ਪਟਿਆਲਾ (ਕੰਵਲਜੀਤ ਕੰਬੋਜ) : ਕੱਲ੍ਹ ਨਸ਼ਾ ਮੁਕਤੀ ਕੇਂਦਰ 'ਚੋਂ ਭੱਜੇ 5 ਨੌਜਵਾਨਾਂ 'ਚੋਂ 2 ਨੂੰ ਨਸ਼ਾ ਮੁਕਤੀ ਵਾਲਿਆਂ ਨੇ ਕਾਬੂ ਕਰ ਲਿਆ ਸੀ ਤੇ 3 ਮੁੰਡਿਆਂ ਨੇ ਪਟਿਆਲਾ ਦੀ ਵੱਡੀ ਨਦੀ 'ਚ ਛਾਲ ਮਾਰ ਦਿੱਤੀ ਸੀ, ਜਿਨ੍ਹਾਂ 'ਚੋਂ 2 ਦੀ ਲਾਸ਼ ਕੱਲ੍ਹ ਬਰਾਮਦ ਹੋਈ ਸੀ ਤੇ ਅੱਜ ਤੀਸਰੇ ਨੌਜਵਾਨ ਦੀ ਵੀ ਲਾਸ਼ ਮਿਲ ਗਈ ਹੈ। ਇਸ ਤੋਂ ਬਾਅਦ ਮ੍ਰਿਤਕ ਨੌਜਵਾਨ ਦੇ ਚਾਚੇ ਨੇ ਥਾਣੇ ਪਹੁੰਚ ਕੇ ਬਿਆਨ ਦਿੱਤਾ ਸੀ ਕਿ ਸਾਡੇ ਬੱਚੇ ਅੰਬਾਲਾ ਸਥਿਤ ਇਕ ਨਸ਼ਾ ਮੁਕਤੀ ਕੇਂਦਰ 'ਚ ਦਾਖਲ ਸਨ, ਜਿੱਥੇ ਉਨ੍ਹਾਂ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤਾ ਜਾਂਦਾ ਸੀ। ਇਸ ਕਰਕੇ ਇਹ ਉੱਥੋਂ ਭੱਜ ਕੇ ਆਏ ਸਨ। ਕੁਲ 5 ਮੁੰਡੇ ਸਨ, ਜਿਹੜੇ ਸਾਡੇ ਮੁਹੱਲੇ ਧਿਰੂ ਨਗਰ ਦੇ ਰਹਿਣ ਵਾਲੇ ਸਨ। ਇਨ੍ਹਾਂ ਪੰਜਾਂ ਨੌਜਵਾਨਾਂ 'ਚੋਂ 2 ਨੂੰ ਨਸ਼ਾ ਮੁਕਤੀ ਕੇਂਦਰ ਵਾਲਿਆਂ ਨੇ ਕਾਬੂ ਕਰ ਲਿਆ ਸੀ, ਜਿਨ੍ਹਾਂ 'ਚੋਂ ਮੇਰੇ ਭਤੀਜੇ ਅਤੇ ਉਸ ਦੇ ਦੋਸਤ ਅਮਨ ਦੀ ਲਾਸ਼ ਕੱਲ੍ਹ ਦੇਰ ਸ਼ਾਮ ਨਦੀ 'ਚੋਂ ਬਰਾਮਦ ਹੋਈ ਸੀ।
ਇਹ ਵੀ ਪੜ੍ਹੋ : ਰੇਲਵੇ ਬੋਰਡ ਦੇ ਟਿਕਟ ਚੈਕਿੰਗ ਸਟਾਫ਼ ਨੇ ਸਤੰਬਰ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲਿਆ 2.39 ਕਰੋੜ ਜੁਰਮਾਨਾ
ਉਨ੍ਹਾਂ ਕਿਹਾ ਕਿ ਸਾਨੂੰ ਪੂਰਾ ਯਕੀਨ ਹੈ ਕਿ ਨਸ਼ਾ ਮੁਕਤੀ ਕੇਂਦਰ 'ਚ ਤਾਇਨਾਤ ਮੁਲਾਜ਼ਮਾਂ ਨੇ ਉਨ੍ਹਾਂ ਦਾ ਕਤਲ ਕੀਤਾ ਹੈ। ਦੂਜੇ ਪਾਸੇ ਜੇਕਰ ਗੱਲ ਕਰੀਏ ਤਾਂ ਅੱਜ ਤੀਸਰੇ ਨੌਜਵਾਨ ਦੀ ਲਾਸ਼ ਵੀ ਉਸੇ ਵੱਡੀ ਨਦੀ 'ਚੋਂ ਬਰਾਮਦ ਹੋਈ ਹੈ, ਜਿਸ ਦੀ ਡੈੱਡ ਬਾਡੀ ਨੂੰ ਗੋਤਾਖੋਰਾਂ ਦੀ ਟੀਮ ਨੇ ਬਾਹਰ ਕੱਢਿਆ। ਲਾਸ਼ ਨੂੰ 72 ਘੰਟੇ ਲਈ ਮੋਰਚਰੀ 'ਚ ਰੱਖਿਆ ਗਿਆ ਹੈ। ਇਸ ਮੌਕੇ ਪੁਲਸ ਅਧਿਕਾਰੀ ਅਜਾਇਬ ਸਿੰਘ ਨੇ ਦੱਸਿਆ ਕਿ ਕੱਲ੍ਹ 2 ਮੁੰਡਿਆਂ ਦੀ ਲਾਸ਼ ਵੱਡੀ ਨਦੀ 'ਚੋਂ ਮਿਲੀ ਸੀ, ਜਿਨ੍ਹਾਂ ਦੇ ਪਰਿਵਾਰ ਨੇ ਦੱਸਿਆ ਸੀ ਕਿ ਨਸ਼ਾ ਮੁਕਤੀ ਕੇਂਦਰ ਦੇ ਮੁਲਾਜ਼ਮਾਂ ਨੇ ਉਨ੍ਹਾਂ ਦਾ ਕਤਲ ਕੀਤਾ ਹੈ, ਜਿਸ ਤੋਂ ਬਾਅਦ 4 ਮੁਲਾਜ਼ਮਾਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਅੱਜ ਤੀਸਰੇ ਮੁੰਡੇ ਦੀ ਲਾਸ਼ ਹੀ ਨਦੀ 'ਚੋਂ ਬਰਾਮਦ ਹੋਈ ਹੈ, ਜਿਸ ਦੀ ਵੀ ਡੁੱਬਣ ਕਾਰਨ ਮੌਤ ਹੋਈ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਜਪਾ 'ਤੇ ਵਰ੍ਹੇ CM ਮਾਨ, ਕਿਹਾ- ਇਨ੍ਹਾਂ ਨੇ ਮੱਧ ਪ੍ਰਦੇਸ਼ ਦੀ ਮਿੱਟੀ ਵੇਚ ਦਿੱਤੀ, ਸ਼ਹੀਦਾਂ ਦੇ ਕਫ਼ਨ ਦੇ ਖਾਧੇ ਪੈਸੇ
NEXT STORY