ਜਲਾਲਾਬਾਦ (ਸੁਨੀਲ ਨਾਗਪਾਲ) : ਪਹਾੜੀ ਇਲਾਕਿਆਂ 'ਚ ਹੋ ਰਹੀ ਭਾਰੀ ਬਾਰਸ਼ ਦਾ ਅਸਰ ਮੈਦਾਨੀ ਇਲਾਕਿਆਂ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਸਤਲੁਜ 'ਚੋਂ ਲਗਾਤਾਰ ਛੱਡੇ ਜਾ ਰਹੇ ਪਾਣੀ ਦਾ ਅਸਰ ਜਲਾਲਾਬਾਦ ਦੇ ਕਈ ਪਿੰਡਾਂ 'ਚ ਦੇਖਣ ਨੂੰ ਮਿਲ ਰਿਹਾ ਹੈ। ਇੱਥੋਂ ਤੱਕ ਕਿ ਪਿੰਡ ਆਤੂਵਾਲਾ ਪੂਰੀ ਤਰ੍ਹਾਂ ਪਾਣੀ 'ਚ ਡੁੱਬਣ ਕਾਰਨ ਇਸ ਦਾ ਸੜਕੀ ਸੰਪਰਕ ਜਲਾਲਾਬਾਦ ਨਾਲੋਂ ਟੁੱਟ ਗਿਆ ਹੈ ਅਤੇ ਪਿੰਡ ਆਉਣ-ਜਾਣ ਲਈ ਲੋਕਾਂ ਅਤੇ ਬੱਚਿਆਂ ਨੂੰ ਕਿਸ਼ਤੀ ਦਾ ਸਹਾਰਾ ਲੈਣਾ ਪੈ ਰਿਹਾ ਹੈ।
ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀ ਜਗਦੀਸ਼ ਸਿੰਘ ਅਤੇ ਹੋਰਾਂ ਨੇ ਦੱਸਿਆ ਕਿ ਇਹ ਕੋਈ ਪਹਿਲੀ ਵਾਰ ਨਹੀਂ ਹੈ। ਇਸ ਤੋਂ ਪਹਿਲਾਂ ਵੀ ਜਦੋਂ ਹੜ੍ਹ ਵਰਗੇ ਹਾਲਾਤ ਬਣੇ ਤਾਂ ਉਨ੍ਹਾਂ ਦੇ ਪਿੰਡ ਦਾ ਸੜਕੀ ਸੰਪਰਕ ਟੁੱਟ ਗਿਆ ਸੀ। ਇਸ ਵਾਰ ਵੀ ਸਤਲੁਜ ਦਰਿਆ 'ਚ ਅਚਾਨਕ ਪਾਣੀ ਦਾ ਪੱਧਰ ਵੱਧ ਗਿਆ ਅਤੇ ਉਨ੍ਹਾਂ ਦੇ ਪਿੰਡ ਦਾ ਸੜਕੀ ਸੰਪਰਕ ਜਲਾਲਾਬਾਦ ਤੋਂ ਟੁੱਟ ਗਿਆ ਹੈ। ਉਨ੍ਹਾਂ ਨੂੰ ਆਉਣ-ਜਾਣ ਲਈ ਕਿਸ਼ਤੀ ਦੀ ਵਰਤੋਂ ਕਰਨੀ ਪੈ ਰਹੀ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਫ਼ਸਲਾਂ ਵੀ ਪਾਣੀ 'ਚ ਡੁੱਬੀਆਂ ਹੋਈਆਂ ਹਨ ਅਤੇ ਬੱਚਿਆਂ ਦਾ ਸਕੂਲ ਆਉਣਾ-ਜਾਣਾ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਫਲਾਈਓਵਰ ਦੀ ਮੰਗ ਕੀਤੀ ਹੈ ਤਾਂ ਜੋ ਇਸ ਸਮੱਸਿਆ ਦਾ ਹੱਲ ਨਿਕਲ ਸਕੇ।
ਠੁੱਲੀਵਾਲ ਪੁਲਸ ਨੇ ਟਾਲ਼ੀ ਵੱਡੀ ਵਾਰਦਾਤ! ਦੇਸੀ ਕੱਟੇ ਸਣੇ ਮੁਲਜ਼ਮ ਗ੍ਰਿਫ਼ਤਾਰ
NEXT STORY