ਬਠਿੰਡਾ (ਵਰਮਾ)- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਐਡਵਾਇਜ਼ਰੀ ਕਮੇਟੀ ਦੀ ਸਮੀਖਿਆ ਮੀਟਿੰਗ ਹੋਈ। ਇਸ ਮੌਕੇ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਹਦਾਇਤ ਕੀਤੀ ਕਿ ਛੋਟੇ ਬੱਚਿਆਂ, ਗਰਭਵਤੀ ਔਰਤਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ, ਬਜ਼ੁਰਗਾਂ ਨੂੰ ਐਨਰਜੀ ਡਰਿੰਕਸ ਦੀ ਵਿਕਰੀ ਸਖ਼ਤੀ ਨਾਲ ਰੋਕਣਾ ਯਕੀਨੀ ਬਣਾਉਣ। ਇਸ ਦੌਰਾਨ ਜ਼ਿਲ੍ਹਾ ਸਿਹਤ ਅਫ਼ਸਰ ਨੇ ਪਿਛਲੇ ਮਹੀਨੇ ਦੀਆਂ ਫੂਡ ਬ੍ਰਾਂਚ ਦੀਆਂ ਰਿਪੋਰਟਾਂ ਡਿਪਟੀ ਕਮਿਸ਼ਨਰ ਨੂੰ ਪੇਸ਼ ਕੀਤੀਆਂ ਗਈਆਂ।
ਇਹ ਖ਼ਬਰ ਵੀ ਪੜ੍ਹੋ - Instagram ਦੀ ਵੀਡੀਓ ਬਣੀ 3 ਮੌਤਾਂ ਦੀ ਵਜ੍ਹਾ! ਧੀ ਦੀ ਕਰਤੂਤ ਤੋਂ ਨਾਰਾਜ਼ ਪਿਓ ਨੇ ਉਜਾੜ ਲਿਆ ਸਾਰਾ ਪਰਿਵਾਰ
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿਹਤ ਅਫ਼ਸਰ ਨੂੰ ਹੁਕਮ ਦਿੰਦਿਆਂ ਕਿਹਾ ਕਿ ਵੱਧ ਤੋਂ ਵੱਧ ਫੂਡ ਚੈਕਿੰਗ ਕੀਤੀ ਜਾਵੇ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਸਾਰੇ ਸਕੂਲਾਂ ਵਿਚ ਐਨਰਜੀ ਡਰਿੰਕਸ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਜਾਵੇ ਅਤੇ ਬੱਚਿਆਂ ਨੂੰ ਇਨ੍ਹਾਂ ਦੇ ਹੋਣ ਵਾਲੇ ਨੁਕਸਾਨਾਂ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਇਸ ਸਬੰਧੀ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਅਦਾਰਿਆਂ ਵਿਚ ਵੱਧ ਤੋਂ ਵੱਧ ਜਾਗਰੂਕਤਾ ਕੈਂਪ ਲਗਾਏ ਜਾਣ।
ਇਹ ਖ਼ਬਰ ਵੀ ਪੜ੍ਹੋ - ਨੌਜਵਾਨਾਂ ਨੇ ਚਲਦੀ ਗੱਡੀ 'ਚੋਂ ਸੜਕ 'ਤੇ ਸੁੱਟੇ ਨੋਟਾਂ ਦੇ ਗੱਫ਼ੇ, ਪੁਲਸ ਨੇ ਕੀਤਾ ਗ੍ਰਿਫ਼ਤਾਰ, ਵਜ੍ਹਾ ਜਾਣ ਰਹਿ ਜਾਓਗੇ
ਇਸ ਮੌਕੇ ਡੀ. ਸੀ. ਨੇ ਦੱਸਿਆ ਕਿ ਐਨਰਜੀ ਡਰਿੰਕਸ ਵਿਚ ਕੈਫੀਨ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਸਿਹਤ ਲਈ ਬਹੁਤ ਹਾਨੀਕਾਰਕ ਹੈ। ਇਸ ਨਾਲ ਦਿਲ ਦੀ ਧੜਕਣ ਤੇਜ਼ ਹੁੰਦੀ ਹੈ ਜੋ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਖ਼ਤਰਨਾਕ ਸਾਬਿਤ ਹੋ ਸਕਦੀ ਹੈ। ਇਸ ਐਨਰਜੀ ਡਰਿੰਕਸ ਨੂੰ ਲਗਾਤਾਰ ਪੀਣ ਨਾਲ ਆਦਤ ਬਣ ਸਕਦੀ ਹੈ ਜੋ ਕਿ ਸਿਹਤ ਲਈ ਬਹੁਤ ਹਾਨੀਕਾਰਕ ਹੈ।
ਇਹ ਖ਼ਬਰ ਵੀ ਪੜ੍ਹੋ - ਆਵਾਰਾ ਕੁੱਤਿਆਂ ਨੇ ਉਜਾੜਿਆ ਪਰਿਵਾਰ, ਪਹਿਲਾਂ ਵੱਡੇ ਪੁੱਤ ਦੀ ਲਈ ਜਾਨ, 2 ਦਿਨ ਬਾਅਦ ਬਣੇ ਛੋਟੇ ਦਾ ਕਾਲ
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪਲਵੀ ਚੌਧਰੀ, ਕਮਿਸ਼ਨਰ ਨਗਰ ਨਿਗਮ ਰਾਹੁਲ, ਜ਼ਿਲ੍ਹਾ ਸਿਹਤ ਅਫਸਰ ਡਾ. ਊਸ਼ਾ ਗੋਇਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼ਿਵਪਾਲ ਗੋਇਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਮੇਵਾ ਸਿੰਘ ਸਿੱਧੂ ਆਦਿ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਕੋਰੋਨਾ ਮਗਰੋਂ ਇਨਫਲੂਐਂਜ਼ਾ ਵਾਇਰਸ ਮਚਾ ਸਕਦੈ ਕਹਿਰ, ਵਿਸ਼ਵ ਸਿਹਤ ਸੰਗਠਨ ਪਹਿਲਾਂ ਹੀ ਦੇ ਚੁੱਕੈ ਚੇਤਾਵਨੀ
NEXT STORY