*ਪਹਿਲੀ ਵਾਰ ਪੰਜਾਬ ਦੀ ਸੱਤਾ ’ਚ ਆਈ ਆਮ ਆਦਮੀ ਪਾਰਟੀ ਹੋਵੇਗੀ ਪ੍ਰਮੁੱਖ ਪਾਰਟੀ
ਲੁਧਿਆਣਾ (ਰਿੰਕੂ) : ਵਿਧਾਨ ਸਭਾ ਚੋਣਾਂ ’ਚ 92 ਸੀਟਾਂ ਲੈ ਕੇ ਸ਼ਾਨਦਾਰ ਜਿੱਤ ਹਾਸਲ ਕਰ ਕੇ ਪੰਜਾਬ ਦੀ ਸੱਤਾ ’ਤੇ ਪਹਿਲੀ ਵਾਰ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹੁਣ ਆਗਾਮੀ ਨਗਰ ਨਿਗਮ ਚੋਣਾਂ ’ਚ ਦਿਲਚਸਪ ਮੁਕਾਬਲਾ ਦੇਖਣ ਨੂੰ ਮਿਲੇਗਾ। ਇਸ ਵਾਰ ਨਿਗਮ ਚੋਣਾਂ ’ਚ ‘ਆਪ’ ਵਲੋਂ ਕਈ ਨਵੇਂ ਚਿਹਰੇ ਮੈਦਾਨ ’ਚ ਉਤਾਰੇ ਜਾਣਗੇ, ਜਿਨ੍ਹਾਂ ਦਾ ਮੁਕਾਬਲਾ ਪੁਰਾਣੇ ਸਿਆਸੀ ਦਲਾਂ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਦੇ ਨਾਲ ਹੋਵੇਗਾ। ਇਸ ਦੇ ਮੱਦੇਨਜ਼ਰ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਕਥਿਤ ਤੌਰ ’ਤੇ ਵਿਰੋਧੀ ਧਿਰ ਦੇ ਕਈ ਨੇਤਾਵਾਂ ’ਤੇ ਸ਼ਿਕੰਜਾ ਕਸਿਆ ਜਾ ਰਿਹਾ ਹੈ ਅਤੇ ਪੰਜਾਬ ਦੀ ਜਨਤਾ ਨੂੰ ਮੁਫਤ ਬਿਜਲੀ ਮੁਹੱਈਆ ਕਰਵਾਉਣ ਤੋਂ ਇਲਾਵਾ ਕਈ ਹੋਰ ਵਾਅਦਿਆਂ ਨੂੰ ਪੂਰਾ ਕਰ ਕੇ ਚੋਣ ਲੜਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : UGC ਨੇ ਫਰਜ਼ੀ ਐਲਾਨੀਆਂ ਇਹ ਯੂਨੀਵਰਸਿਟੀਆਂ, ਡਿਗਰੀ ਪ੍ਰਦਾਨ ਕਰਨ ਦਾ ਅਧਿਕਾਰ ਕੀਤਾ ਖ਼ਤਮ
ਇਸ ਦੌਰਾਨ ‘ਆਪ’ ਦੀ ਦਿੱਲੀ ਬੈਠੀ ਲੀਡਰਸ਼ਿਪ ਵਲੋਂ ਪੰਜਾਬ ’ਚ ਫੀਡਬੈਕ ਲੈਣ ਦਾ ਕੰਮ ਕੀਤਾ ਜਾ ਰਿਹਾ ਹੈ, ਜਦੋਂਕਿ ਵਿਰੋਧੀ ਪਾਰਟੀਆਂ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਵਲੋਂ ਭਗਵੰਤ ਮਾਨ ਸਰਕਾਰ ’ਤੇ ਹਰ ਮੋਰਚੇ ’ਤੇ ਫ਼ੇਲ ਸਾਬਤ ਹੋਣ ਦੇ ਨਾਲ ਹੀ ਸਿਆਸੀ ਬਦਲਾਖੋਰੀ ਦੇ ਦੋਸ਼ ਲਾਏ ਜਾ ਰਹੇ ਹਨ। ਕਈ ਲੋਕ ਵਿਰੋਧੀ ਮੁੱਦਿਆਂ ਨੂੰ ਲੈ ਕੇ ਵਿਰੋਧੀ ਧਿਰ ਇਨ੍ਹਾਂ ਚੋਣਾਂ ’ਚ ਸਰਕਾਰ ਨੂੰ ਘੇਰਣ ਦੀ ਪੂਰੀ ਤਿਆਰੀ ’ਚ ਹੈ। ਬਾਕੀ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਨਗਰ ਨਿਗਮ ਚੋਣਾਂ ’ਚ ਪੰਜਾਬ ਦੀ ਜਨਤਾ ਕਿਸ ਪਾਰਟੀ ’ਤੇ ਆਪਣਾ ਭਰੋਸਾ ਜਤਾਉਂਦੀ ਹੈ।
ਇਹ ਵੀ ਪੜ੍ਹੋ : ਡਿਪਟੀ ਕਮਿਸ਼ਨਰ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ’ਚ ਵਿਸ਼ੇਸ਼ ਗਿਰਦਾਵਰੀ ਦਾ ਜਾਇਜ਼ਾ, ਹੜ੍ਹ ਪੀੜਤਾਂ ਨੂੰ ਜਲਦ ਦਿੱਤਾ ਜਾਵੇਗਾ ਮੁਆਵਜ਼ਾ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਡੀ Update, ਪੜ੍ਹੋ ਪੂਰੀ ਖ਼ਬਰ
NEXT STORY