ਚੰਡੀਗੜ੍ਹ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਵਿਚ ਭਰਤੀ ਪ੍ਰਕਿਰਿਆ ਸਮੇਤ ਹੋਰ ਕਈ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਅੱਜ 7 ਮੈਂਬਰੀ ਕਮੇਟੀ ਦੀ ਦੂਜੀ ਮੀਟਿੰਗ ਕੀਤੀ ਗਈ। ਇਸ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਚੰਡੀਗੜ੍ਹ ’ਚ ਸੱਦੀ ਗਈ 7 ਮੈਂਬਰੀ ਕਮੇਟੀ ਦੀ ਮੀਟਿੰਗ ਵਿਚ ਸ਼ਾਮਲ ਹੋਣ ਪਹੁੰਚੇ ਸਨ।
ਇਸ ਮੀਟਿੰਗ ਵਿਚ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨਹੀਂ ਪਹੁੰਚੇ ਪਰ ਭੂੰਦੜ ਨਾਲ ਅਕਾਲ ਤਖ਼ਤ ਕਮੇਟੀ ਦੇ ਮੈਂਬਰ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਹਰਜਿੰਦਰ ਸਿੰਘ ਧਾਮੀ ਵੱਲੋਂ ਮੁਲਾਕਾਤ ਜ਼ਰੂਰ ਕੀਤੀ ਗਈ ਹੈ। ਇਸ ਮੀਟਿੰਗ ’ਚ ਬਲਵਿੰਦਰ ਸਿੰਘ ਭੂੰਦੜ ਨਾਲ ਵਿਚਾਰ ਵਟਾਦਰਾਂ ਕਰਨ ਲਈ ਉਨ੍ਹਾਂ ਕੋਲ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਐਡਵੋਕੇਟ ਹਰਜਿੰਦਰ ਸਿੰਘ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਮਿਲੇ ਹਨ। ਸਾਰੀਆਂ 7 ਮੈਂਬਰੀ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਨ ਲਈ ਉਨ੍ਹਾਂ ਨਾਲ ਵਿਚਾਰ ਵਟਾਦਰਾਂ ਕਰਕੇ ਆਏ ਹਨ। ਆਪਣੀ ਕਮੇਟੀ ਦਾ ਪੱਖ ਰੱਖਿਆ ਗਿਆ ਅਤੇ ਉਨ੍ਹਾਂ ਦੀ ਕਮੇਟੀ ਦਾ ਪੱਖ ਵੀ ਸੁਣਿਆ ਗਿਆ।
ਹੁਣ 16 ਫਰਵਰੀ ਨੂੰ 7 ਮੈਂਬਰੀ ਕਮੇਟੀ ਦੀ ਅਗਲੀ ਮੀਟਿੰਗ ਹੋਵੇਗੀ, ਜਿਸ ਵਿਚ ਕੋਈ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬਲਵਿੰਦਰ ਸਿੰਘ ਭੂੰਦੜ ਨਾਲ ਵੀ ਇਸ ਸਬੰਧੀ ਚਰਚਾ ਕੀਤੀ ਗਈ ਹੈ ਅਤੇ ਕੁਝ ਸੁਝਾਅ ਵੀ ਦਿੱਤੇ ਗਏ ਹਨ। ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਨਵੇਂ ਸਿਰੇ ਤੋਂ ਸ਼ੁਰੂ ਕੀਤੀ ਜਾਵੇਗੀ। ਅੱਜ ਅਕਾਲੀ ਦਲ ਬੇਹੱਦ ਡੂੰਘੇ ਸੰਕਟ ਵਿਚੋਂ ਲੰਘ ਰਿਹਾ ਹੈ ਅਤੇ ਆਪਣੀ ਈਰਖਾ ਨੂੰ ਪਿੱਛੇ ਕਰਕੇ ਸਾਰਿਆਂ ਨੂੰ ਇਕੱਠੇ ਹੋਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਮੰਦਭਾਗੀ ਖ਼ਬਰ: ਦੁਬਈ 'ਚ ਨਵਾਂਸ਼ਹਿਰ ਦੇ ਵਿਅਕਤੀ ਦੀ ਮੌਤ, 8 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼
ਇਸ ਮੌਕੇ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨਾਲ ਬਹੁਤ ਬੇਇਨਸਾਫ਼ੀ ਹੋਈ ਹੈ। ਉਨ੍ਹਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਦਬਾਅ ਹੇਠ ਆ ਕੇ ਗਿਆਨੀ ਹਰਪ੍ਰੀਤ ਸਿੰਘ ਵਿਰੁੱਧ ਕਾਰਵਾਈ ਕੀਤੀ ਗਈ ਜੋਕਿ ਬਿਲਕੁਲ ਗ਼ਲਤ ਹੈ। ਗਿਆਨੀ ਹਰਪ੍ਰੀਤ ਸਿੰਘ ਨੇ 20 ਸਾਲ ਧਾਰਮਿਕ ਸ਼ਖ਼ਸ਼ੀਅਤ ਵਜੋਂ ਸੇਵਾ ਨਿਭਾਈ ਹੈ। ਉਹ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਰਹੇ ਹਨ। ਉਸ ਵੇਲੇ ਕਿਸੇ ਨੂੰ ਉਨ੍ਹਾਂ ਦੇ ਨੁਕਸ ਵਿਖਾਈ ਨਹੀਂ ਦਿੱਤੇ, ਅੱਜ ਕਿਉਂ ਉਨ੍ਹਾਂ ਉੱਤੇ ਉਂਗਲ ਉਠਾਈ ਜਾ ਰਹੀ ਹੈ?
ਉਥੇ ਹੀ ਭਰਤੀ ਪ੍ਰਕਿਰਿਆ ਦਾ ਜਵਾਬ ਦਿੰਦੇ ਹੋਏ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ 2 ਦਸੰਬਰ ਦੇ ਹੁਕਮਨਾਮੇ ਵਿਚ ਪੰਜਾਂ ਜਥੇਦਾਰਾਂ ਨੇ ਹੁਕਮ ਕੀਤਾ ਸੀ ਕਿ ਅਕਾਲੀ ਦਲ ਦੀ ਨਵੀਂ ਭਰਤੀ ਪ੍ਰਕਿਰਿਆ 7 ਮੈਂਬਰੀ ਕਮੇਟੀ ਦੀ ਅਗਵਾਈ ਵਿਚ ਹੋਵੇਗੀ ਪਰ ਅਕਾਲੀ ਦਲ ਦੇ ਇਕ ਧੜੇ ਨੇ ਆਪਣੇ ਤੌਰ 'ਤੇ ਹੀ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਸ ਧੜੇ ਨੇ 7 ਮੈਂਬਰੀ ਕਮੇਟੀ ਨੂੰ ਇਸ ਸਬੰਧੀ ਵਿਸ਼ਵਾਸ਼ ਵਿਚ ਵੀ ਨਹੀਂ ਲਿਆ।
ਇਹ ਵੀ ਪੜ੍ਹੋ : ਪੰਜਾਬ 'ਚ ਤੇਜ਼ ਰਫ਼ਤਾਰ ਦਾ ਕਹਿਰ, ਟਰੱਕ ਨੇ ਦਰੜਿਆ ਭਾਰਤੀ ਫ਼ੌਜ ਦਾ ਸਾਬਕਾ ਆਨਰੇਰੀ ਕੈਪਟਨ
ਜਦੋਂ ਪੱਤਰਕਾਰਾਂ ਨੇ ਉਨ੍ਹਾਂ ਨੂੰ ਪੁੱਛਿਆ ਕਿ ਬਾਦਲ ਧੜਾ ਕਹਿੰਦਾ ਹੈ ਕਿ 7 ਮੈਂਬਰੀ ਕਮੇਟੀ ਅਕਾਲੀ ਦਲ ਦੇ ਦਫ਼ਤਰ ਵਿਚ ਆ ਕੇ ਪੂਰਾ ਰਿਕਾਰਡ ਚੈੱਕ ਕਰ ਸਕਦੀ ਹੈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਜਿਹਾ ਕੋਈ ਸੁਨੇਹਾ ਨਹੀਂ ਮਿਲਿਆ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਅਕਾਲੀ ਦਲ ਬਾਦਲ ਧੜਾ ਇਹ ਦਾਅਵਾ ਕਰਦਾ ਹੈ ਕਿ 7 ਮੈਂਬਰੀ ਕਮੇਟੀ ਸਿਰਫ਼ ਨਿਗਰਾਨ ਕਮੇਟੀ ਹੈ ਤਾਂ ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਤੋਂ ਸਪੱਸ਼ਟ ਤੌਰ 'ਤੇ ਹੁਕਮ ਹੋਇਆ ਹੈ ਕਿ ਅਕਾਲੀ ਦਲ ਦੀ ਨਵੀਂ ਭਰਤੀ 7 ਮੈਂਬਰੀ ਕਮੇਟੀ ਦੀ ਅਗਵਾਈ ਵਿਚ ਹੀ ਹੋਵੇਗੀ।
ਇਹ ਵੀ ਪੜ੍ਹੋ : ਬਦਲਣ ਲੱਗਾ ਪੰਜਾਬ ਦਾ ਮੌਸਮ, ਅਗਲੇ 5 ਦਿਨਾਂ ਲਈ ਵਿਭਾਗ ਨੇ ਕਰ 'ਤੀ ਵੱਡੀ ਭਵਿੱਖਬਾਣੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਿਊਜ਼ੀਲੈਂਡ ਛੱਡ ਪੱਕੇ ਤੌਰ 'ਤੇ ਪੰਜਾਬ ਆਈ ਇਹ ਮੁਟਿਆਰ, ਕਰ ਰਹੀ ਸ਼ਲਾਘਾਯੋਗ ਕੰਮ
NEXT STORY