ਫਿਰੋਜ਼ਪੁਰ (ਕੁਮਾਰ)-ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਫਿਰੋਜ਼ਪੁਰ ਸ਼ਹਿਰ ਦੇ ਨੈਨੂ ਭਗਤ ਮੰਦਰ ’ਚ ਸ਼੍ਰੀ ਕ੍ਰਿਸ਼ਨ ਜੀ ਦੀਆਂ ਆਕਰਸ਼ਕ ਝਾਕੀਆਂ ਦੇ ਨਾਲ-ਨਾਲ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੇ ਵਿਰੋਧ ’ਚ ਬੈਨਰ ਲਗਾਏ ਗਏ ਅਤੇ ਮੰਦਰ ਦੇ ਬਾਹਰ ਇੱਕ ਪੁਤਲਾ ਲਟਕਾਇਆ ਗਿਆ, ਜਿਸ ’ਤੇ ਲਿਖਿਆ ਸੀ ਕਿ ਕਾਲੇ ਕਾਨੂੰਨ ਰੱਦ ਕਰੋ। ਮੰਦਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਪੂ ਜਤਿੰਦਰ ਮਹਿਰਾ ਨੇ ਦੱਸਿਆ ਕਿ ਅੱਜ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ’ਤੇ ਉਹ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਅੱਗੇ ਕਿਸਾਨਾਂ ਦੀ ਜਿੱਤ ਅਤੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਪ੍ਰਾਰਥਨਾ ਕਰਨਗੇ।
ਇਹ ਵੀ ਪੜ੍ਹੋ : ਇਸ਼ਕ ’ਚ ਅੰਨ੍ਹੇ ਦਿਓਰ-ਭਰਜਾਈ ਨੇ ਲੋਕਾਂ ਦੇ ਤਾਅਨੇ-ਮਿਹਣਿਆਂ ਤੋਂ ਦੁਖੀ ਹੋ ਨਿਗਲਿਆ ਜ਼ਹਿਰ, ਮੌਤ
ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਦਾ ਕਿਸਾਨ ਖੁਸ਼ ਨਹੀਂ ਹੈ ਤਾਂ ਅਸੀਂ ਖੁਸ਼ ਕਿਵੇਂ ਹੋਵਾਂਗੇ? ਉਨ੍ਹਾਂ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਕਿਸਾਨਾਂ ਦੀ ਜਿੱਤ ਕਰਨਗੇ ਅਤੇ ਇੱਕ ਦਿਨ ਕੇਂਦਰ ਸਰਕਾਰ ਨੂੰ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਨਾ ਪਵੇਗਾ।
ਸਾਈਕਲ ਗਰੁੱਪ ਬੁਢਲਾਡਾ ਵੱਲੋਂ ਵਾਤਾਵਰਨ ਜਾਗਰੂਕਤਾ ਮੁਹਿੰਮ ਤਹਿਤ ਕਰਵਾਈ ਗਈ ਸਾਈਕਲ ਰਾਈਡ
NEXT STORY