ਫਾਜ਼ਿਲਕਾ (ਸੁਨੀਲ) : ਫਾਜ਼ਿਲਕਾ-ਫਿਰੋਜ਼ਪੁਰ ਹਾਈਵੇ ਵੱਲ ਜਾਣ ਵਾਲਿਆਂ ਲਈ ਅਹਿਮ ਖ਼ਬਰ ਹੈ। ਦਰਅਸਲ ਇਸ ਹਾਈਵੇ ਨੂੰ ਜਾਮ ਕੀਤਾ ਗਿਆ ਹੈ। ਸ਼੍ਰੋਮਣੀ ਦਸ਼ਮੇਸ਼ ਤਰੁਣਾ ਦਲ ਨੇ ਗੁਰਦੁਆਰਿਆਂ 'ਚ ਹੋਈ ਗੋਲਕ ਚੋਰੀ ਦੇ ਮਾਮਲੇ 'ਚ ਪ੍ਰਸ਼ਾਸਨ ਵਲੋਂ ਦੋਸ਼ੀਆਂ ਨੂੰ ਅਜੇ ਤੱਕ ਨਾ ਫੜ੍ਹਨ ਦੇ ਰੋਸ ਵਜੋਂ ਘੁਬਾਇਆ ਪੁਲਸ ਚੌਂਕੀ ਦੇ ਬਾਹਰ ਫਾਜ਼ਿਲਕਾ-ਫਿਰੋਜ਼ਪੁਰ ਹਾਈਵੇਅ ਜਾਮ ਕਰ ਦਿੱਤਾ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਪੁਲਸ ਸੁਣਵਾਈ ਨਹੀਂ ਕਰੇਗੀ, ਪ੍ਰਦਰਸ਼ਨ ਜਾਰੀ ਰਹੇਗਾ।
ਇਹ ਵੀ ਪੜ੍ਹੋ : ਪੰਜਾਬ ਵਾਸੀ ਹੋ ਜਾਣ ਸਾਵਧਾਨ! ਆਉਣ ਵਾਲੇ ਦਿਨਾਂ ਲਈ ਰਹਿਣ ਤਿਆਰ
ਜਾਣਕਾਰੀ ਦਿੰਦੇ ਹੋਏ ਜੱਥੇਦਾਰ ਛਿੰਦਰ ਸਿੰਘ ਅਤੇ ਸੇਵਾਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਪਿੰਡ ਘੁਬਾਇਆ, ਹੀਰੇ ਵਾਲਾ ਅਤੇ ਜਵਾਲੇ ਵਾਲਾ ਦੇ ਗੁਰਦੁਆਰਾ ਸਾਹਿਬ 'ਚ ਇਕ ਰਾਤ ਚੋਰਾਂ ਨੇ ਜੁੱਤੇ ਪਾ ਕੇ ਤਿੰਨਾਂ ਗੁਰਦੁਆਰਿਆਂ 'ਚ ਦਾਖ਼ਲ ਹੋ ਕੇ ਬੇਅਦਬੀ ਕੀਤੀ। ਉੱਥੇ ਹੀ ਇਨ੍ਹਾਂ ਗੁਰਦੁਆਰਾ ਸਾਹਿਬਾਨਾਂ ਦੀਆਂ ਗੋਲਕਾਂ ਚੁੱਕ ਕੇ ਲੈ ਗਏ। ਇਸ ਨੂੰ ਲੈ ਕੇ ਪ੍ਰਸ਼ਾਸਨ ਨੂੰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਚੋਰ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹਨ।
ਇਹ ਵੀ ਪੜ੍ਹੋ : ਵਾਹਨ ਚਾਲਕਾਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਵਾਹਨਾਂ ਦੀ ਐਂਟਰੀ Ban!
ਇਸ ਨੂੰ ਲੈ ਕੇ ਉਨ੍ਹਾਂ 'ਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਵੀ ਉਨ੍ਹਾਂ ਵਲੋਂ ਧਰਨਾ-ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਦੌਰਾਨ ਉਨ੍ਹਾਂ ਨੂੰ ਭਰੋਸਾ ਦੁਆਇਆ ਗਿਆ ਸੀ ਕਿ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਪਰ ਅੱਜ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਦੋਸ਼ੀ ਫੜ੍ਹੇ ਨਹੀਂ ਗਏ। ਦੂਜੇ ਪਾਸੇ ਚੌਂਕੀ ਇੰਚਾਰਜ ਬਲਕਾਰ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ ਕਾਰਵਾਈ ਜਾਰੀ ਹੈ ਅਤੇ ਇਸ ਸਬੰਧੀ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਜ ਬਟਾਲਾ ’ਚ ਨਵੇਂ ਚੁਣੇ ਸਰਪੰਚਾਂ ਤੇ ਪੰਚਾਂ ਨੂੰ ਚੁਕਾਈ ਜਾਵੇਗੀ ਸਹੁੰ
NEXT STORY