ਕਪੂਰਥਲਾ (ਓਬਰਾਏ)- ਥਾਣਾ ਸੁਭਾਨਪੁਰ ਅਧੀਨ ਪੈਂਦੇ ਪਿੰਡ ਲੱਖਣ ਕੇ ਪੱਡਾ ਵਿਖੇ ਇਕ ਐੱਨ. ਆਰ. ਆਈ. ਦੇ ਬੰਦ ਘਰ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰੀ ਦੀ ਇਹ ਵਾਰਦਾਤ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ ਹੈ।
ਜਾਣਕਾਰੀ ਦਿੰਦੇ ਪਿੰਡ ਰਮੀਦੀ ਵਾਸੀ ਅਮਰਜੀਤ ਸਿੰਘ ਬੱਲ ਨੇ ਦੱਸਿਆ ਕਿ ਉਹ ਸਤਨਾਮ ਸਿੰਘ ਪੱਡੇ ਦੇ ਮਾਮੇ ਦਾ ਲੜਕਾ ਹੈ। ਸਤਨਾਮ ਸਿੰਘ ਕਰੀਬ ਡੇਢ ਮਹੀਨਾ ਪਹਿਲਾਂ ਅਮਰੀਕਾ ਚਲਾ ਗਿਆ ਸੀ ਅਤੇ ਘਰ ਦੀ ਚਾਬੀ ਉਸ ਕੋਲ ਰਹਿੰਦੀ ਹੈ। ਉਹ ਸਮੇਂ-ਸਮੇਂ ’ਤੇ ਘਰ ਦਾ ਗੇੜਾ ਮਾਰ ਕੇ ਦੇਖਭਾਲ ਕਰਦਾ ਰਹਿੰਦਾ ਸੀ।

ਇਹ ਵੀ ਪੜ੍ਹੋ: ਪੰਜਾਬ: ਸਹੁਰਿਆਂ ਤੋਂ ਵਾਪਸ ਜਾ ਰਹੇ ਪਤੀ ਨੇ ਰਸਤੇ 'ਚ ਹੀ ਕਤਲ ਕੀਤੀ ਪਤਨੀ! ਫਿਰ ਲਾਸ਼ ਨੂੰ...

ਉਨ੍ਹਾਂ ਦੱਸਿਆ ਕਿ ਸਤਨਾਮ ਸਿੰਘ ਨੇ ਫੋਨ ਰਾਹੀਂ ਸੂਚਿਤ ਕੀਤਾ ਕਿ ਘਰ ਦੇ ਤਾਲੇ ਟੁੱਟੇ ਹੋਏ ਹਨ ਅਤੇ ਘਰ ਜਾ ਕੇ ਵੇਖਿਆ ਜਾਵੇ। ਜਦੋਂ ਉਹ ਘਰ ਪਹੁੰਚਿਆ ਤਾਂ ਘਰ ਦੇ ਤਾਲੇ ਟੁੱਟੇ ਹੋਏ ਸਨ। ਪੇਟੀਆਂ ਅਤੇ ਅਲਮਾਰੀਆਂ ਦੀ ਫੋਲਾ-ਫਰਾਲੀ ਕੀਤੀ ਹੋਈ ਸੀ। ਅੰਦਰੋਂ ਟੂਟੀਆਂ, ਭਾਂਡੇ ਅਤੇ ਇਕ ਕੀਮਤੀ ਮੋਬਾਇਲ ਫੋਨ ਚੋਰੀ ਹੋਇਆ ਮਿਲਿਆ। ਅਮਰਜੀਤ ਸਿੰਘ ਬੱਲ ਨੇ ਦੱਸਿਆ ਕਿ ਚੋਰੀ ਦੀ ਘਟਨਾ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਖਾਲੀ ਪਲਾਟ 'ਚੋਂ ਨੌਜਵਾਨ ਦੀ ਲਾਸ਼ ਮਿਲਣ ਨਾਲ ਮਚਿਆ ਹੜਕੰਪ! ਕਤਲ ਦਾ ਖ਼ਦਸ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ 1 ਤੇ 2 ਸਤੰਬਰ ਨੂੰ ਸਰਹੱਦੀ ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਫਿਰ ਤੋਂ ਸਰਗਰਮ ਹੋਵੇਗਾ ਮਾਨਸੂਨ
NEXT STORY