ਸੰਗਰੂਰ (ਸਿੰਗਲਾ) : ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਸੰਦੀਪ ਰਿਸ਼ੀ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ. ਐੱਨ. ਐੱਸ. ਐੱਸ.), 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੋਲਟਰੀ ਫਾਰਮਾਂ, ਰਾਈਸ ਸ਼ੈਲਰਾਂ, ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼, ਸ਼ਹਿਰੀ, ਪੇਂਡੂ, ਰਿਹਾਇਸ਼ੀ ਮਕਾਨ ਮਾਲਕਾਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਤਹਿਤ ਕਿਹਾ ਗਿਆ ਹੈ ਕਿ ਉਕਤ ਮਾਲਕ ਆਪਣੀਆਂ ਫਰਮਾਂ 'ਚ ਅਤੇ ਰਿਹਾਇਸ਼ੀ ਘਰਾਂ 'ਚ ਰਹਿਣ ਵਾਲੇ ਜਾਂ ਕੰਮ ਕਰਨ ਵਾਲੇ, ਕਿਰਾਏਦਾਰ ਵਿਅਕਤੀਆਂ ਦਾ ਨਾਂ, ਪੂਰਾ ਪਤਾ, ਫੋਟੋ ਕਾਪੀ ਆਪਣੇ ਇਲਾਕੇ ਦੇ ਥਾਣੇ ਜਾਂ ਪੁਲਸ ਚੌਂਕੀ 'ਚ ਤੁਰੰਤ ਦਰਜ ਕਰਵਾਉਣ।
ਇਹ ਵੀ ਪੜ੍ਹੋ : ਪੰਜਾਬ 'ਚ ਆ ਗਈ ਸਭ ਤੋਂ ਵੱਡੀ Lottery ਸਕੀਮ, ਜਾਣੋ ਕਿੰਨੇ ਕਰੋੜ ਦਾ ਹੋਵੇਗਾ ਪਹਿਲਾ ਇਨਾਮ (ਵੀਡੀਓ)
ਮਜ਼ਦੂਰ ਸ਼ੁਰੂ 'ਚ ਹੀ ਲਿਖ ਕੇ ਦੇਣ ਕਿ ਉਹ ਆਪਣੀ ਮਰਜ਼ੀ ਨਾਲ ਕੰਮ ‘ਤੇ ਲੱਗੇ ਹਨ। ਹੁਕਮ 'ਚ ਕਿਹਾ ਗਿਆ ਹੈ ਕਿ ਪੋਲਟਰੀ ਫਾਰਮਾਂ, ਰਾਈਸ ਸ਼ੈਲਰਾਂ, ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ 'ਚ ਜ਼ਿਆਦਾਤਰ ਦੂਜੇ ਸੂਬਿਆਂ ਅਤੇ ਇਕ ਸਥਾਨ ਤੋਂ ਦੂਜੇ ਸਥਾਨ 'ਤੇ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਲੇਬਰ ਵਜੋਂ ਰੱਖਿਆ ਜਾਂਦਾ ਹੈ। ਅਜਿਹੀ ਲੇਬਰ ਦਾ ਕੋਈ ਪਤਾ ਰਿਕਾਰਡ ਨਹੀ ਰੱਖਿਆ ਜਾਂਦਾ, ਜਿਸ ਨਾਲ ਜ਼ੁਰਮ ਹੋਣ ’ਤੇ ਦੋਸ਼ੀਆਂ ਨੂੰ ਲੱਭਣਾ ਔਖਾ ਹੋ ਜਾਂਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 4 ਤੋਂ 6 ਜਨਵਰੀ ਨੂੰ ਲੈ ਕੇ ਹੋ ਗਈ ਭਵਿੱਖਬਾਣੀ, ਇਨ੍ਹਾਂ ਇਲਾਕਿਆਂ ਲਈ ਚਿਤਾਵਨੀ
ਇਸ ਤੋਂ ਇਲਾਵਾ ਸ਼ਹਿਰੀ, ਪੇਂਡੂ ਇਲਾਕਿਆਂ 'ਚ ਬਾਹਰੋਂ ਆ ਕੇ ਕਿਰਾਏਦਾਰ ਰਹਿੰਦੇ ਹਨ ਤਾਂ ਮਕਾਨ ਮਾਲਕ ਦੀ ਜ਼ਿੰਮੇਵਾਰੀ ਹੈ ਕਿ ਉਹ ਆਪਣੇ ਸਬੰਧਿਤ ਥਾਣੇ ਦੇ ਮੁੱਖ ਥਾਣਾ ਅਫ਼ਸਰ ਨੂੰ ਆਪਣੇ ਕਿਰਾਏਦਾਰ ਸਬੰਧੀ ਸੂਚਿਤ ਕਰਨ। ਇਸ ਤੋਂ ਇਲਾਵਾ ਪਿੰਡਾਂ ਦੇ ਚੌਂਕੀਦਾਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਜੇਕਰ ਕੋਈ ਵਿਅਕਤੀ ਬਾਹਰੋਂ ਆ ਕੇ ਪਿੰਡ 'ਚ ਵੱਸਦਾ ਹੈ ਤਾਂ ਉਸ ਸਬੰਧੀ ਆਪਣੇ ਸਬੰਧਿਤ ਥਾਣੇ 'ਚ ਸੂਚਿਤ ਕਰਨ। ਇਹ ਹੁਕਮ 24 ਫਰਵਰੀ 2025 ਤੱਕ ਲਾਗੂ ਰਹੇਗਾ। ਹੁਕਮਾਂ 'ਚ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਕੋਈ ਵਿਅਕਤੀ ਜਾਂ ਸੰਸਥਾ ਇਨ੍ਹਾਂ ਨਿਰਦੇਸ਼ਾਂ ਦਾ ਪਾਣ ਨਹੀਂ ਕਰਦਾ ਹੈ ਤਾਂ ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਸਬੰਧਿਤ ਵਿਭਾਗਾਂ ਨੂੰ ਇਨ੍ਹਾਂ ਹੁਕਮਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿਨ-ਚੜ੍ਹਦਿਆਂ ਹੀ ਦੋਹਰੇ ਕਤਲ ਨਾਲ ਕੰਬਿਆ ਪੰਜਾਬ, ਦੋਸਤ ਨੇ 2 ਨੌਜਵਾਨਾਂ ਨੂੰ ਮਾਰੀਆਂ ਗੋਲ਼ੀਆਂ
NEXT STORY