ਚੰਡੀਗੜ੍ਹ (ਵੈੱਬ ਡੈਸਕ, ਸੁਸ਼ੀਲ) : ਸ਼ਹਿਰ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਪਾਸਪੋਰਟ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੀ ਖ਼ਬਰ ਬਾਰੇ ਪਤਾ ਲੱਗਿਆ। ਦੱਸਿਆ ਜਾ ਰਿਹਾ ਹੈ ਕਿ ਵਿਦੇਸ਼ ਮੰਤਰਾਲੇ ਨਾਲ ਜੁੜੇ ਅਧਿਕਾਰੀਆਂ ਨੂੰ ਇੱਕ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਸ ਈਮੇਲ 'ਚ ਦਾਅਵਾ ਕੀਤਾ ਗਿਆ ਹੈ ਕਿ ਸ਼ਹਿਰ 'ਚ 14 ਆਈ. ਈ. ਡੀ. ਲਗਾਏ ਗਏ ਹਨ, ਜੋ ਫੱਟ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਵੱਟ ਕੱਢੇਗੀ ਗਰਮੀ! ਮੌਸਮ ਵਿਭਾਗ ਨੇ ਜਾਰੀ ਕੀਤੀ ਵੱਡੀ ਭਵਿੱਖਬਾਣੀ, 16-17 ਅਪ੍ਰੈਲ ਨੂੰ...
ਇਹ ਧਮਕੀ ਭਰੀ ਈ-ਮੇਲ ਸੋਮਵਾਰ ਸਵੇਰੇ ਭੇਜੀ ਗਈ ਸੀ, ਜਿਸ 'ਚ ਚੰਡੀਗੜ੍ਹ ਸਥਿਤ ਖੇਤਰੀ ਪਾਸਪੋਰਟ ਦਫ਼ਤਰ ਦੇ ਅਧਿਕਾਰਤ ਈ-ਮੇਲ ਪਤੇ ਵੀ ਸ਼ਾਮਲ ਸਨ। ਈਮੇਲ ਭੇਜਣ ਵਾਲੇ ਨੇ ਖੁਦ ਨੂੰ 'ਆਜ਼ਾਦ ਦ੍ਰਵਿੜ ਨਾਡੂ' ਨਾਲ ਜੁੜਿਆ ਦੱਸਿਆ ਹੈ। ਇਸ ਚਿੱਠੀ 'ਚ ਤਮਿਲਨਾਡੂ ਨਾਲ ਜੁੜੇ ਸਿਆਸੀ ਅਤੇ ਪੁਲਸ ਮਾਮਲਿਆਂ ਦੇ ਨਾਲ-ਨਾਲ ਬੰਗਲਾਦੇਸ਼ ਦੇ ਘਟਨਾਕ੍ਰਮਾਂ ਬਾਰੇ ਵੀ ਨਾਰਾਜ਼ਗੀ ਜ਼ਾਹਰ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਨਾਲ ਜੁੜੀ ਅਹਿਮ ਖ਼ਬਰ, ਜਲੰਧਰ ਸਣੇ ਇਨ੍ਹਾਂ ਵੱਡੇ ਸ਼ਹਿਰਾਂ 'ਚ...
ਧਮਕੀ ਮਿਲਣ ਤੋਂ ਤੁਰੰਤ ਬਾਅਦ ਚੰਡੀਗੜ੍ਹ ਪੁਲਸ ਅਤੇ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਸਰਗਰਮ ਹੋ ਗਈਆਂ ਹਨ। ਸ਼ਹਿਰ ਦੇ ਪ੍ਰਮੁੱਖ ਇਲਾਕਿਆਂ, ਭੀੜ-ਭੜੱਕੇ ਵਾਲੀਆਂ ਥਾਵਾਂ ਅਤੇ ਸਰਕਾਰੀ ਦਫ਼ਤਰਾਂ 'ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।। ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਲਈ ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਐਡ ਟੀਮਾਂ ਨੂੰ ਵੱਖ-ਵੱਖ ਥਾਵਾਂ 'ਤੇ ਤਾਇਨਾਤ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲਾਵਾਰਿਸ ਹਾਲਤ ’ਚ ਮਿਲੀ ਔਰਤ, ਪੁਲਸ ਨੂੰ ਦਿੱਤੀ ਗਈ ਸੂਚਨਾ
NEXT STORY