ਜਲੰਧਰ (ਧਵਨ)- ਪੰਜਾਬ ਪੁਲਸ ਸੂਬੇ ਵਿਚ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਦੇ ਮਕਸਦ ਨਾਲ ਅਫਵਾਹਾਂ ਫੈਲਾਉਣ ਵਾਲੇ ਅਨਸਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰੇਗੀ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਇਸ ਸਬੰਧੀ ਸਾਰੇ ਪੁਲਸ ਕਮਿਸ਼ਨਰਾਂ ਅਤੇ ਐੱਸ.ਐੱਸ.ਪੀਜ਼ ਨੂੰ ਹਦਾਇਤਾਂ ਭੇਜੀਆਂ ਹਨ ਕਿ ਅਫਵਾਹਾਂ ਫੈਲਾਉਣ ਵਾਲੇ ਅਨਸਰਾਂ ’ਤੇ ਨਜ਼ਰ ਰੱਖੀ ਜਾਵੇ ਅਤੇ ਜਿਵੇਂ ਹੀ ਉਨ੍ਹਾਂ ਦਾ ਪਤਾ ਲੱਗਦਾ ਹੈ, ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।
ਪਿਛਲੇ 10 ਦਿਨਾਂ ਵਿਚ ਦੋ ਵਾਰ ਅੰਮ੍ਰਿਤਸਰ ਵਿਚ ਅਫਵਾਹ ਫੈਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਸੋਸ਼ਲ ਮੀਡੀਆ ’ਤੇ ਇਕ ਵੀਡੀਓ ਵਾਇਰਲ ਹੋਈ, ਜਿਸ ’ਚ ਕਿਹਾ ਗਿਆ ਕਿ ਅੰਮ੍ਰਿਤਸਰ ਦੇ ਏਅਰਪੋਰਟ ਰੋਡ ’ਤੇ ਇਕ ਘਰ ’ਚ ਧਮਾਕਾ ਹੋਇਆ ਹੈ।
ਇਹ ਵੀ ਪੜ੍ਹੋ- CBSE ਦੀ ਨਿਵੇਕਲੀ ਪਹਿਲਕਦਮੀ ; ਵਿਦਿਆਰਥੀ ਹੁਣ ਬੋਰਡ ਕਲਾਸਾਂ 'ਚੋਂ ਨਹੀਂ ਹੋਣਗੇ Fail !
ਖ਼ਬਰ ਵਾਇਰਲ ਹੋਣ ਤੋਂ ਬਾਅਦ ਜਦੋਂ ਪੁਲਸ ਪਾਰਟੀ ਮੌਕੇ ’ਤੇ ਪਹੁੰਚੀ ਤਾਂ ਦੇਖਿਆ ਕਿ ਅਜਿਹੀ ਕੋਈ ਘਟਨਾ ਨਹੀਂ ਵਾਪਰੀ ਅਤੇ ਇਹ ਸਿਰਫ਼ ਅਫਵਾਹ ਹੈ। ਪੁਲਸ ਨੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ ਹੁਣ ਸ਼ਰਾਰਤੀ ਅਨਸਰਾਂ ਦਾ ਪਤਾ ਲਗਾਉਣਾ ਸ਼ੁਰੂ ਕਰ ਦਿੱਤਾ ਹੈ ਅਤੇ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।
ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਵੀ ਸ਼ਰਾਰਤੀ ਅਨਸਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਪੁਲਸ ਨੂੰ ਉਨ੍ਹਾਂ ਖਿਲਾਫ ਸਬੂਤ ਮਿਲੇ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ, ਪੰਜਾਬ ਦਾ ਇਹ ਅਹਿਮ ਫਾਟਕ 2 ਦਿਨਾਂ ਲਈ ਬੰਦ ਰਹੇਗਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਸ਼ਾ ਵੇਚਣ ਤੋਂ ਰੋਕਣਾ ਪੈ ਗਿਆ ਮਹਿੰਗਾ, ਸਮੱਗਲਰਾਂ ਨੇ NRI 'ਤੇ ਕਰ'ਤੀ ਤਾਬੜਤੋੜ ਫਾਇਰਿੰਗ
NEXT STORY