ਮੋਹਾਲੀ : ਪੰਜਾਬ ਦੇ ਸਰਕਾਰੀ ਸਕੂਲਾਂ 'ਚ ਹੁਣ ਪੜ੍ਹਾਈ ਦੇ ਨਾਲ-ਨਾਲ ਸਿਹਤ ਪ੍ਰਤੀ ਵੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਦੇ ਲਈ ਹਰ ਸਰਕਾਰੀ ਸਕੂਲ 'ਚ ਇਕ ਅਧਿਆਪਕ ਨੂੰ ਹੈਲਥ ਅੰਬੈਸਡਰ ਬਣਾਇਆ ਜਾਵੇਗਾ। ਉਸ ਨੂੰ ਪਹਿਲਾਂ ਟ੍ਰੇਨਿੰਗ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ
ਉਸ ਤੋਂ ਬਾਅਦ ਉਕਤ ਅਧਿਆਪਕ ਸਕੂਲਾਂ 'ਚ ਬੱਚਿਆਂ ਨੂੰ ਜਾਗਰੂਕ ਕਰਨ ਦਾ ਕੰਮ ਕਰੇਗਾ। ਦੱਸ ਦੇਈਏ ਕਿ ਅਜੇ ਸਿਰਫ ਫਿਰੋਜ਼ਪੁਰ ਅਤੇ ਮੋਗਾ ਜ਼ਿਲ੍ਹਿਆਂ ਦੇ ਸਕੂਲਾਂ 'ਚ ਇਹ ਪ੍ਰਾਜੈਕਟ ਚਲਾਇਆ ਜਾ ਰਿਹਾ ਹੈ। ਆਉਣ ਵਾਲੇ ਦਿਨਾਂ 'ਚ ਮੋਹਾਲੀ ਸਣੇ 5 ਜ਼ਿਲ੍ਹਿਆਂ ਨੂੰ ਇਸ ਪ੍ਰਾਜੈਕਟ ਨਾਲ ਜੋੜਿਆ ਜਾਵੇਗਾ। ਦਰਅਸਲ ਆਨਲਾਈਨ ਪੜ੍ਹਾਈ ਦੌਰਾਨ ਸਰਗਰਮੀਆਂ ਘੱਟ ਹੋਣ ਕਾਰਨ ਬੱਚਿਆਂ 'ਚ ਮੋਟਾਪਾ, ਬੀ. ਪੀ. ਅਤੇ ਸ਼ੂਗਰ ਵਰਗੀਆਂ ਬੀਮਾਰੀਆਂ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ।
ਇਹ ਵੀ ਪੜ੍ਹੋ : ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲਿਆਂ ਦੀਆਂ ਲੱਗੀਆਂ ਮੌਜਾਂ, ਪੜ੍ਹੋ ਕੀ ਹੈ ਪੂਰੀ ਖ਼ਬਰ
ਇਹ ਪ੍ਰੋਗਰਾਮ ਐੱਨ. ਸੀ. ਈ. ਆਰ. ਟੀ. ਨੇ ਸ਼ੁਰੂ ਕੀਤਾ ਹੈ ਅਤੇ ਸੂਬੇ ਦੇ ਹਰ ਜ਼ਿਲ੍ਹੇ 'ਚ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਬੱਚਿਆਂ 'ਚ ਵੱਧਦੇ ਮੋਟਾਪੇ ਦੇ ਮਾਮਲੇ ਘੱਟ ਕਰਨ ਲਈ ਉਨ੍ਹਾਂ ਨੂੰ ਸਕੂਲਾਂ 'ਚ ਸੰਤੁਲਿਤ ਭੋਜਨ ਲੈਣ ਅਤੇ ਕਸਰਤ ਕਰਨ ਲਈ ਜਾਗਰੂਕ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚਰਨਜੀਤ ਸਿੰਘ ਚੰਨੀ ਨੇ ਮੰਗੀ ਮੁਆਫ਼ੀ
NEXT STORY