ਗੁਰਦਾਸਪੁਰ (ਹਰਮਨ, ਵਿਨੋਦ)- ਜ਼ਿਲ੍ਹਾ ਗੁਰਦਾਸਪੁਰ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਦੇ ਚਲਦਿਆਂ ਪੁਲਸ ਵੱਲੋਂ ਬੀਤੀ ਦੇਰ ਸ਼ਾਮ 35 ਦੇ ਕਰੀਬ ਨਾਕੇ ਲਗਾ ਕੇ ਗੁਰਦਾਸਪੁਰ ਜ਼ਿਲੇ ਨੂੰ ਪੂਰੀ ਤਰ੍ਹਾਂ ਸੀਲ ਕੀਤਾ। ਇਸ ਦੌਰਾਨ ਐੱਸ.ਐੱਸ.ਪੀ. ਅਦਿੱਤਿਆ ਆਈ.ਪੀ.ਐਸ. ਖੁਦ ਵੱਖ-ਵੱਖ ਥਾਵਾਂ ’ਤੇ ਪਹੁੰਚ ਕੇ ਚੈਕਿੰਗ ਕੀਤੀ ਅਤੇ ਮੌਕੇ ’ਤੇ ਮੌਜੂਦ ਵੱਖ-ਵੱਖ ਥਾਣਾ ਮੁਖੀਆਂ ਅਤੇ ਹੋਰ ਪੁਲਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰਨ ਵਿਚ ਕੋਈ ਵੀ ਢਿਲ ਮੱਠ ਨਾ ਵਰਤੀ ਜਾਵੇ।
ਇਸ ਦੌਰਾਨ ਗੁਰਦਾਸਪੁਰ ਸ਼ਹਿਰ ਦੇ ਵੱਖ-ਵੱਖ ਚੌਂਕਾਂ ਅਤੇ ਐਂਟਰੀ ਪੁਆਇੰਟਾਂ ਤੇ ਨਾਕੇ ਲਗਾਉਣ ਦੇ ਇਲਾਵਾ ਗੁਰਦਾਸਪੁਰ ਜ਼ਿਲ੍ਹੇ ਵਿੱਚ ਦਾਖਲ ਹੋਣ ਵਾਲੇ ਪ੍ਰਮੁੱਖ ਰਸਤਿਆਂ ’ਤੇ ਵੀ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਇਸ ਦੇ ਨਾਲ ਹੀ ਸੈਕਿੰਡ ਲਾਈਨ ਆਫ ਡਿਫੈਂਸ ਨਾਲ ਸੰਬੰਧਿਤ ਸਰਹੱਦੀ ਖੇਤਰ ਵਿੱਚ ਵੀ ਪੂਰੀ ਮੁਸ਼ਤੈਦੀ ਨਾਲ ਹਾਈਟੈਕ ਨਾਕੇ ਲਗਾਏ ਗਏ।
ਇਹ ਵੀ ਪੜ੍ਹੋ- ਪੰਜਾਬ 'ਚ ਆ ਗਈ ਇਕ ਹੋਰ ਸਰਕਾਰੀ ਛੁੱਟੀ, ਸਕੂਲ ਤੇ ਦਫ਼ਤਰ ਰਹਿਣਗੇ ਬੰਦ
ਇਨ੍ਹਾਂ ਨਾਕਿਆਂ ਦਾ ਨਿਰੀਖਣ ਕਰਨ ਉਪਰੰਤ ‘ਜਗ ਬਾਣੀ’ ਨਾਲ ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਅਦਿਤਿਆ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਦੀਆਂ ਹਦਾਇਤਾਂ ’ਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਪੁਲਸ ਵੱਲੋਂ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀ ਅਚਨਚੇਤ ਸੀਲਿੰਗ ਕਰਕੇ ਵੱਖ-ਵੱਖ ਸਮੇਂ ਦੌਰਾਨ ਚੈਕਿੰਗ ਕੀਤੀ ਜਾਂਦੀ ਹੈ ਅਤੇ ਨਾਲ ਹੀ ਪੁਲਸ ਵੱਲੋਂ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾ ਕੇ ਹਰੇਕ ਆਉਣ ਜਾਣ ਵਾਲੇ ਸ਼ੱਕੀ ਵਿਅਕਤੀਆਂ ਦੀ ਪੁੱਛ ਪੜਤਾਲ ਕਰਨ ਦਾ ਸਿਲਸਿਲਾ ਵੀ ਜਾਰੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਮੁੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਹੁਣ Holiday ਵਾਲੇ ਦਿਨ ਵੀ ਕਰਨਾ ਪਵੇਗਾ ਕੰਮ
ਉਨ੍ਹਾਂ ਕਿਹਾ ਕਿ 35 ਦੇ ਕਰੀਬ ਨਾਕੇ ਲਗਾ ਕੇ ਜ਼ਿਲ੍ਹੇ ਨੂੰ ਪੂਰੀ ਤਰ੍ਹਾਂ ਸੀਲ ਕੀਤਾ ਗਿਆ ਹੈ ਅਤੇ ਵੱਖ-ਵੱਖ ਆਉਣ ਵਾਲੇ ਲੋਕਾਂ ਕੋਲੋਂ ਪੁੱਛਗਿਸ਼ ਕਰਨ ਦੇ ਇਲਾਵਾ ਵਾਹਨਾਂ ਦੇ ਦਸਤਾਵੇਜ਼ ਵੀ ਚੈੱਕ ਕੀਤੇ ਜਾ ਰਹੇ ਹਨ। ਐੱਸ.ਐੱਸ.ਪੀ. ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਤੇ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਪੁਲਸ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਅਤੇ ਹਰੇਕ ਪੁਲਸ ਮੁਲਾਜ਼ਮ ਅਤੇ ਅਧਿਕਾਰੀ ਨੂੰ ਇਹ ਸਪੱਸ਼ਟ ਹਦਾਇਤ ਕੀਤੀ ਗਈ ਹੈ ਕਿ ਉਹ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਲਾਪਰਵਾਹੀ ਨਾ ਵਰਤੇ।
ਇਹ ਵੀ ਪੜ੍ਹੋ- ਪੰਜਾਬ 'ਚ ਜ਼ਮੀਨ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਰਾਹਤ ਭਰੀ ਖ਼ਬਰ
ਉਨ੍ਹਾਂ ਕਿਹਾ ਕਿ ਅੱਜ ਦੀ ਚੈਕਿੰਗ ਦੌਰਾਨ ਗੁਰਦਾਸਪੁਰ ਸ਼ਹਿਰ ਅੰਦਰ ਟਰੈਫਿਕ ਵਿਵਸਥਾ ਨੂੰ ਹੋਰ ਸੁਧਾਰਨ ਲਈ ਵੀ ਉਪਰਾਲਾ ਕੀਤਾ ਗਿਆ ਹੈ ਜਦੋਂ ਕਿ ਨਜਾਇਜ਼ ਪਾਰਕਿੰਗ ਨੂੰ ਰੋਕਣ ਅਤੇ ਆਵਾਜਾਈ ਨਿਯਮਾਂ ਦੀ ਉਲੰਘਣਾ ਨੂੰ ਰੋਕਣ ਲਈ ਪੁਲਿਸ ਪਹਿਲਾਂ ਹੀ ਵੱਡੇ ਪੱਧਰ ’ਤੇ ਕੰਮ ਕਰ ਰਹੀ ਹੈ। ਐੱਸ.ਐੱਸ.ਪੀ. ਨੇ ਦੱਸਿਆ ਕਿ ਅੱਜ ਦੀ ਨਾਕਾਬੰਦੀ ਦੌਰਾਨ ਜਿੱਥੇ ਐਸਪੀ ਅਤੇ ਡੀਐਸਪੀ ਪੱਧਰ ਦੇ ਅਧਿਕਾਰੀਆਂ ਸਮੇਤ ਸਮੂਹ ਥਾਣਾ ਮੁਖੀ ਤੈਨਾਤ ਹਨ ਉਸ ਦੇ ਨਾਲ ਹੀ ਵੱਖ-ਵੱਖ ਦਫਤਰੀ ਸਟਾਫ ਸਮੇਤ ਹੋਰ ਪੁਲਿਸ ਮੁਲਾਜ਼ਮਾਂ ਨੂੰ ਵੀ ਵਿਸ਼ੇਸ਼ ਤੌਰ ਤੇ ਡਿਊਟੀ ਲਗਾ ਕੇ ਨਾਕਿਆਂ ਤੇ ਤੈਨਾਤ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਭਰੇ ਬਾਜ਼ਾਰ 'ਚ ਭਾਜਪਾ ਆਗੂ 'ਤੇ ਹਮਲਾ
NEXT STORY