ਲੁਧਿਆਣਾ (ਰਾਜ)- ਚੋਰਾਂ ਦੇ ਹੌਸਲੇ ਲਗਾਤਾਰ ਬੁਲੰਦ ਹੁੰਦੇ ਜਾ ਰਹੇ ਹਨ। ਚੋਰਾਂ ਨੇ ਪੁਲਸ ਕਮਿਸ਼ਨਰ ਦੇ ਘਰ ਨੇੜੇ ਸਥਿਤ ਜੱਜ ਦੇ ਘਰ ਨੂੰ ਨਿਸ਼ਾਨਾ ਬਣਾਇਆ। ਚੋਰਾਂ ਨੇ ਘਰ ’ਚੋਂ ਬ੍ਰਾਂਡਿਡ ਘੜੀਆਂ, ਆਈਫੋਨ, ਚਾਂਦੀ ਦੇ ਗਹਿਣੇ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ। ਚੋਰੀ ਦਾ ਉਦੋਂ ਪਤਾ ਲੱਗਾ, ਜਦੋਂ ਮੁਲਾਜ਼ਮ ਕਿਸੇ ਕੰਮ ਲਈ ਘਰ ਆਇਆ ਸੀ। ਅੰਦਰ ਖਿੱਲਰਿਆ ਸਾਮਾਨ ਦੇਖ ਕੇ ਉਸ ਨੇ ਤੁਰੰਤ ਜੱਜ ਨੂੰ ਸੂਚਿਤ ਕੀਤਾ।
ਜੱਜ ਦੇ ਘਰ ਚੋਰੀ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਉੱਚ ਪੁਲਸ ਅਧਿਕਾਰੀ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਥਾਣਾ ਡਵੀਜ਼ਨ ਨੰ. 8 ਦੀ ਪੁਲਸ ਮੌਕੇ ’ਤੇ ਪਹੁੰਚ ਗਈ। ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਸਾਬਕਾ IRS ਅਧਿਕਾਰੀ ਅਰਬਿੰਦ ਮੋਦੀ ਨੂੰ ਪੰਜਾਬ ਸਰਕਾਰ ਵੱਲੋਂ ਸੌਂਪੀ ਗਈ ਅਹਿਮ ਜ਼ਿੰਮੇਵਾਰੀ
ਜਾਣਕਾਰੀ ਮੁਤਾਬਕ ਪੁਲਸ ਨੇ ਕਰਮਚਾਰੀ ਕੁਮਾਰ ਸੌਰਵ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕੀਤਾ ਹੈ। ਉਸ ਨੇ ਪੁਲਸ ਨੂੰ ਦੱਸਿਆ ਕਿ 9 ਅਕਤੂਬਰ ਨੂੰ ਉਹ ਕਿਸੇ ਕੰਮ ਲਈ ਬੰਗਲਾ ਨੰ. 169 ’ਚ ਆਇਆ ਸੀ। ਅੰਦਰ ਜਾ ਕੇ ਦੇਖਿਆ ਤਾਂ ਸਾਰਾ ਸਾਮਾਨ ਖਿੱਲਰਿਆ ਪਿਆ ਸੀ। ਚੋਰਾਂ ਨੇ ਘਰ ਦੇ ਪਿਛਲੇ ਗੇਟ ਰਾਹੀਂ ਦਾਖਲ ਹੋ ਕੇ ਚੋਰੀ ਕੀਤੀ।
ਚੋਰ ਘਰ ’ਚੋਂ ਐੱਲ.ਸੀ.ਡੀ. 43 ਇੰਚ, 12 ਲੇਡੀਜ਼ ਬ੍ਰਾਂਡ ਦੀਆਂ ਘੜੀਆਂ, 2 ਆਈਫੋਨ, 1 ਮੋਬਾਈਲ ਬ੍ਰਾਂਡ ਓਪੋ, 2 ਸਿਲੰਡਰ, 2 ਜੋੜੇ ਚਾਂਦੀ ਦੇ ਬਿਛੂਏ, 1 ਜੋੜਾ ਚਾਂਦੀ ਦੀਆਂ ਪਾਜੇਬਾਂ ਅਤੇ ਭਾਂਡੇ ਚੋਰੀ ਹੋ ਗਏ। ਮੁਲਜ਼ਮਾਂ ਦੀ ਭਾਲ ਲਈ ਪੁਲਸ ਨੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਤਾਂ ਕਿ ਕੋਈ ਸੁਰਾਗ ਮਿਲ ਸਕੇ।
ਇਹ ਵੀ ਪੜ੍ਹੋ - ਕੀ ਰਵਨੀਤ ਬਿੱਟੂ ਬਣਨ ਜਾ ਰਹੇ ਹਨ ਪੰਜਾਬ BJP ਪ੍ਰਧਾਨ ? ਸੁਸ਼ੀਲ ਰਿੰਕੂ ਦੀ ਵੀਡੀਓ ਨੇ ਹਰ ਪਾਸੇ ਛੇੜੀ ਚਰਚਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਠੱਗੀ ਦਾ ਅਨੋਖਾ ਮਾਮਲਾ ; ਖ਼ੁਦ ਨੂੰ ਕੈਨੇਡਾ ਦੀ ਕੰਪਨੀ ਦਾ ਡਾਇਰੈਕਟਰ ਦੱਸ ਉਡਾਏ 1.30 ਕਰੋੜ ਰੁਪਏ
NEXT STORY