ਬਟਾਲਾ, (ਬੇਰੀ, ਵਿਪਨ, ਅਸ਼ਵਨੀ, ਯੋਗੀ ਰਾਘਵ)- ਬੀਤੀ ਰਾਤ ਪ੍ਰਭਾਕਰ ਚੌਕ ਸਥਿਤ ਚੋਰਾਂ ਵੱਲੋਂ ਦੁਕਾਨਾਂ ਵਿਚ ਚੋਰੀ ਕਰਨ ਦੀ ਅਸਫਲ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਕੁਲਵੰਤ ਸਿੰਘ ਅਤੇ ਜਗਜੀਤ ਸਿੰਘ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਬੀਤੀ ਰਾਤ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੀ ਦੁਕਾਨ ਬੰਦ ਕਰ ਕੇ ਘਰ ਚਲੇ ਗਏ ਸੀ ਅਤੇ ਅੱਜ ਸਵੇਰੇ ਜਦੋਂ ਆਪਣੀ ਦੁਕਾਨ 'ਤੇ ਆਏ ਤਾਂ ਦੇਖਿਆ ਕਿ ਦੁਕਾਨ ਦੇ ਸ਼ਟਰ ਦੇ ਕੁੰਡੇ ਚੋਰਾਂ ਵੱਲੋਂ ਸਲਾਖਾਂ ਨਾਲ ਮਰੋੜੇ ਗਏ ਸਨ। ਚੋਰਾਂ ਵੱਲੋਂ ਉਨ੍ਹਾਂ ਦੀ ਦੁਕਾਨ ਵਿਚੋਂ ਚੋਰੀ ਕਰਨ ਦੀ ਅਸਫਲ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਦੀ ਦੁਕਾਨ ਵਿਚੋਂ ਸਾਮਾਨ ਚੋਰੀ ਹੋਣ ਤੋਂ ਬਚਾਅ ਹੋ ਗਿਆ।ਉਕਤ ਦੁਕਾਨਦਾਰਾਂ ਨੇ ਅੱਗੇ ਦੱਸਿਆ ਕਿ ਜਿਥੇ ਇਕ ਪਾਸੇ ਜ਼ਿਲਾ ਗੁਰਦਾਸਪੁਰ ਵਿਚ ਚੋਣ ਜ਼ਾਬਤਾ ਲੱਗਾ ਹੈ, ਉਥੇ ਦੂਜੇ ਪਾਸੇ ਕਾਦੀਆਂ ਵਿਚ ਚੋਰ ਪੂਰੀ ਤਰ੍ਹਾਂ ਸਰਗਰਮ ਹਨ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਇਸ ਮਾਮਲੇ ਵਿਚ ਸਖ਼ਤੀ ਵਧਾਉਣ ਦੀ ਮੰਗ ਕੀਤੀ ਹੈ। ਇਸ ਮੌਕੇ ਉਨ੍ਹਾਂ ਨਾਲ ਜਸਪਾਲ ਸਿੰਘ ਅਤੇ ਮਨਦੀਪ ਸਿੰਘ ਹਾਜ਼ਰ ਸਨ।
ਝੂਠਾ ਪਰਚਾ ਰੱਦ ਨਾ ਹੋਇਆ ਤਾਂ ਐੱਸ. ਐੱਸ. ਪੀ. ਦਫਤਰ ਦਿਆਂਗੇ ਧਰਨਾ : ਪੀੜਤ ਪਰਿਵਾਰ
NEXT STORY