੜ ਕੇ ਉਸ ਵਿਚੋਂ ਪੈਸਿਆਂ ਨਾਲ ਭਰਿਆ ਬੈਗ ਚੋਰੀ ਕਰ ਲਿਆ ਅਤੇ ਫ਼ਰਾਰ ਹੋ ਗਏ। ਬੈਗ ਵਿਚ ਹਜ਼ਾਰਾਂ ਰੁਪਏ ਸਨ। ਉਨ੍ਹਾਂ ਦੱਸਿਆ ਕਿ ਬੈਗ ਕਾਰ ਦੀ ਪਿਛਲੀ ਸੀਟ ’ਤੇ ਰੱਖਿਆ ਹੋਇਆ ਸੀ। ਇਸ ਸਬੰਧੀ ਉਨ੍ਹਾਂ ਨੇ ਇਲਾਕੇ ਦੀ ਪੁਲਸ ਨੂੰ ਸੂਚਨਾ ਦੇ ਦਿੱਤੀ ਅਤੇ ਥਾਣਾ ਨੰਬਰ 2 ਦੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕੀਤੀ। ਪੁਲਸ ਨੇ ਦੱਸਿਆ ਕਿ ਘਟਨਾ ਸਥਾਨ ਦੇ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਤੋਂ ਫੁਟੇਜ ਕਢਵਾਈ ਜਾ ਰਹੀ ਹੈ, ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਮੁਨੀਸ਼ ਨੇ ਦੱਸਿਆ ਕਿ ਉਨ੍ਹਾਂ ਨੇ ਘਟਨਾ ਸਬੰਧੀ ਪੁਲਸ ਨੂੰ ਕਈ ਵਾਰ ਸੂਚਨਾ ਦਿੱਤੀ ਪਰ ਪੁਲਸ ਕਾਫੀ ਦੇਰ ਬਾਅਦ ਆਈ।
ਇਹ ਵੀ ਪੜ੍ਹੋ- ਪੰਜਾਬ 'ਚ ਜਾਣੋ ਕਦੋਂ ਹੋਣਗੀਆਂ ਕਾਰਪੋਰੇਸ਼ਨ ਚੋਣਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਨਸ਼ੇ ਦੀਆਂ ਦਵਾਈਆਂ ਦੀ ਤਸਕਰੀ ਦੇ 3 ਦੋਸ਼ੀਆਂ ਨੂੰ 10-10 ਸਾਲ ਦੀ ਕੈਦ
NEXT STORY