ਲੁਧਿਆਣਾ (ਰਾਮ)- ਸਾਹਨੇਵਾਲ ਇਲਾਕੇ ਦੇ ਇਕ ਨਿਵਾਸੀ ਨੂੰ ਕੈਨੇਡਾ ਤੋਂ ਆਈ ਇਕ ਕਾਲ ਨੇ ਹੰਗਾਮਾ ਮਚਾ ਦਿੱਤਾ ਹੈ। ਖੁਦ ਨੂੰ ਖਤਰਨਾਕ ‘ਕੌਸ਼ਲ ਚੌਧਰੀ ਗੈਂਗ’ ਦਾ ਮੈਂਬਰ ਦੱਸਣ ਵਾਲੇ ਵਿਅਕਤੀ ਨੇ ਫੋਨ ’ਤੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰਦੇ ਹੋਏ ਪੀੜਤ ਨੂੰ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ। ਪੀੜਤ ਦੀ ਸ਼ਿਕਾਇਤ ’ਤੇ ਥਾਣਾ ਜਮਾਲਪੁਰ ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਵਾਹਨ ਚਾਲਕ ਦੇਣ ਧਿਆਨ! ਜਲੰਧਰ 'ਚ ਲੱਗੇ 80 ਹਾਈ-ਟੈੱਕ ਨਾਕੇ, ਮੌਕੇ 'ਤੇ ਜ਼ਬਤ ਹੋਈਆਂ ਕਈ ਗੱਡੀਆਂ
ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਹੇਮਰਾਜ ਵਾਸੀ ਰਾਮਗੜ੍ਹ ਰੋਡ ਸਾਹਨੇਵਾਲ ਨੇ ਦੱਸਿਆ ਕਿ 6 ਜੁਲਾਈ ਨੂੰ ਉਸ ਦੇ ਮੋਬਾਈਲ ’ਤੇ ਅੰਤਰਰਾਸ਼ਟਰੀ ਨੰਬਰ +1(442) 417-9446 ਤੋਂ ਫੋਨ ਆਇਆ। ਫੋਨ ਕਰਨ ਵਾਲੇ ਨੇ ਖੁਦ ਨੂੰ ਕੌਸ਼ਲ ਚੌਧਰੀ ਗੈਂਗ ਦੇ ਰਾਜਾ ਨਾਂ ਦਾ ਸ਼ਖਸ ਦੱਸਿਆ ਅਤੇ 50 ਲੱਖ ਦੀ ਮੰਗ ਕਰਦੇ ਹੋਏ ਧਮਕੀ ਦਿੱਤੀ ਕਿ ਜੇਕਰ ਪੈਸੇ ਨਾ ਦਿੱਤੇ ਤਾਂ ਤੇਰੇ ਪਰਿਵਾਰ ਨੂੰ ਜਾਨੋਂ ਮਾਰ ਦੇਵੇਗਾ। ਥਾਣਾ ਇੰਚਾਰਜ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰੀ ਬੱਸਾਂ ਦੀ ਹੜਤਾਲ ਕਾਰਨ ਸਵਾਰੀਆਂ ਹੋਈਆਂ ਪਰੇਸ਼ਾਨ
NEXT STORY