ਤਰਨਤਾਰਨ (ਰਮਨ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਮੋਬਾਈਲ ਫੋਨ, ਨਸ਼ੀਲੇ ਪਦਾਰਥ ਅਤੇ ਹੋਰ ਸਾਮਾਨ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜੋ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਜੇਲ੍ਹ ਪ੍ਰਸ਼ਾਸਨ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਵੱਖ-ਵੱਖ ਥਾਵਾਂ ਤੋਂ 33 ਮੋਬਾਈਲ ਫੋਨ, 13 ਸਿਮ, ਇਕ ਡਾਟਾ ਕੇਬਲ, 2 ਅਡਾਪਟਰ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਤੜਕਸਾਰ ਵਾਪਰਿਆ ਵੱਡਾ ਹਾਦਸਾ, ਥਾਰ ਦੀ ਟੱਕਰ ਨਾਲ ਸਕੂਟਰੀ ਸਵਾਰ ਅਧਿਆਪਕਾ ਦੀ ਮੌਕੇ ’ਤੇ ਮੌਤ
ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਮਨਜੀਤ ਸਿੰਘ ਅਤੇ ਕੇਵਲ ਸਿੰਘ ਵੱਲੋਂ ਜੇਲ੍ਹ ਅੰਦਰ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਵੱਖ-ਵੱਖ ਕੰਪਨੀਆਂ ਦੇ 33 ਕੀ ਪੈਡ ਅਤੇ ਟੱਚ ਫੋਨ ਬਰਾਮਦ ਕੀਤੇ ਗਏ ਹਨ, ਜਿਸ ਤੋਂ ਇਲਾਵਾ ਵੱਖ-ਵੱਖ ਕੰਪਨੀਆਂ ਦੀਆਂ 13 ਸਿਮਾਂ, 2 ਅਡਾਪਟਰ ਅਤੇ ਇਕ ਡਾਟਾ ਕੇਬਲ ਬਰਾਮਦ ਕੀਤੀ ਗਈ ਹੈ, ਜਿਸ ਦੇ ਸਬੰਧ ਵਿਚ ਥਾਣਾ ਗੋਇੰਦਵਾਲ ਸਾਹਿਬ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੀਂਹ ਤੋਂ ਬਾਅਦ ਹੋਰ ਵਧੇਗੀ ਠੰਡ, ਮੌਸਮ ਵਿਭਾਗ ਨੇ 5 ਜਨਵਰੀ ਤੱਕ ਕੀਤਾ ਅਲਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
45 ਸਾਲਾ ਵਿਅਕਤੀ ਨੇ ਟੱਪੀਆਂ ਸਾਰੀਆਂ ਹੱਦਾਂ, 7 ਸਾਲਾਂ ਦੀ ਬੱਚੀ ਨਾਲ ਕੀਤਾ ਜਬਰ-ਜ਼ਿਨਾਹ
NEXT STORY