ਜਲੰਧਰ (ਵਰੁਣ) - ਨੀਲਾਮਹਿਲ ਵਿਚ ਬੀਤੀ ਰਾਤ 3 ਚੋਰ ਘਰ ਦੇ ਬਾਹਰ ਖੜ੍ਹੀ ਐਕਟਿਵਾ ਨੂੰ ਟੋਅ ਕਰ ਕੇ ਲੈ ਗਏ। ਸਾਰੀ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਹੈ। ਪੁਲਸ ਨੂੰ ਇਸ ਮਾਮਲੇ ਦੀ ਸ਼ਿਕਾਇਤ ਅਤੇ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਦੇ ਦਿੱਤੀ ਗਈ ਹੈ।
ਜਾਣਕਾਰੀ ਦਿੰਦੇ ਹੋਏ ਵਿਕਰਮ ਮੋਂਗਾ ਨਿਵਾਸੀ ਨੀਲਾਮਹਿਲ ਨੇ ਦੱਸਿਆ ਕਿ ਬੁੱਧਵਾਰ ਰਾਤ ਉਨ੍ਹਾਂ ਨੇ ਐਕਟਿਵਾ ਘਰ ਦੇ ਬਾਹਰ ਖੜ੍ਹੀ ਕੀਤੀ ਸੀ ਪਰ ਵੀਰਵਾਰ ਸਵੇਰੇ ਜਦੋਂ ਉਨ੍ਹਾਂ ਨੇ ਦੇਖਿਆ ਤਾਂ ਉਨ੍ਹਾਂ ਦੀ ਐਕਟਿਵਾ ਗਾਇਬ ਸੀ। ਉਨ੍ਹਾਂ ਸੀ. ਸੀ. ਟੀ. ਵੀ. ਕੈਮਰੇ ਦੀ ਫੁੱਟੇਜ ਚੈਕ ਕੀਤੀ ਤਾਂ ਪਤਾ ਲੱਗਾ ਕਿ ਰਾਤ ਲਗਭਗ 11 ਵਜੇ ਐਕਟਿਵਾ ’ਤੇ ਆਏ 3 ਚੋਰਾਂ ਨੇ ਉਨ੍ਹਾਂ ਦੀ ਐਕਟਿਵਾ ਦਾ ਲਾਕ ਤੋੜਿਆ ਅਤੇ ਉਸ ਨੂੰ ਲੱਤ ਲਾ ਕੇ ਆਪਣੇ ਨਾਲ ਲੈ ਗਏ। ਉੱਧਰ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਕੈਬਨਿਟ ਮੰਤਰੀ ਕਟਾਰੂਚੱਕ ਤੇ ਬਲਬੀਰ ਸਿੰਘ ਨੇ ਸਿਵਿਲ ਹਸਪਤਾਲ ਵਿਖੇ ਨਸ਼ਾ ਛੁਡਾਊ ਕੇਂਦਰ ਦਾ ਕੀਤਾ ਦੌਰਾ
NEXT STORY