ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਕਿਸਾਨ ਯੂਨੀਅਨ ਆਗੂਆਂ ਵਿਰੁੱਧ ਪੰਜਾਬ ਪੁਲਸ ਦੀ ਕਾਰਵਾਈ ਦੀ ਨਿੰਦਾ ਕੀਤੀ।
ਪ੍ਰਤਾਪ ਸਿੰਘ ਬਾਜਵਾ ਨੇ ਦੋ ਪ੍ਰਮੁੱਖ ਕਿਸਾਨ ਯੂਨੀਅਨ ਆਗੂਆਂ, ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਦੀ ਗ੍ਰਿਫ਼ਤਾਰੀ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਕਦੇ ਵੀ ਅਜਿਹਾ ਨਹੀਂ ਹੋਇਆ ਕਿ ਸਰਕਾਰ ਨੇ ਆਗੂਆਂ ਨੂੰ ਮੀਟਿੰਗ ਦੇ ਬਹਾਨੇ ਬੁਲਾ ਕੇ ਗ੍ਰਿਫ਼ਤਾਰ ਕੀਤਾ ਹੋਵੇ। ਇਹ ਪੰਜਾਬ ਦੀ ਪਰੰਪਰਾ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਂ ਇਹ ਬਹੁਤ ਸਮੇਂ ਤੋਂ ਕਹਿ ਰਿਹਾ ਹਾਂ ਅਤੇ ਮੈਂ ਇਸਨੂੰ ਦੁਹਰਾਉਂਦਾ ਹਾਂ।' ਆਮ ਆਦਮੀ ਪਾਰਟੀ ਅਤੇ ਭਾਜਪਾ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਇੱਕ ਵਾਰ ਫਿਰ ਪੰਜਾਬ ਵਿੱਚ 'ਆਪ' ਦਾ ਏਜੰਡਾ ਬੇਨਕਾਬ ਹੋ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੇ ਕਦਮ ਦੀ SKM ਵੱਲੋਂ ਸਖ਼ਤ ਨਿੰਦਾ
NEXT STORY