ਬਟਾਲਾ, (ਬੇਰੀ, ਸੈਂਡੀ)- ਬੀਤੀ ਰਾਤ ਅਣਪਛਾਤੇ ਚੋਰ ਇਕ ਘਰ 'ਚੋਂ 15 ਹਜ਼ਾਰ ਦੀ ਨਕਦੀ ਅਤੇ ਹੋਰ ਜ਼ਰੂਰੀ ਸਾਮਾਨ ਚੋਰੀ ਕਰ ਕੇ ਲੈ ਗਏ। ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਪਾਰਸ ਕੁਮਾਰ ਪੁੱਤਰ ਵਿਪਨ ਕੁਮਾਰ ਵਾਸੀ ਗੋਬਿੰਦਗੜ੍ਹ ਮੁਹੱਲਾ ਖਜੂਰੀ ਗੇਟ ਬਟਾਲਾ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਕਿਤੇ ਬਾਹਰ ਗਏ ਹੋਏ ਸਨ ਅਤੇ ਘਰ 'ਚ ਕੋਈ ਨਾ ਹੋਣ ਕਰ ਕੇ ਚੋਰ ਦਰਵਾਜ਼ੇ ਦਾ ਤਾਲਾ ਤੋੜ ਕੇ ਘਰੋਂ ਇਕ ਐੱਲ. ਸੀ. ਡੀ., ਗੈਸ ਸਿਲੰਡਰ ਅਤੇ 15 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਕੇ ਲੈ ਗਏ। ਉਨ੍ਹਾਂ ਇਸ ਸਬੰਧੀ ਥਾਣਾ ਸਿਵਲ ਲਾਈਨ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੀ. ਸੀ. ਆਰ. ਮੌਕੇ 'ਤੇ ਪਹੁੰਚੀ।
ਇਸ ਬਾਰੇ ਸਿਟੀ ਐੱਸ. ਐੱਚ. ਓ. ਵਿਸ਼ਵਾ ਮਿੱਤਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ 'ਚ ਹੈ ਅਤੇ ਅਣਪਛਾਤੇ ਚੋਰਾਂ ਵਿਰੁੱਧ ਪਾਰਸ ਕੁਮਾਰ ਦੇ ਬਿਆਨਾਂ ਦੇ ਆਧਾਰ 'ਤੇ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਘਰ ਦੇ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਉਪਰੰਤ ਕਾਰਵਾਈ ਕਰਦੇ ਹੋਏ ਉਕਤ ਚੋਰਾਂ ਨੂੰ ਜਲਦ ਫੜ ਲਿਆ ਜਾਵੇਗਾ।
ਸਾਂਝੇ ਅਧਿਆਪਕ ਮੋਰਚੇ ਨੇ ਸਰਕਾਰ ਖਿਲਾਫ ਕੀਤਾ ਰੋਸ ਮੁਜ਼ਾਹਰਾ
NEXT STORY