ਜਲੰਧਰ/ਪਟਿਆਲਾ (ਵੈੱਬ ਡੈਸਕ, ਪਰਮੀਤ) : ਪੂਰੇ ਦੇਸ਼ 'ਚ ਟਰੱਕ ਡਰਾਈਵਰਾਂ ਦੀ ਹੜਤਾਲ ਮਗਰੋਂ ਕੇਂਦਰ ਸਰਕਾਰ ਅਤੇ ਟਰਾਂਸਪੋਰਟਰਾਂ ਵਿਚਾਲੇ ਹੋਈ ਮੀਟਿੰਗ ਦੌਰਾਨ ਭਾਵੇਂ ਹੀ ਹੜਤਾਲ ਵਾਪਸ ਲੈਣ ਲਈ ਸਹਿਮਤੀ ਬਣ ਗਈ ਹੈ ਪਰ ਪੰਜਾਬ ਦੇ ਟਰੱਕ ਡਰਾਈਵਰਾਂ ਨੇ ਹੜਤਾਲ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਇਸ ਦੇ ਨਾਲ ਹੀ ਪੰਜਾਬ 'ਚ ਹਾਈਵੇਅ ਜਾਮ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਮੱਦੇਨਜ਼ਰ ਅੱਜ ਟਰੱਕ ਡਰਾਈਵਰਾਂ ਵਲੋਂ ਸਵੇਰੇ 11 ਵਜੇ ਰਾਮਾ ਮੰਡੀ ਚੌਂਕ ਵਿਖੇ ਧਰਨਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਮੁੱਕਣ ਲੱਗਾ ਪੈਟਰੋਲ-ਡੀਜ਼ਲ! ਟੈਂਕੀਆਂ ਫੁੱਲ ਕਰਾ ਰਹੇ ਲੋਕ, ਵਿਗੜ ਸਕਦੇ ਨੇ ਹਾਲਾਤ (ਵੀਡੀਓ)
ਇਸ ਲਈ ਇਧਰ ਆਉਣ ਵਾਲੇ ਲੋਕ ਸੋਚ-ਸਮਝ ਕੇ ਹੀ ਆਉਣ। ਡਰਾਈਵਰਾਂ ਦੇ ਇਸ ਫ਼ੈਸਲੇ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦੇ ਨਾਲ ਹੀ ਟਰੱਕ ਡਰਾਈਵਰਾਂ ਵੱਲੋਂ 5 ਜਨਵਰੀ ਨੂੰ ਫਿਲੌਰ 'ਚ ਹਾਈਵੇਅ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਿਸ ਕਿਸੇ ਵੀ ਹੜਤਾਲ ਵਾਪਸ ਲੈਣੀ ਹੈ, ਲੈ ਲਵੋ, ਅਸੀਂ ਕਾਨੂੰਨ ਵਾਪਸ ਹੋਣ ਤੱਕ ਆਪਣਾ ਸੰਘਰਸ਼ ਜਾਰੀ ਰੱਖਾਂਗੇ।
ਇਹ ਵੀ ਪੜ੍ਹੋ : ਪੰਜਾਬ ਦੇ ਟਰੱਕ ਡਰਾਈਵਰਾਂ ਨੇ ਹੜਤਾਲ ਖ਼ਤਮ ਕਰਨ ਤੋਂ ਕੀਤਾ ਇਨਕਾਰ, ਹਾਈਵੇਅ ਜਾਮ ਕਰਨ ਦਾ ਐਲਾਨ
ਆਲ ਪੰਜਾਬ ਟਰੱਕ ਆਪਰੇਟਰ ਯੂਨੀਅਨ ਦੇ ਪ੍ਰਧਾਨ ਹੈਪੀ ਸੰਧੂ ਨੇ ਕਿਹਾ ਹੈ ਕਿ ਉਨ੍ਹਾਂ ਦੀ ਯੂਨੀਅਨ ਨੇ ਕੇਂਦਰ ਵੱਲੋਂ ਡਰਾਈਵਰਾਂ ਖ਼ਿਲਾਫ਼ ਬਣਾਏ ਕਾਲੇ ਕਾਨੂੰਨ ਖ਼ਿਲਾਫ਼ ਕੋਈ ਹੜਤਾਲ ਖ਼ਤਮ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਾਲੇ ਕਾਨੂੰਨ ਖ਼ਤਮ ਨਹੀਂ ਕੀਤੇ ਪਰ ਕੁੱਝ ਸਰਕਾਰ ਪੱਖੀ ਆਪਰੇਟਰ ਜਾਣ-ਬੁੱਝ ਕੇ ਹੜਤਾਲ ਖ਼ਤਮ ਕਰਨ ਦਾ ਐਲਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਲਗਾਤਾਰ ਜਾਰੀ ਰਹੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਅੱਜ ਸੋਚ-ਸਮਝ ਕੇ ਨਿਕਲੋ ਘਰੋਂ
NEXT STORY