ਅੰਮ੍ਰਿਤਸਰ (ਨੀਰਜ)-ਸੇਵਾ ਕੇਂਦਰਾਂ ’ਚ ਪੰਜਾਬ ਸਰਕਾਰ ਵੱਲੋਂ ਆਮ ਜਨਤਾ ਨੂੰ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਸੇਵਾਵਾਂ ਨੂੰ ਸਮੇਂ ਸਿਰ ਪੂਰਾ ਕਰਨ ਵਿਚ ਜ਼ਿਲ੍ਹਾ ਅੰਮ੍ਰਿਤਸਰ ਹੁਣ ਪੰਜਾਬ ਭਰ ’ਚ ਪਹਿਲੇ ਸਥਾਨ ’ਤੇ ਆ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਦੀ ਇਸ ਸਫਲਤਾ ਬਾਰੇ ਗੱਲ ਕਰਦਿਆਂ ਜ਼ਿਲ੍ਹਾ ਟੈਕਨੀਕਲ ਕੋਆਰਡੀਨੇਟਰ ਪ੍ਰਿੰਸ ਸਿੰਘ ਨੇ ਕਿਹਾ ਕਿ ਸੇਵਾ ਕੇਂਦਰਾਂ ਦੇ ਨਾਲ-ਨਾਲ ਆਨਲਾਈਨ ਵੈਰੀਫਿਕੇਸ਼ਨ ਦਾ ਕੰਮ ਕਰਨ ਲਈ ਜ਼ਿਲ੍ਹੇ ਦੇ ਸਰਪੰਚਾਂ, ਨੰਬਰਦਾਰਾਂ ਅਤੇ ਕੌਂਸਲਰਾਂ ਨੂੰ ਡਿਜੀਟਲ ਤੌਰ ’ਤੇ ਸਿੱਖਿਅਤ ਕਰਨ ’ਚ ਵੀ ਅੰਮ੍ਰਿਤਸਰ ਜ਼ਿਲ੍ਹਾ ਇਸ ਸਮੇਂ ਪੰਜਾਬ ’ਚ ਪਹਿਲੇ ਸਥਾਨ ’ਤੇ ਪਹੁੰਚ ਗਿਆ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ’ਚ 4,43,963 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ’ਚੋਂ 99.99 ਫੀਸਦੀ ਅਰਜ਼ੀਆਂ ਦਾ ਭੁਗਤਾਨ ਸਮੇਂ ਸਿਰ ਕੀਤਾ ਗਿਆ ਹੈ। ਇਸ ਸਮੇਂ ਜ਼ਿਲ੍ਹੇ ’ਚ 41 ਸੇਵਾ ਕੇਂਦਰ ਚੱਲ ਰਹੇ ਹਨ, ਜਿੱਥੇ ਲੋਕ ਨਿੱਜੀ ਤੌਰ ’ਤੇ ਅਰਜ਼ੀਆਂ ਦਿੰਦੇ ਹਨ। ਇਸ ਤੋਂ ਇਲਾਵਾ ਉਹ ਫ਼ੋਨ ਨੰਬਰ 1076 ’ਤੇ ਕਾਲ ਕਰ ਕੇ ਆਪਣੇ ਘਰ ਕਰਮਚਾਰੀ ਨੂੰ ਬੁਲਾ ਕੇ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਰਹੇ ਹਨ। ਕੁਝ ਲੋਕ ਕਨੈਕਟ ਪੰਜਾਬ ਪੋਰਟਲ ’ਤੇ ਖੁਦ ਵੀ ਆਨਲਾਈਨ ਸੇਵਾਵਾਂ ਲਈ ਅਰਜ਼ੀਆਂ ਦੇ ਰਹੇ ਹਨ। ਜਨਤਾ ਵੱਲੋਂ ਤਿੰਨ ਤਰੀਕਿਆਂ ਨਾਲ ਅਰਜ਼ੀਆਂ ਜਮ੍ਹਾ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਨਿਪਟਾਰਾ ਸਮੇਂ ਸਿਰ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- CM ਬਦਲੇ ਜਾਣ ਦੀਆਂ ਚਰਚਾਵਾਂ 'ਤੇ ਬੋਲੇ ਕੇਜਰੀਵਾਲ, ਭਗਵੰਤ ਮਾਨ ਹੀ ਬਣੇ ਰਹਿਣਗੇ ਮੁੱਖ ਮੰਤਰੀ
ਸਰਕਾਰ, ਨੰਬਰਦਾਰ ਅਤੇ ਕੌਂਸਲਰਾਂ ਨੂੰ ਡਿਜੀਟਲ ਸਿੱਖਿਅਤ ਕਰਨ ਵਿਚ ਵੀ ਪਹਿਲੇ ਸਥਾਨ ’ਤੇ ਅੰਮ੍ਰਿਤਸਰ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਲਾਕ ਪੱਧਰ ’ਤੇ ਆਈ. ਐੱਨ. ਆਈ. ਟੀ. ਦੀ ਮਦਦ ਨਾਲ ਟ੍ਰੇਨਿੰਗ ਲਾ ਕੇ ਜ਼ਿਲ੍ਹੇ ਦੇ ਸਮੂਹ ਸਰਪੰਚਾਂ, ਨੰਬਰਦਾਰਾਂ ਅਤੇ ਕੌਂਸਲਰਾਂ ਨੂੰ ਡਿਜੀਟਲ ਤੌਰ ’ਤੇ ਸਿੱਖਿਅਤ ਕੀਤਾ ਗਿਆ ਹੈ, ਜਿਨ੍ਹਾਂ ’ਚੋਂ 853 ਸਰਪੰਚ, 1529 ਨੰਬਰਦਾਰ ਅਤੇ 176 ਕੌਂਸਲਰਾਂ ਨੂੰ ਪੋਰਟਲ ’ਤੇ ਆਨਲਾਈਨ ਕੰਮ ਕਰਨ ਲਈ ਰਜਿਸਟਰਡ ਕੀਤਾ ਗਿਆ ਹੈ। ਉਕਤ ਅਧਿਕਾਰੀਆਂ ਵੱਲੋਂ ਆਨਲਾਈਨ ਵੈਰੀਫਿਕੇਸ਼ਨ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਸੇਵਾ ਕੇਂਦਰਾਂ ’ਚ ਆਉਣ ਦੀ ਘੱਟ ਲੋੜ ਪੈਂਦੀ ਹੈ ਅਤੇ ਸੇਵਾ ਕੇਂਦਰਾਂ ਦਾ ਕੰਮ ਦਾ ਘੱਟ ਹੋਇਆ ਹੈ।
85 ਫੀਸਦੀ ਲੋਕਾਂ ਦਾ ਕੰਮ ਸੇਵਾ ਕੇਂਦਰਾਂ ਨਾਲ ਸਬੰਧਤ
ਆਮ ਜਨਤਾ ਨੂੰ ਸਰਕਾਰੀ ਦਫਤਰਾਂ ਨਾਲ ਸਬੰਧਤ 85 ਫੀਸਦੀ ਕੰਮ ਸਿੱਧਾ ਸੇਵਾ ਕੇਂਦਰਾਂ ਨਾਲ ਸਬੰਧਤ ਰਹਿੰਦੇ ਹਨ। ਅਜਿਹੇ ਵਿਚ ਜੇਕਰ ਤੈਅ ਸਮੇਂ ’ਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਭੁਗਤਾਨ ਹੋ ਜਾਵੇ ਤਾਂ ਸਰਕਾਰ ਦੇ ਅਕਸ ’ਚ ਸੁਧਾਰ ਹੁੰਦਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ’ਚ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕੀਤੇ ਗਏ ਸਨ ਕਿ ਸਰਕਾਰੀ ਦਫਤਰਾਂ ’ਚ ਆਉਣ ਵਾਲੇ ਲੋਕਾਂ ਜਿਸ ਵਿਚ ਖਾਸ ਤੌਰ ’ਤੇ ਸੇਵਾ ਕੇਂਦਰਾਂ ਵਿਚ ਆਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਇਸ ਸੋਚ ਨਾਲ ‘ਆਪ’ ਸਰਕਾਰ ਦੇ ਪਹਿਲੇ ਡੀ. ਸੀ. ਹਰਪ੍ਰੀਤ ਸਿੰਘ ਸੂਦਨ ਤੋਂ ਲੈ ਕੇ ਮੌਜੂਦਾ ਡੀ. ਸੀ. ਸਾਕਸੀ ਸਾਹਨੀ ਵੀ ਕੰਮ ਕਰ ਰਹੀ ਹੈ ਅਤੇ ਹਰ ਦਿਨ ਸੇਵਾ ਕੇਂਦਰਾਂ ਵਿਚ ਹੋਣ ਵਾਲੇ ਕੰਮ ਦੀ ਸਮੀਖਿਆ ਕੀਤੀ ਜਾਂਦੀ ਹੈ। ਜੇਕਰ ਕਿਸੇ ਵੀ ਸੇਵਾ ਕੇਂਦਰ ਦੀ ਪੈਂਡੈਂਸੀ ਆਮ ਤੌਰ ’ਤੇ ਜ਼ਿਆਦਾ ਹੋਵੇ ਤਾਂ ਕਰਮਚਾਰੀਆਂ ਦੀ ਜਵਾਬਤਲਬੀ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ- ਹੋਲੇ ਮਹੱਲੇ ਮੌਕੇ ਗੱਜੇ ਜਥੇਦਾਰ ਕੁਲਦੀਪ ਸਿੰਘ ਗੜਗੱਜ, ਕੌਮ ਦੇ ਨਾਂ ਦਿੱਤਾ ਵੱਡਾ ਸੰਦੇਸ਼
ਸਮੇਂ-ਸਮੇਂ ’ਤੇ ਵਿਧਾਇਕ ਵੀ ਕਰਦੇ ਹਨ ਚੈਕਿੰਗ
ਸੇਵਾ ਕੇਂਦਰਾਂ ਦੀ ਗੱਲ ਕਰੀਏ ਤਾਂ ਸਮੇਂ-ਸਮੇਂ ’ਤੇ ਡਿਪਟੀ ਕਮਿਸ਼ਨਰ ਦੇ ਨਾਲ-ਨਾਲ ਵਿਧਾਇਕ ਵੀ ਸੇਵਾ ਕੇਂਦਰਾਂ ਦੀ ਚੈਕਿੰਗ ਕਰਦੇ ਰਹਿੰਦੇ ਹਨ ਅਤੇ ਜਨਤਾ ਤੋਂ ਫੀਡਬੈਕ ਲੈਂਦੇ ਰਹਿੰਦੇ ਹਨ। ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ., ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹੋਰ ਵਿਧਾਇਕਾਂ ਵੱਲੋਂ ਕਈ ਵਾਰ ਸੇਵਾ ਕੇਂਦਰਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਉਨ੍ਹਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ ਹੈ।
ਸੇਵਾਵਾਂ ’ਚ ਸੁਧਾਰ ਕਰੇਗਾ ਜ਼ਿਲ੍ਹਾ ਪ੍ਰਸ਼ਾਸਨ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸੇਵਾ ਕੇਂਦਰਾਂ ਨਾਲ ਸਬੰਧਤ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਨਾਲ-ਨਾਲ ਸਰਪੰਚਾਂ, ਨੰਬਰਦਾਰਾਂ ਅਤੇ ਕੌਂਸਲਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਾਰਿਆਂ ਦੀ ਮਿਹਨਤ ਅਤੇ ਲਗਨ ਸਦਕਾ ਹੀ ਅੰਮ੍ਰਿਤਸਰ ਜ਼ਿਲਾ ਅੱਜ ਇਹ ਸਫਲਤਾ ਪ੍ਰਾਪਤ ਕਰਨ ਦੇ ਯੋਗ ਹੋਇਆ ਹੈ ਅਤੇ ਆਉਣ ਵਾਲੇ ਦਿਨਾਂ ’ਚ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਡਿਫ਼ਾਲਟਰਾਂ 'ਤੇ ਵੱਡੀ ਕਾਰਵਾਈ! ਬਚਣ ਲਈ ਲੋਕਾਂ ਨੇ...
NEXT STORY