ਜਲੰਧਰ (ਰਮਨ)– ਦੇਰ ਰਾਤ ਥਾਣਾ ਨੰਬਰ 3 ਅਧੀਨ ਆਉਂਦੇ ਅੱਡਾ ਹੁਸ਼ਿਆਰਪੁਰ ਫਾਟਕ ਕੋਲ ਸ਼ਾਤਿਰ ਚੋਰ ਪ੍ਰਾਚੀਨ ਸ਼ਿਵ ਮੰਦਰ ਦੀ ਗੋਲਕ ਦਾ ਤਾਲਾ ਤੋੜ ਕੇ ਨਕਦੀ ਚੋਰੀ ਕਰ ਕੇ ਫ਼ਰਾਰ ਹੋ ਗਏ। ਪੁਲਸ ਨੂੰ ਕੋਈ ਸੁਰਾਗ ਨਾ ਮਿਲੇ, ਇਸ ਲਈ ਚੋਰ ਮੰਦਰ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਡੀ.ਵੀ.ਆਰ. ਵੀ ਨਾਲ ਲੈ ਗਏ। ਮੰਦਰ ਦੇ ਪੁਜਾਰੀ ਦੀ ਸ਼ਿਕਾਇਤ ਤੋਂ ਬਾਅਦ ਪੁਲਸ ਨੇ ਜਾਂਚ ਉਪਰੰਤ ਦੇਰ ਰਾਤ ਅਣਪਛਾਤੇ ਚੋਰਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।
ਜਾਣਕਾਰੀ ਦਿੰਦਿਆਂ ਮੰਦਰ ਦੇ ਪੁਜਾਰੀ ਅਵਨੀਸ਼ ਕੁਮਾਰ ਨੇ ਦੱਸਿਆ ਕਿ ਉਹ ਰਾਤ ਨੂੰ ਮੰਦਰ ਬੰਦ ਕਰ ਕੇ ਸੌਂ ਗਏ ਸਨ। ਸਵੇਰੇ ਜਦੋਂ ਉਹ ਉੱਠ ਕੇ ਮੰਦਰ ਦੇ ਦਰਵਾਜ਼ੇ ਖੋਲ੍ਹਣ ਗਿਆ ਤਾਂ ਮੰਦਰ ਖੁੱਲ੍ਹਾ ਹੋਇਆ ਸੀ। ਮੰਦਰ ਦੇ ਅੰਦਰ ਗੋਲਕ ਦਾ ਤਾਲਾ ਟੁੱਟਿਆ ਹੋਇਆ ਸੀ ਅਤੇ ਚੋਰ ਨਕਦੀ ਲੈ ਕੇ ਫ਼ਰਾਰ ਹੋ ਚੁੱਕੇ ਸਨ।
ਇਹ ਵੀ ਪੜ੍ਹੋ- ਜਲੰਧਰ ਤੇ ਲੁਧਿਆਣਾ ਲੋਕ ਸਭਾ ਸੀਟਾਂ ਤੋਂ ਉਮੀਦਵਾਰ ਉਤਾਰਨ ਬਾਰੇ CM ਮਾਨ ਨੇ ਟਵੀਟ ਕਰ ਦਿੱਤੀ ਜਾਣਕਾਰੀ
ਉਨ੍ਹਾਂ ਨੇ ਦਫਤਰ ਵਿਚ ਜਾ ਕੇ ਮੰਦਰ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਚੈੱਕ ਕੀਤੀ। ਕੈਮਰਿਆਂ ਵਿਚ ਡੀ.ਵੀ.ਆਰ. ਵੀ ਨਹੀਂ ਸੀ। ਪੁਜਾਰੀ ਨੇ ਦੱਸਿਆ ਕਿ ਚੋਰ ਗਰਿੱਲ ਤੋੜ ਕੇ ਮੰਦਰ ਵਿਚ ਵੜੇ ਅਤੇ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਏ। ਉਨ੍ਹਾਂ ਨੇ ਥਾਣਾ ਨੰਬਰ 3 ਦੀ ਪੁਲਸ ਨੂੰ ਸ਼ਿਕਾਇਤ ਦਿੱਤੀ। ਥਾਣਾ ਨੰਬਰ 3 ਦੇ ਇੰਚਾਰਜ ਪਰਵਿੰਦਰਜੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਦੀ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ। ਅਣਪਛਾਤੇ ਚੋਰਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਜਲਦ ਹੀ ਚੋਰਾਂ ਨੂੰ ਫੜ ਲਿਆ ਜਾਵੇਗਾ।
ਇਹ ਵੀ ਪੜ੍ਹੋ- ਗੱਡੀ ਚਲਾਉਂਦੇ ਸਮੇਂ ਸੀਟ ਬੈਲਟ ਨਾ ਲਾਉਣ 'ਤੇ ਪੁਲਸ ਨੇ 100 ਗੋਲ਼ੀਆਂ ਮਾਰ ਕੇ ਭੁੰਨ'ਤਾ ਨੌਜਵਾਨ, ਵੀਡੀਓ ਵਾਇਰਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਾਸੀ ਦੀ ਕੁੜੀ ਨਾਲ ਲਿਵ ਇਨ ’ਚ ਰਹਿੰਦੇ ਮੁੰਡੇ ਨੇ ਕਰ ’ਤਾ ਪ੍ਰੇਮਿਕਾ ਦਾ ਕਤਲ, ਕਰੈਕਟਰ ’ਤੇ ਕਰਦਾ ਸੀ ਸ਼ੱਕ
NEXT STORY