ਟਾਂਡਾ ਉੜਮੁੜ (ਪੰਡਿਤ, ਮੋਮੀ, ਗੁਪਤਾ, ਜਸਵਿੰਦਰ) : ਚੋਰਾਂ ਨੇ ਚੰਡੀਗੜ੍ਹ ਕਲੋਨੀ ਟਾਂਡਾ ਵਿਚ ਇਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਨਕਦੀ ਅਤੇ ਗਹਿਣੇ ਚੋਰੀ ਕਰ ਲਏ। ਚੋਰਾਂ ਨੇ ਵਰਿੰਦਰ ਲਾਲ ਪੁੱਤਰ ਪਰਸ਼ੋਤਮ ਲਾਲ ਦੇ ਘਰ ਨੂੰ ਉਸ ਵੇਲੇ ਨਿਸ਼ਾਨਾ ਬਣਾਇਆ, ਜਦੋਂ ਉਹ ਆਪਣੇ ਪਰਿਵਾਰ ਸਮੇਤ ਆਪਣੀ ਭੈਣ ਨੂੰ ਮਿਲਣ ਗਏ ਹੋਏ ਸਨ। ਅੱਜ ਸ਼ਾਮ ਜਦੋਂ ਉਹ ਵਾਪਸ ਪਰਤੇ ਤਾਂ ਘਰ ਵਿਚ ਚੋਰੀ ਹੋ ਚੁੱਕੀ ਸੀ।
ਇਹ ਵੀ ਪੜ੍ਹੋ : ਪੰਜਾਬ: ਦੋਹਤੇ ਨੇ ਕਰ'ਤਾ ਨਾਨੀ ਦਾ ਕਤਲ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
ਵਰਿੰਦਰ ਲਾਲ ਨੇ ਦੱਸਿਆ ਕਿ ਚੋਰ ਘਰ ਵਿੱਚੋਂ ਲਗਭਗ ਇਕ ਤੋਲੇ ਦੀ ਮੁੰਦਰੀ ਅਤੇ ਕੰਨਾਂ ਦੇ ਟੌਪਸ ਚੋਰੀ ਕਰਨ ਦੇ ਨਾਲ-ਨਾਲ 40 ਹਜ਼ਾਰ ਰੁਪਏ ਦੀ ਨਕਦੀ ਵੀ ਚੋਰੀ ਕਰਕੇ ਲੈ ਗਏ ਹਨ। ਇਸ ਸਬੰਧੀ ਉਨ੍ਹਾਂ ਟਾਂਡਾ ਪੁਲਸ ਨੂੰ ਸੂਚਨਾ ਦੇ ਦਿੱਤੀ ਹੈ ਅਤੇ ਪੁਲਸ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
‘ਆਪ’ ਸਰਕਾਰ ਦੇ ਝੂਠੇ ਦਾਅਵਿਆਂ ਕਾਰਨ ਪੰਜਾਬ ਹਨੇਰੇ ਵਿਚ, ਉਦਯੋਗ ਅਤੇ ਆਮ ਜਨਤਾ ਬਿਜਲੀ ਕੱਟਾਂ ਤੋਂ ਤੰਗ : ਢਿੱਲੋਂ
NEXT STORY