ਬਮਿਆਲ (ਗੋਰਾਇਆ)- ਪੰਜਾਬ ਦੇ ਸਰਹੱਦੀ ਖੇਤਰ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਬਮਿਆਲ ਦੇ ਪਿੰਡ ਰਤਨਗੜ੍ਹ 'ਚ ਸਥਿਤ ਇੱਕ ਨਿੱਜੀ ਸਕੂਲ 'ਚ ਧਮਾਕੇ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਪੁਲਸ ਵੱਲੋਂ ਵੀਰਵਾਰ ਰਾਤ ਨੂੰ ਸਕੂਲ 'ਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ।
ਇਸ ਮਾਮਲੇ 'ਚ ਸਕੂਲ ਮੈਨੇਜਮੈਂਟ ਨੇ ਵੀ ਫਿਲਹਾਲ ਚੁੱਪੀ ਧਾਰੀ ਹੋਈ ਹੈ ਪਰ ਵੀਰਵਾਰ ਦੇਰ ਰਾਤ ਤੱਕ ਭਾਰੀ ਪੁਲਸ ਫੋਰਸ ਸਕੂਲ ਦੇ ਆਲੇ-ਦੁਆਲੇ ਅਤੇ ਡੌਗ ਸਕੁਆਡ ਦੀ ਮਦਦ ਨਾਲ ਜਾਂਚ ਕਰ ਰਹੀ ਹੈ ਤੇ ਸਕੂਲ ਦੇ ਕੋਨੇ-ਕੋਨੇ ਦੀ ਤਲਾਸ਼ੀ ਲਈ ਜਾ ਰਹੀ ਹੈ।
ਇਹ ਵੀ ਪੜ੍ਹੋ- ਸਕੂਲ ਦੀ ਵੈਨ ਨਾਲ ਹੋ ਗਿਆ ਭਿਆਨਕ ਹਾਦਸਾ, ਸ਼ੀਸ਼ਾ ਤੋੜ ਕੇ ਕੱਢਣਾ ਪਿਆ ਬੱਚੇ ਨੂੰ ਬਾਹਰ
ਜਾਣਕਾਰੀ ਅਨੁਸਾਰ ਵੀਰਵਾਰ ਸ਼ਾਮ ਨੂੰ ਸਕੂਲ 'ਚ ਧਮਾਕੇ ਦੀ ਧਮਕੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਸ ਨੇ ਤੁਰੰਤ ਹਰਕਤ 'ਚ ਆਉਂਦਿਆਂ ਸਕੂਲ ਨੂੰ ਘੇਰਾ ਪਾ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਸਕੂਲ 'ਚ ਬਲਾਸਟ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਪੁਲਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਪੁਲਸ ਅਤੇ ਕਮਾਂਡੋਜ਼ ਸਕੂਲ ਦੇ ਆਲੇ-ਦੁਆਲੇ ਤਾਇਨਾਤ ਹਨ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਸੁਰੱਖਿਆ ਏਜੰਸੀਆਂ ਵੱਲੋਂ ਦਿੱਤੇ ਗਏ ਅਲਰਟ ਤੋਂ ਬਾਅਦ ਪਠਾਨਕੋਟ ਵਿੱਚ ਹਾਈ ਅਲਰਟ ਚੱਲ ਰਿਹਾ ਹੈ। ਇਸ ਮਾਮਲੇ ਸਬੰਧੀ ਥਾਣਾ ਤਾਰਾਗੜ੍ਹ ਦੇ ਇੰਚਾਰਜ ਮਨਜੀਤ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਕਿਸੇ ਦੀ ਸ਼ਰਾਰਤ ਵੀ ਹੋ ਸਕਦੀ ਹੈ, ਫਿਰ ਵੀ ਪੁਲਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- 'ਕਿਸਾਨੀ ਮਸਲਿਆਂ ਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ’ਚ ਪੰਜਾਬ ਨਾਲ ਵਿਤਕਰਾ ਨਾ ਕਰੇ ਕੇਂਦਰ' ; ਪ੍ਰਧਾਨ ਧਾਮੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਕਿਸਾਨੀ ਮਸਲਿਆਂ ਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ’ਚ ਪੰਜਾਬ ਨਾਲ ਵਿਤਕਰਾ ਨਾ ਕਰੇ ਕੇਂਦਰ' ; ਪ੍ਰਧਾਨ ਧਾਮੀ
NEXT STORY