ਚੰਡੀਗੜ੍ਹ (ਅੰਕੁਸ਼ ਮਹਾਜਨ) : ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਦੇ ਕਈ ਪ੍ਰਮੁੱਖ ਹਿੰਦੂ ਧਾਰਮਿਕ ਅਸਥਾਨਾਂ ਨੂੰ ਵੀ ਬੰਬ ਨਾਲ ਉਡਾਉਣ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ 'ਚ ਹੜਕੰਪ ਮਚ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਦੇ ਸਬੰਧਿਤ ਅਧਿਕਾਰੀਆਂ ਨੂੰ ਇੱਕ ਈਮੇਲ ਮਿਲੀ।
ਇਹ ਵੀ ਪੜ੍ਹੋ : ਪੰਜਾਬ : ਹੁਣ ਮੁਲਾਜ਼ਮਾਂ ਦੀਆਂ ਛੁੱਟੀਆਂ 'ਤੇ ਵੀ ਪਾਬੰਦੀ! ਤਨਖ਼ਾਹਾਂ ਰੋਕਣ ਮਗਰੋਂ ਜਾਰੀ ਹੋਇਆ ਨਵਾਂ ਫ਼ਰਮਾਨ
ਭੇਜਣ ਵਾਲੇ ਨੇ ਧਮਕੀ ਦਿੱਤੀ ਹੈ ਕਿ ਉਹ ਸਕੱਤਰੇਤ ਦੀ ਇਮਾਰਤ ਵਿੱਚ ਬੰਬ ਧਮਾਕੇ ਕਰੇਗਾ। ਸਕੱਤਰੇਤ ਤੋਂ ਇਲਾਵਾ ਇਸ ਧਮਕੀ ਭਰੀ ਈਮੇਲ 'ਚ ਪੰਜਾਬ ਦੇ ਕਈ ਇਤਿਹਾਸਕ ਅਤੇ ਧਾਰਮਿਕ ਸਥਾਨਾਂ 'ਤੇ ਹਮਲੇ ਕਰਨ ਦੀ ਗੱਲ ਕਹੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਵੱਡੀ ਵਾਰਦਾਤ, ਭਾਜਪਾ ਆਗੂ 'ਤੇ ਚੱਲੀਆਂ ਤਾਬੜਤੋੜ ਗੋਲੀਆਂ, CCTV 'ਚ ਕੈਦ ਹੋਈ ਘਟਨਾ (ਵੀਡੀਓ)
ਧਮਕੀ ਦੀ ਗੰਭੀਰਤਾ ਨੂੰ ਮੁੱਖ ਰੱਖਦਿਆਂ ਕਾਨੂੰਨ ਲਾਗੂ ਕਰਨ ਵਾਲੀਆਂ ਅਤੇ ਸੁਰੱਖਿਆ ਏਜੰਸੀਆਂ ਨੇ ਤੁਰੰਤ ਕਾਰਵਾਈ ਕਰਦਿਆਂ ਸਾਰੇ ਸੰਵੇਦਨਸ਼ੀਲ ਸਥਾਨਾਂ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ 'ਚ ਛੁੱਟੀਆਂ ਦੇ ਹੁਕਮਾਂ ’ਤੇ ਫ਼ਿਰਿਆ ਪਾਣੀ: ਅਚਾਨਕ ਡਿਊਟੀਆਂ ਲਾਉਣ ’ਤੇ ਭੜਕੇ ਅਧਿਆਪਕ
NEXT STORY